Navjot Singh Sidhu New Innings : ਨਵਜੋਤ ਸਿੰਘ ਸਿੱਧੂ ਨੇ ਸਿਆਸਤ ਨੂੰ ਕਿਹਾ ਅਲਵਿਦਾ, ਕੀਤਾ ਇਹ ਵੱਡਾ ਐਲਾਨ

ਆਪਣੀ ਗੱਲ ਜਾਰੀ ਰੱਖਦੇ ਹੋਏ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਆਪਣੇ ਚੈਨਲ ਦੇ ਰਾਹੀਂ ਆਪਣੀ ਜ਼ਿੰਦਗੀ ਦੇ ਤਜਰਬੇ ਸਾਂਝੇ ਕਰਾਂਗਾ। ਚੈਨਲ ਜਰੀਏ ਹਰ ਇੱਕ ਸਵਾਲ ਦਾ ਜਵਾਬ ਦੇਵਾਂਗਾ।

By  Aarti April 30th 2025 11:37 AM -- Updated: April 30th 2025 01:07 PM

Navjot Singh Sidhu New Innings : ਨਵਜੋਤ ਸਿੰਘ ਸਿੱਧੂ ਵੱਲੋਂ ਆਫੀਸ਼ੀਅਲ ਯੂ-ਟਿਊਬ ਚੈਨਲ ਖੋਲ੍ਹਣ ਦਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਨਵਜੋਤ ਸਿੰਘ ਸਿੱਧੂ ਵੱਲੋਂ ਪ੍ਰੈਸ ਕਾਨਫਰੰਸ ਕਰ ਨਵਜੋਤ ਸਿੰਘ ਆਫੀਸ਼ੀਅਲ ਆਪਣੇ ਨਵੇਂ ਯੂ ਟਿਊਬ ਚੈਨਲ ਦਾ ਐਲਾਨ ਕੀਤਾ ਹੈ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿ ਉਨ੍ਹਾਂ ਦੀ ਜ਼ਿੰਦਗੀ ’ਚ ਕਦੇ ਵੀ ਸਿਆਸਤ ਨਹੀਂ ਹੋਵੇਗੀ। ਜਿਸ ਤੋਂ ਇਹੀ ਅੰਦਾਜਾ ਲਗਾਇਆ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਸਿਆਸਤ ਨੂੰ ਛੱਡ ਰਹੇ ਹਨ। 

ਆਪਣੀ ਗੱਲ ਜਾਰੀ ਰੱਖਦੇ ਹੋਏ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਆਪਣੇ ਚੈਨਲ ਦੇ ਰਾਹੀਂ ਆਪਣੀ ਜ਼ਿੰਦਗੀ ਦੇ ਤਜਰਬੇ ਸਾਂਝੇ ਕਰਾਂਗਾ। ਚੈਨਲ ਜਰੀਏ ਹਰ ਇੱਕ ਸਵਾਲ ਦਾ ਜਵਾਬ ਦੇਵਾਂਗਾ। ਨਾਲ ਹੀ ਚੈਨਲ ’ਤੇ ਕ੍ਰਿਕੇਟ, ਰਾਜਨੀਤੀ, ਸਿਹਤ, ਕਾਮੇਡੀ, ਮੋਟੀਵੇਸ਼ਨ, ਲਾਈਫਸਟਾਈਲ ਸਮੇਤ ਹੋਰ ਕਈ ਮੁੱਦਿਆਂ ਬਾਰੇ ਗੱਲਬਾਤ ਕੀਤੀ ਜਾਵੇਗੀ। 

Related Post