Navjot Sidhu: ਨਵਜੋਤ ਸਿੱਧੂ ਜੇਲ੍ਹ ਤੋਂ ਆਏ ਬਾਹਰ, ਸੂਬਾ ਸਰਕਾਰ ’ਤੇ ਸਾਧੇ ਨਿਸ਼ਾਨੇ

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਪਟਿਆਲਾ ਜੇਲ੍ਹ ਤੋਂ ਰਿਹਾਅ ਗਏ ਹਨ। ਉਨ੍ਹਾਂ ਦੇ ਸਮਰਥਕਾਂ ਚ ਭਾਰੀ ਉਤਸ਼ਾਹ ਦੇਖਿਆ ਜਾ ਰਿਹਾ ਹੈ, ਜੋ ਕਿ ਢੋਲ ਦੀ ਥਾਪ ਤੇ ਭੰਗੜੇ ਪਾ ਕੇ ਜਸ਼ਨ ਮਨਾ ਰਹੇ ਹਨ।

By  Ramandeep Kaur April 1st 2023 11:27 AM -- Updated: April 1st 2023 06:27 PM

ਲ਼Navjot Sidhu: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਪਟਿਆਲਾ ਜੇਲ੍ਹ ਤੋਂ ਰਿਹਾਅ ਗਏ ਹਨ। ਉਨ੍ਹਾਂ ਦੇ ਸਮਰਥਕਾਂ ਚ ਭਾਰੀ ਉਤਸ਼ਾਹ ਦੇਖਿਆ ਜਾ ਰਿਹਾ ਹੈ, ਜੋ ਕਿ ਢੋਲ ਦੀ ਥਾਪ ਤੇ ਭੰਗੜੇ ਪਾ ਕੇ ਜਸ਼ਨ ਮਨਾ ਰਹੇ ਹਨ। 



ਜੇਲ੍ਹ ਤੋਂ ਬਾਹਰ ਆਉਂਦੇ ਹੀ ਸਿੱਧੂ ਨੇ ਘੇਰੀ ਸੂਬਾ ਤੇ ਕੇਂਦਰ ਸਰਕਾਰ

ਜੇਲ੍ਹ ਤੋਂ ਬਾਹਰ ਆਉਂਦੇ ਹੀ ਨਵਜੋਤ ਸਿੰਘ ਸਿੱਧੂ ਨੇ ਸਰਕਾਰ ਨੂੰ ਘੇਰਿਆ। ਨਾਲ ਹੀ ਉਨ੍ਹਾਂ ਨੇ ਰਾਹੁਲ ਗਾਂਧੀ ਦੀ ਤਾਰੀਫ ਵੀ ਕੀਤੀ।ਅੱਜ ਲੋਕਤੰਤਰ ਬੇੜੀਆਂ ’ਚ ਹੈ। ਕ੍ਰਾਂਤੀ ਦਾ ਨਾਂ ਰਾਹੁਲ ਗਾਂਧੀ ਹੈ। ਪੰਜਾਬ ਢਾਲ ਹੈ ਉਸ ਢਾਲ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੰਜਾਬ ’ਚ ਰਾਸ਼ਟਰਪਤੀ ਸਾਸ਼ਨ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। 

ਦੱਸ ਦਈਏ ਕਿ ਰਿਹਾਅ ਹੋਣ ਤੋਂ ਬਾਅਦ ਨਵਜੋਤ ਸਿੱਧੂ ਸਭ ਤੋਂ ਪਹਿਲਾਂ ਗੁਰੂ ਘਰ ਨਤਮਸਤਕ ਹੋਣਗੇ ਅਤੇ ਫਿਰ ਕਾਲੀ ਮਾਤਾ ਮੰਦਿਰ 'ਚ ਮੱਥਾ ਟੇਕਣਗੇ। ਬੀਤੇ ਇੱਕ ਸਾਲ ਤੋਂ ਇੱਕ ਛੁੱਟੀ ਨਾ ਲੈਣ ਦੇ ਚੱਲਦਿਆਂ ਨਵਜੋਤ ਸਿੰਘ ਸਿੱਧੂਨੂੰ 48 ਦਿਨ ਪਹਿਲਾਂ ਰਿਹਾਅ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਸਿੱਧੂ ਰੋਡ ਰੇਜ਼ ਮਾਮਲੇ 'ਚ ਇੱਕ ਸਾਲ ਦੀ ਸਜਾ ਕੱਟ ਰਹੇ ਹਨ।

ਉਨ੍ਹਾਂ ਦੇ ਸਵਾਗਤ ਲਈ ਵੱਡੀ ਗਿਣਤੀ 'ਚ ਕਾਂਗਰਸੀ ਆਗੂ ਪਹੁੰਚੇ ਹੋਏ ਸਿਨ, ਜਿਨ੍ਹਾਂ 'ਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਲਾਲ ਸਿੰਘ, ਉਨ੍ਹਾਂ ਦੇ ਸਪੁੱਤਰ ਰਜਿੰਦਰ ਸਿੰਘ, ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਗੌਰਵ ਸੰਧੂ, ਨਰਿੰਦਰ ਲਾਲੀ,  ਗੁਰਜੀਤ ਸਿੰਘ ਔਜਲਾ ਸਮੇਤ ਪੰਜਾਬ ਦੇ ਕਈ ਉਘੇ ਆਗੂ ਪਹੁੰਚ ਹੋਏ ਸਨ। ਇਸ ਤੋਂ ਇਲਾਵਾ ਸ਼ਹਿਰ 'ਚ ਥਾਂ-ਥਾਂ 'ਤੇ ਵਰਕਰਾਂ ਵਲੋਂ ਵੱਡੀ ਗਿਣਤੀ ਵਿਚ ਉਨ੍ਹਾਂ ਦੇ ਬਾਹਰ ਆਉਣ 'ਤੇ ਸਵਾਗਤ ਦੀ ਤਿਆਰੀ ਕੀਤੀ ਗਈ ਹੈ। 

ਕੇਂਦਰੀ ਜੇਲ੍ਹ ਪਟਿਆਲਾ ਦੇ ਬਾਹਰ ਢੋਲ-ਢਮੱਕਿਆਂ ਨਾਲ ਵਰਕਰ ਹਾਜ਼ਰ ਹਨ। ਕੇਂਦਰੀ ਜੇਲ੍ਹ ਪਟਿਆਲਾ ਦੇ ਬਾਹਰ ਦਾ ਦ੍ਰਿਸ਼ ਕਾਫੀ ਜ਼ਿਆਦਾ ਗਹਿਮਾ-ਗਹਿਮੀ ਵਾਲਾ ਬਣਿਆ ਹੋਇਆ ਹੈ।

ਇਹ ਵੀ ਪੜ੍ਹੋ: Toll Plaza punjab: ਅੱਜ ਪੰਜਾਬ 'ਚ ਇੱਕ ਹੋਰ ਟੋਲ ਪਲਾਜ਼ਾ ਬੰਦ ਕਰਵਾਉਣਗੇ ਸੀਐਮ ਮਾਨ

Related Post