Navjot Sidhu: ਕੱਲ੍ਹ ਪਟਿਆਲਾ ਜੇਲ੍ਹ ਤੋਂ ਰਿਹਾਅ ਹੋਣਗੇ ਨਵਜੋਤ ਸਿੱਧੂ, ਟਵੀਟ ਕਰ ਦਿੱਤੀ ਜਾਣਕਾਰੀ
ਨਵਜੋਤ ਸਿੰਘ ਸਿੱਧੂ ਨੂੰ ਕੱਲ੍ਹ ਪਟਿਆਲਾ ਜੇਲ੍ਹ ਤੋਂ ਰਿਹਾਅ ਕੀਤਾ ਜਾ ਰਿਹਾ ਹੈ। ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੂੰ 1 ਅਪ੍ਰੈਲ ਨੂੰ ਪਟਿਆਲਾ ਕੇਂਦਰੀ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਜਾਵੇਗਾ। ਉਥੇ ਹੀ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਵੀ ਇਸਦੀ ਜਾਣਕਾਰੀ ਆਪਣੇ ਟਵਿੱਟਰ ਅਕਾਊਂਟ 'ਤੇ ਦਿੱਤੀ ਗਈ ਹੈ।

Navjot Sidhu: ਨਵਜੋਤ ਸਿੰਘ ਸਿੱਧੂ ਨੂੰ ਕੱਲ੍ਹ ਪਟਿਆਲਾ ਜੇਲ੍ਹ ਤੋਂ ਰਿਹਾਅ ਕੀਤਾ ਜਾ ਰਿਹਾ ਹੈ। ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੂੰ 1 ਅਪ੍ਰੈਲ ਨੂੰ ਪਟਿਆਲਾ ਕੇਂਦਰੀ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਜਾਵੇਗਾ। ਉਥੇ ਹੀ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਵੀ ਇਸਦੀ ਜਾਣਕਾਰੀ ਆਪਣੇ ਟਵਿੱਟਰ ਅਕਾਊਂਟ 'ਤੇ ਦਿੱਤੀ ਗਈ ਹੈ।
ਦੱਸ ਦਈਏ ਕਿ ਸਿੱਧੂ ਨੂੰ 19 ਮਈ 2022 ਨੂੰ ਸੁਪਰੀਮ ਕੋਰਟ ਨੇ ਇਕ ਸਾਲ ਕੈਦ ਦੀ ਸਜ਼ਾ ਸੁਣਾਈ ਸੀ। ਇਸ ਲਿਹਾਜ਼ ਨਾਲ ਉਨ੍ਹਾਂ ਨੂੰ 18 ਮਈ ਤਕ ਜੇਲ੍ਹ 'ਚ ਰਹਿਣਾ ਪੈਣਾ ਸੀ ਪਰ ਨਿਯਮਾਂ ਅਨੁਸਾਰ ਕੈਦੀਆਂ ਨੂੰ ਇਕ ਮਹੀਨੇ ਚਾਰ ਦਿਨ ਦੀ ਛੁੱਟੀ ਦਿੱਤੀ ਜਾਂਦੀ ਹੈ। ਸਿੱਧੂ ਨੇ ਇਸ ਦੌਰਾਨ ਇਕ ਵੀ ਛੁੱਟੀ ਨਹੀਂ ਲਈ, ਲਿਹਾਜ਼ਾ ਉਨ੍ਹਾਂ ਦੀ ਸਜ਼ਾ 48 ਦਿਨ ਪਹਿਲਾਂ ਮਾਰਚ ਦੇ ਅਖੀਰ ਤਕ ਪੂਰੀ ਹੋ ਜਾਵੇਗੀ ਤੇ ਉਹ ਪਹਿਲੀ ਅਪ੍ਰੈਲ ਨੂੰ ਰਿਹਾਅ ਹੋ ਜਾਣਗੇ।
