ਨਵਜੋਤ ਸਿੰਘ ਸਿੱਧੂ ਨੇ ਜੇਲ੍ਹ 'ਚੋਂ ਰਿਹਾਅ ਹੋਣ ਤੋਂ ਬਾਅਦ ਰਾਹੁਲ ਅਤੇ ਪ੍ਰਿਅੰਕਾ ਨਾਲ ਕੀਤੀ ਮੁਲਾਕਾਤ

Navjot Singh Sidhu: ਨਵਜੋਤ ਸਿੰਘ ਸਿੱਧੂ ਨੇ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਪਹਿਲੀ ਵਾਰ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਵਾਡਰਾ ਨਾਲ ਮੁਲਾਕਾਤ ਕੀਤੀ।

By  Amritpal Singh April 6th 2023 08:02 PM -- Updated: April 6th 2023 08:08 PM

Navjot Singh Sidhu: ਨਵਜੋਤ ਸਿੰਘ ਸਿੱਧੂ ਨੇ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਪਹਿਲੀ ਵਾਰ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਵਾਡਰਾ ਨਾਲ ਮੁਲਾਕਾਤ ਕੀਤੀ। ਤਿੰਨਾਂ ਨੇਤਾਵਾਂ ਨੇ ਨਵੀਂ ਦਿੱਲੀ ਵਿੱਚ ਮੁਲਾਕਾਤ ਕੀਤੀ। ਇਸ ਤੋਂ ਪਹਿਲਾਂ ਰਾਹੁਲ ਅਤੇ ਪ੍ਰਿਅੰਕਾ ਗਾਂਧੀ ਵਾਡਰਾ ਨੇ ਨਵਜੋਤ ਸਿੰਘ ਸਿੱਧੂ ਨਾਲ ਵੀ ਫੋਨ 'ਤੇ ਗੱਲਬਾਤ ਕੀਤੀ ਸੀ। ਸਿੱਧੂ ਨੇ ਟਵਿੱਟਰ 'ਤੇ ਰਾਹੁਲ ਅਤੇ ਪ੍ਰਿਅੰਕਾ ਨਾਲ ਦੋ ਤਸਵੀਰਾਂ ਸਾਂਝੀਆਂ ਕੀਤੀਆਂ।

ਸਰਕਾਰ 'ਤੇ ਚੁਟਕੀ ਲੈਂਦਿਆਂ ਸਿੱਧੂ ਨੇ ਲਿਖਿਆ ਕਿ ਤੁਸੀਂ ਮੈਨੂੰ ਜੇਲ 'ਚ ਡੱਕ ਸਕਦੇ ਹੋ, ਧਮਕੀਆਂ ਦੇ ਸਕਦੇ ਹੋ, ਮੇਰੇ ਸਾਰੇ ਵਿੱਤੀ ਖਾਤੇ ਬਲਾਕ ਕਰ ਸਕਦੇ ਹੋ ਪਰ ਪੰਜਾਬ ਅਤੇ ਮੇਰੇ ਨੇਤਾਵਾਂ ਪ੍ਰਤੀ ਮੇਰੀ ਵਚਨਬੱਧਤਾ ਨਾ ਤਾਂ ਝੁਕੇਗੀ ਅਤੇ ਨਾ ਹੀ ਇਕ ਇੰਚ ਪਿੱਛੇ ਹਟਣਗੇ। ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਕਾਫੀ ਸਰਗਰਮ ਹੋ ਗਏ ਹਨ।

ਇਸ ਤੋਂ ਪਹਿਲਾਂ ਉਹ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਮਿਲੇ ਸਨ ਅਤੇ ਪੰਜਾਬ ਸਰਕਾਰ 'ਤੇ ਵਰ੍ਹਿਆ ਸੀ। ਉਹ 8 ਅਪ੍ਰੈਲ ਨੂੰ ਜਲੰਧਰ 'ਚ ਮਰਹੂਮ ਸੰਸਦ ਮੈਂਬਰ ਸੰਤੋਖ ਚੌਧਰੀ ਦੇ ਪਰਿਵਾਰ ਨੂੰ ਮਿਲਣਗੇ। ਦੱਸ ਦੇਈਏ ਕਿ ਸੰਤੋਖ ਚੌਧਰੀ ਦੀ ਜਨਵਰੀ ਵਿੱਚ ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਇਸ ਤੋਂ ਬਾਅਦ ਕਾਂਗਰਸ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ 'ਚ ਉਨ੍ਹਾਂ ਦੀ ਪਤਨੀ ਨੂੰ ਪਾਰਟੀ ਦਾ ਉਮੀਦਵਾਰ ਬਣਾਇਆ ਹੈ।

Related Post