ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨਾਂ ਦੀ ਪਟਿਆਲਾ ਵਿਖੇ ਹੋਈ ਬੈਠਕ
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨਾਂ ਦੀ ਪਟਿਆਲਾ ਵਿਖੇ ਬੈਠਕ ਹੋਈ ਹੈ। ਦੱਸ ਦਈਏ ਕਿ ਬੀਬੀ ਰਜਿੰਦਰ ਕੌਰ ਭੱਠਲ ਦੇ ਸਪੁੱਤਰ ਰਾਹੁਲਇੰਦਰ ਸਿੰਘ ਦੀ ਪਟਿਆਲਾ ਸਥਿਤ ਰਿਹਾਇਸ਼ ’ਤੇ ਬੁੱਧਵਾਰ ਨੂੰ ਨਵਜੋਤ ਸਿੰਘ ਸਿੱਧੂ, ਲਾਲ ਸਿੰਘ, ਸ਼ਮਸ਼ੇਰ ਸਿੰਘ ਦੁਲੋਂ, ਮਹਿੰਦਰ ਸਿੰਘ ਕੇਪੀ ਹੋਰਾਂ ਨੇ ਇਕੱਠੇ ਚਾਹ ਦਾ ਕੱਪ ਸਾਂਝਾ ਕੀਤਾ।
ਗਗਨਦੀਪ ਸਿੰਘ ਅਹੂਜਾ(ਪਟਿਆਲਾ): ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨਾਂ ਦੀ ਪਟਿਆਲਾ ਵਿਖੇ ਬੈਠਕ ਹੋਈ ਹੈ। ਦੱਸ ਦਈਏ ਕਿ ਬੀਬੀ ਰਜਿੰਦਰ ਕੌਰ ਭੱਠਲ ਦੇ ਸਪੁੱਤਰ ਰਾਹੁਲਇੰਦਰ ਸਿੰਘ ਦੀ ਪਟਿਆਲਾ ਸਥਿਤ ਰਿਹਾਇਸ਼ ’ਤੇ ਬੁੱਧਵਾਰ ਨੂੰ ਨਵਜੋਤ ਸਿੰਘ ਸਿੱਧੂ, ਲਾਲ ਸਿੰਘ, ਸ਼ਮਸ਼ੇਰ ਸਿੰਘ ਦੁਲੋਂ, ਮਹਿੰਦਰ ਸਿੰਘ ਕੇਪੀ ਹੋਰਾਂ ਨੇ ਇਕੱਠੇ ਚਾਹ ਦਾ ਕੱਪ ਸਾਂਝਾ ਕੀਤਾ।
ਇਸ ਦੌਰਾਨ ਕਾਂਗਰਸ ਦੇ ਸੀਨੀਅਰ ਆਗੂਆਂ ਵੱਲੋਂ ਪੰਜਾਬ ਤੇ ਹਲਾਤਾਂ ਅਤੇ ਅਗਲੀ ਰਣਨੀਤੀ ਬਾਰੇ ਚਰਚਾ ਕੀਤੀ ਗਈ ਹੈ। ਟੈਲੀਫੋਨ ਤੇ ਸੰਪਰਕ ਦੌਰਾਨ ਰਾਜਿੰਦਰ ਕੌਰ ਭੱਠਲ ਨੇ ਦੱਸਿਆ ਕਿ ਨਵਜੋਤ ਸਿੱਧੂ ਉਨ੍ਹਾਂ ਨੂੰ ਮਿਲਣਾ ਚਾਹੁੰਦੇ ਸਨ ਸੋ ਅੱਜ ਉਨ੍ਹਾਂ ਨਾਲ ਬੇਟੇ ਰਾਹੁਲ ਦੇ ਘਰ ਮੁਲਾਕਾਤ ਹੋਈ।
ਮੁਲਾਕਾਤ ਦੇ ਵੇਰਵਿਆਂ ਬਾਰੇ ਭੱਠਲ ਨੇ ਦੱਸਿਆ ਕਿ ਸਿੱਧੂ ਦੀ ਇੱਛਾ ਹੈ ਕਿ ਉਹ ਪੁਰਾਣੇ ਕਾਂਗਰਸੀਆਂ ਨੂੰ ਸਰਗਰਮ ਸਿਆਸਤ 'ਚ ਐਕਟਿਵ ਕਰਨ ਤਾਂ ਬੀਬੀ ਭੱਠਲ ਨੇ ਕਿਹਾ ਕਿ ਉਹ ਜੰਮੇ ਵੀ ਕਾਂਗਰਸੀ ਹਨ ਅਤੇ ਹੁਣ ਵੀ ਸਰਗਰਮ ਹਨ। ਕਰੀਬ ਦੋ ਘੰਟੇ ਤੱਕ ਚੱਲੀ ਬੈਠਕ ਤੋਂ ਬਾਅਦ ਲਾਲ ਸਿੰਘ, ਕਾਕਾ ਰਜਿੰਦਰ ਸਿੰਘ ਤੇ ਨਵਜੋਤ ਸਿੱਧੂ ਚੰਡੀਗੜ੍ਹ ਲਈ ਰਵਾਨਾ ਹੋ ਗਏ ਹਨ।
ਇਹ ਵੀ ਪੜ੍ਹੋ: Habeas corpus: ਅੰਮ੍ਰਿਤਪਾਲ ਸਿੰਘ ਦੀ ਗੈਰ-ਕਾਨੂੰਨੀ ਗ੍ਰਿਫਤਾਰੀ ਦੇ ਨਾਲ-ਨਾਲ ਹੋਰ ਸਾਰੀਆਂ ਪਟੀਸ਼ਨਾਂ 'ਤੇ ਸੁਣਵਾਈ ਮੁਲਤਵੀ