ਨਵਜੋਤ ਕੌਰ ਸਿੱਧੂ ਦੀ ਭਾਵੁਕ ਪੋਸਟ
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਨਵਜੋਤ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਆਪਣੇ ਪਤੀ ਨੂੰ ਸੰਬੋਧਨ ਕਰਦੇ ਹੋਏ ਟਵਿੱਟਰ 'ਤੇ ਇਕ ਭਾਵੁਕ ਪੋਸਟ ਸ਼ੇਅਰ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਨੂੰ ਬ੍ਰੈਸਟ ਕੈਂਸਰ ਸਟੇਜ-2 ਹੈ। ਉਨ੍ਹਾਂ ਲਿਖਿਆ ਕਿ ਬਾਹਰ ਰਹਿ ਕੇ ਤੁਹਾਡੀ ਰਿਹਾਈ ਦੀ ਉਡੀਕ 'ਚ ਹਰ ਦਿਨ ਦੁਖਦਾਈ ਹੈ। ਹਮੇਸ਼ਾ ਦੀ ਤਰ੍ਹਾਂ ਮੈਂ ਤੁਹਾਡੇ ਦਰਦ ਨੂੰ ਦੂਰ ਕਰਨ ਦੀ ਕੋਸ਼ਿਸ਼ 'ਚ ਹਾਂ। ਵਾਰ-ਵਾਰ ਤੁਹਾਨੂੰ ਨਿਆਂ ਤੋਂ ਵਾਂਝੇ ਦੇਖ ਕੇ ਤੁਹਾਡੀ ਇੰਤਜ਼ਾਰ ਕਰ ਰਹੀ ਹਾਂ। ਸੱਚ ਬਹੁਤ ਸ਼ਕਤੀਸ਼ਾਲੀ ਹੈ ਪਰ ਪ੍ਰੀਖਿਆ ਵਾਰ-ਵਾਰ ਹੁੰਦੀ ਹੈ। ਮਾਫ਼ ਕਰਨਾ, ਹੁਣ ਤੁਹਾਡਾ ਇੰਤਜ਼ਾਰ ਨਹੀਂ ਕਰ ਸਕਦੀ। ਇਸ ਲਈ ਕਿਸੇ ਨੂੰ ਦੋਸ਼ ਨਹੀਂ ਦਿੱਤਾ ਜਾ ਸਕਦਾ, ਕਿਉਂਕਿ ਇਹ ਰੱਬ ਦੀ ਮਰਜ਼ੀ ਹੈ।
ਦੱਸ ਦਈਏ ਕਿ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਸੁਪ੍ਰੀਮ ਕੋਰਟ ਨੇ 34 ਸਾਲ ਪੁਰਾਣੇ ਰੋਡਰੇਜ਼ ਮਾਮਲੇ 'ਚ ਸਿੱਧੂ ਨੂੰ ਇੱਕ ਸਾਲ ਸਜ਼ਾ ਸੁਣਾਈ ਸੀ।ਸਿੱਧੂ ਨੂੰ ਜਦੋਂ ਸੁਪ੍ਰੀਮ ਕੋਰਟ ਸਜ਼ਾ ਸੁਣਾ ਰਿਹਾ ਸੀ ਉਸ ਸਮੇਂ ਉਹ ਹਾਥੀ 'ਤੇ ਸਵਾਰ ਹੋ ਕੇ ਮਹਿੰਗਾਈ ਦੇ ਮੁੱਦੇ 'ਤੇ ਪਟਿਆਲਾ 'ਚ ਪ੍ਰਦਰਸ਼ਨ ਕਰ ਰਹੇ ਸਨ।
ਇਹ ਵੀ ਪੜ੍ਹੋ: ਫਤਿਹਗੜ੍ਹ ਚੂੜੀਆਂ 'ਚ ਪੁਲਿਸ ਤੇ ਲੁਟੇਰਾ ਗਿਰੋਹ ਵਿਚਾਲੇ ਮੁਕਾਬਲਾ, ਗੋਲੀ ਲੱਗਣ ਕਾਰਨ ਕਾਂਸਟੇਬਲ ਜੁਗਰਾਜ ਸਿੰਘ ਜ਼ਖ਼ਮੀ