ਨਵਜੋਤ ਸਿੰਘ ਸਿੱਧੂ ਦੀ ਰਿਹਾਈ ’ਤੇ ਸਸਪੈਂਸ ਬਰਕਰਾਰ, ਸਮਰਥਕਾਂ ਨੇ ਲਾਏ ਪੋਸਟਰ

ਨਵਜੋਤ ਸਿੰਘ ਸਿੱਧੂ ਦੇ ਸਮਰਥਕਾਂ ਵੱਲੋਂ ਪਟਿਆਲਾ ’ਚ ਉਨ੍ਹਾਂ ਦੇ ਪੋਸਟਰ ਲਗਾਏ ਗਏ ਹਨ। ਨਾਲ ਹੀ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਨੇ ਉਨ੍ਹਾਂ ਦੇ ਜਲਦ ਬਾਹਰ ਆਉਣ ਦਾ ਦਾਅਵਾ ਕੀਤਾ ਹੈ।

By  Aarti January 24th 2023 11:35 AM -- Updated: January 24th 2023 04:10 PM

ਚੰਡੀਗੜ੍ਹ: ਪਟਿਆਲਾ ਜੇਲ੍ਹ ’ਚ ਬੰਦ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੀ ਰਿਹਾਈ ’ਤੇ ਸਸਪੈਂਸ ਲਗਾਤਾਰ ਬਰਕਰਾਰ ਹੈ। ਉੱਥੇ ਹੀ ਦੂਜੇ ਪਾਸੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਪਟਿਆਲਾ ’ਚ ਉਨ੍ਹਾਂ ਦੇ ਪੋਸਟਰ ਲਗਾਏ ਗਏ। ਨਾਲ ਹੀ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਨੇ ਉਨ੍ਹਾਂ ਦੇ ਜਲਦ ਬਾਹਰ ਆਉਣ ਦਾ ਦਾਅਵਾ ਕੀਤਾ ਹੈ। ਪਰ ਇਸਦੇ ਬਾਵਜੂਦ ਵੀ ਨਵਜੋਤ ਸਿੰਘ ਸਿੱਧੂ ਸਮਰਥਕ ਸਰਕਾਰ ਦੇ ਨੋਟੀਫਿਕੇਸ਼ਨ ਦੀ ਉ਼ਡੀਕ ਕਰ ਰਹੇ ਹਨ। 


ਨਵਜੋਤ ਸਿੰਘ ਸਿੱਧੂ ਦੇ ਜੇਲ੍ਹ ਤੋਂ ਰਿਹਾਅ ਦੀ ਸੰਭਾਵਨਾਵਾਂ ਨੂੰ ਲੈ ਕੇ ਉਨ੍ਹਾਂ ਦੇ ਮੀਡੀਆ ਸਲਾਹਕਾਰ ਸੁਰਿੰਦਰ ਡੱਲਾ ਵੱਲੋਂ ਕਈ ਥਾਵਾਂ ’ਤੇ ਉਨ੍ਹਾਂ ਦੇ ਲਈ ਸਵਾਗਤੀ ਪੋਸਟਰ ਅਤੇ ਹੋਰਡਿੰਗ ਲਗਾਏ ਗਏ ਹਨ। ਨਾਲ ਹੀ ਸੁਰਿੰਦਰ ਡੱਲਾ ਵੱਲੋਂ ਟਵੀਟ ਵੀ ਕੀਤਾ ਗਿਆ ਹੈ। ਜਿਸ ’ਚ ਡੱਲਾ ਨੇ ਕੈਪਸ਼ਟਨ ਲਿਖਿਆ ਹੈ ਕਿ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦਾ ਰਾਖਾ। ਨਵਜੋਤ ਸਿੰਘ ਸਿੱਧੂ coming soon। ਇਸ ਟਵੀਟ ਦੇ ਨਾਲ ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ ਦੇ ਲੱਗੇ ਪੋਸਟਰ ਦੀ ਤਸਵੀਰ ਵੀ ਸਾਂਝੀ ਕੀਤੀ ਹੈ।  

ਕਾਬਿਲੇਗੌਰ ਹੈ ਕਿ ਸੂਤਰਾਂ ਤੋਂ ਚਰਚਾਵਾਂ ਛਿੜੀਆਂ ਹਨ ਕਿ ਨਵਜੋਤ ਸਿੰਘ ਸਿੱਧੂ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੇ ਸਮਾਪਤੀ ਸਮਾਰੋਹ ’ਚ ਸ਼ਾਮਲ ਹੋ ਸਕਦੇ ਹਨ। ਜਿਸ ਤੋਂ ਬਾਅਦ 26 ਜਨਵਰੀ ਨੂੰ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਦੀ ਅਫਵਾਹਾਂ ਵੀ ਤੇਜ਼ ਹੋ ਗਈਆਂ ਹਨ। ਉੱਥੇ ਹੀ ਦੂਜੇ ਪਾਸੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਥਾਂ ਥਾਂ ’ਤੇ ਉਨ੍ਹਾਂ ਦੇ ਪੋਸਟਰ ਲਗਾਏ ਜਾ ਰਹੇ ਹਨ।

ਫਿਲਹਾਲ ਨਵਜੋਤ ਸਿੰਘ ਸਿੱਧੂ ਰੋਡ ਰੇਜ ਮਾਮਲੇ 'ਚ ਇਕ ਸਾਲ ਦੀ ਸਜ਼ਾ ਸੁਣਾਈ ਗਈ ਹੈ। ਜਿਸ ਤੋਂ ਬਾਅਦ ਉਹ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਬੰਦ ਹਨ।

ਇਹ ਵੀ ਪੜ੍ਹੋ: ED ਦੀ ਵੱਡੀ ਕਾਰਵਾਈ, 2 ਨਸ਼ਾ ਤਸਕਰਾਂ ਦੀ ਕਰੀਬ 7.90 ਕਰੋੜ ਦੀ ਜਾਇਦਾਦ ਜ਼ਬਤ

Related Post