ਨਵਜੋਤ ਸਿੰਘ ਸਿੱਧੂ ਕਰਨਗੇ ਮੁੜ ਕ੍ਰਿਕਟ 'ਚ ਐਂਟਰੀ; IPL 2024 'ਚ ਕਰਨਗੇ ਕੁਮੈਂਟਰੀ

By  Aarti March 19th 2024 10:00 AM

Navjot Singh Sidhu Enter In Cricket: ਸਾਬਕਾ ਕ੍ਰਿਕਟਰ ਨਵਜੋਤ ਸਿੱਧੂ ਕ੍ਰਿਕਟ ਕੁਮੈਂਟੇਟਰ ਵਜੋਂ ਆਪਣੀ ਪਾਰੀ ਦੀ ਮੁੜ ਸ਼ੁਰੂਆਤ ਕਰਨਗੇ। ਸਟਾਰ ਸਪੋਰਟਸ ਨੇ ਇਸ ਸਬੰਧੀ ਸੋਸ਼ਲ ਮੀਡੀਆ ’ਤੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ ਨਵਜੋਤ ਸਿੰਘ ਸਿੱਧੂ 22 ਮਾਰਚ 2024 ਤੋਂ ਆਈਪੀਐਲ 'ਤੇ ਕੁਮੈਂਟਰੀ ਦੁਬਾਰਾ ਸ਼ੁਰੂ ਕਰਨਗੇ। ਮਿਲੀ ਜਾਣਕਾਰੀ ਮੁਤਾਬਿਕ ਇੱਕ ਲੰਬੇ ਅਰਸੇ ਮਗਰੋਂ ਆਈਪੀਐਲ ’ਚ ਹਿੰਦੀ ’ਚ ਕੁਮੈਂਟਰੀ ਕਰਦੇ ਨਜ਼ਰ ਆਉਣਗੇ।

ਕ੍ਰਿਕਟ ਕੁਮੈਂਟਰੀ ’ਚ ਵਾਪਸੀ ਕਰਨਗੇ ਨਵਜੋਤ ਸਿੰਘ ਸਿੱਧੂ 

ਦੂਜੇ ਪਾਸੇ ਨਵਜੋਤ ਸਿੰਘ ਸਿੱਧੂ ਨੇ ਇਸ ਟਵੀਟ ਨੂੰ ਰੀਟਵੀਟ ਵੀ ਕੀਤਾ ਹੈ। ਲਿਖਿਆ ਹੈ ਕਿ ਕੁਮੈਂਟਰੀ ਬਾਕਸ ਦਾ ਸਰਦਾਰ ਵਾਪਸ ਆ ਗਿਆ ਹੈ। ਇਸ ਦੇ ਨਾਲ ਹੀ ਸਿੱਧੂ ਦੇ ਪ੍ਰਸ਼ੰਸਕ ਵੀ ਉਨ੍ਹਾਂ ਦੇ ਇਸ ਫੈਸਲੇ ਤੋਂ ਉਤਸ਼ਾਹਿਤ ਹਨ।

ਲੋਕਸਭਾ ਚੋਣ ਨਹੀਂ ਲੜਨਗੇ ਸਿੱਧੂ

ਕਾਬਿਲੇਗੌਰ ਹੈ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਦੇ ਰਾਜਪਾਲ ਬੀ.ਐੱਲ. ਪੁਰੋਹਿਤ ਨੂੰ ਮਿਲਣ ਲਈ ਬੀਤੇ ਸ਼ੁੱਕਰਵਾਰ ਚੰਡੀਗੜ੍ਹ ਪਹੁੰਚੇ ਸੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਸੀ ਕਿ ਉਹ ਇਸ ਵਾਰ ਲੋਕ ਸਭਾ ਚੋਣ ਨਹੀਂ ਲੜਨਗੇ। ਇਸ ਦੇ ਨਾਲ ਹੀ ਅਸੀਂ ਹਮੇਸ਼ਾ ਪੰਜਾਬ ਦੇ ਹੱਕਾਂ ਲਈ ਖੜ੍ਹੇ ਰਹਾਂਗੇ। ਹਾਲਾਂਕਿ ਉਨ੍ਹਾਂ ਨੇ ਕਿਹਾ ਕਿ ਕ੍ਰਿਕਟ ਕੁਮੈਂਟਰੀ ਛੱਡਣ ਕਾਰਨ ਉਨ੍ਹਾਂ ਨੂੰ ਆਰਥਿਕ ਨੁਕਸਾਨ ਹੋ ਰਿਹਾ ਹੈ। ਫਿਰ ਵੀ ਉਨ੍ਹਾਂ ਕਿਹਾ ਕਿ ਔਖੇ ਸਮੇਂ ਵਿੱਚ ਕਿਰਦਾਰ ਸਾਹਮਣੇ ਆਉਂਦਾ ਹੈ।

22 ਮਾਰਚ ਤੋਂ ਸ਼ੁਰੂ ਹੋਵੇਗਾ IPL 

ਕਾਬਿਲੇਗੌਰ ਹੈ ਕਿ 22 ਮਾਰਚ ਸ਼ੁੱਕਰਵਾਰ ਨੂੰ ਐਮਏ ਚਿਦੰਬਰਮ ਸਟੇਡੀਅਮ, ਚੇਨਈ ਵਿਖੇ ਸ਼ੁਰੂ ਹੋ ਰਿਹਾ ਹੈ। ਮਹਿੰਦਰ ਸਿੰਘ ਧੋਨੀ ਦੀ ਅਗਵਾਈ ਵਾਲੀ ਚੇਨਈ ਸੁਪਰ ਕਿੰਗਜ਼ ਪਹਿਲੇ ਮੈਚ ਵਿੱਚ ਰਾਇਲ ਚੈਲੰਜਰਜ਼ ਬੈਂਗਲੁਰੂ ਨਾਲ ਭਿੜੇਗੀ। ਬੀਸੀਸੀਆਈ ਮੁਤਾਬਕ 22 ਮਾਰਚ ਤੋਂ 7 ਅਪ੍ਰੈਲ ਦਰਮਿਆਨ 17 ਦਿਨਾਂ ਵਿੱਚ 21 ਮੈਚ ਖੇਡੇ ਜਾਣਗੇ।

ਇਹ ਵੀ ਪੜ੍ਹੋ: ਨਵਜੋਤ ਸਿੰਘ ਸਿੱਧੂ ਨਹੀਂ ਲੜਨਗੇ ਲੋਕ ਸਭਾ ਚੋਣ, ਘਪਲਿਆਂ ਦੀ ਸੀਬੀਆਈ ਜਾਂਚ ਦੀ ਮੰਗ

Related Post