Navjot Sidhu: ਨਵਜੋਤ ਸਿੱਧੂ ਦੀ ਰਿਹਾਈ ਚ ਦੇਰੀ, 13 ਅਪ੍ਰੈਲ ਆ ਸਕਦੇ ਨੇ ਜੇਲ੍ਹ ਤੋਂ ਬਾਹਰ : ਸੂਤਰ
ਨਵਜੋਤ ਸਿੰਘ ਸਿੱਧੂ ਦੀ ਰਿਹਾਈ 'ਚ ਦੇਰੀ ਹੋ ਸਕਦੀ ਹੈ। ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਨਵਜੋਤ ਸਿੰਘ ਸਿੱਧੂ 1 ਅਪ੍ਰੈਲ ਨਹੀਂ ਬਲਿਕ 13 ਅਪ੍ਰੈਲ ਨੂੰ ਵਿਸਾਖੀ ਵਾਲੇ ਦਿਨ ਰਿਹਾਅ ਹੋ ਸਕਦੇ ਹਨ।

Navjot Sidhu: ਨਵਜੋਤ ਸਿੰਘ ਸਿੱਧੂ ਦੀ ਰਿਹਾਈ 'ਚ ਦੇਰੀ ਹੋ ਸਕਦੀ ਹੈ। ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਨਵਜੋਤ ਸਿੰਘ ਸਿੱਧੂ 1 ਅਪ੍ਰੈਲ ਨਹੀਂ ਬਲਿਕ 13 ਅਪ੍ਰੈਲ ਨੂੰ ਵਿਸਾਖੀ ਵਾਲੇ ਦਿਨ ਰਿਹਾਅ ਹੋ ਸਕਦੇ ਹਨ।
ਪੰਜਾਬ ਦੇ ਮੁੱਖਮੰਤਰੀ ਭਗਵੰਤ ਮਾਨ ਨੇ ਜੇਲ੍ਹ ਵਿਭਾਗ ਤੋਂ ਨਵਜੋਤ ਸਿੰਘ ਸਿੱਧੂ ਦੇ ਜੇਲ੍ਹ ਰਿਕਾਰਡ ਦਾ ਬਿਓਰਾ ਮੰਗਿਆ ਹੈ। ਸੁਪਰੀਮ ਕੋਰਟ ਦੀ ਸਜ਼ਾ ਮੁਤਾਬਕ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਦਾ ਸਮਾਂ ਮਈ ਦੇ ਦੂਜੇ ਮਹੀਨੇ 'ਚ ਬਣਦਾ ਹੈ।
ਕਾਬਲੇਗੌਰ ਹੈ ਕਿ ਇਸ ਤੋਂ ਪਹਿਲਾਂ 26 ਜਨਵਰੀ 2023 ਨੂੰ ਵੀ ਉਨ੍ਹਾਂ ਦੀ ਰਿਹਾਈ ਦੀ ਉਮੀਦ ਜਤਾਈ ਜਾ ਰਹੀ ਸੀ। ਕੈਬਨਿਟ ਨੂੰ ਭੇਜੀ ਗਈ ਫਾਈਲ ਵਿੱਚ ਉਨ੍ਹਾਂ ਦਾ ਨਾਂਅ ਨਾ ਹੋਣ ਕਾਰਨ ਉਨ੍ਹਾਂ ਦੀ ਰਿਹਾਈ ਨਾ ਹੋ ਪਾਈ ਸੀ।
ਦੱਸਣਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਪਿਛਲੇ ਸਾਲ 20 ਮਈ ਨੂੰ ਜੇਲ੍ਹ ਦੀ ਸਜ਼ਾ ਸੁਣਾਈ ਗਈ ਸੀ ਪਰ ਹੁਣ ਸ਼ਾਇਦ ਉਨ੍ਹਾਂ ਨੂੰ ਰਿਹਾਈ ਲਈ 19 ਮਈ 2023 ਤੱਕ ਦੀ ਉਡੀਕ ਨਹੀਂ ਕਰਨੀ ਪਵੇਗੀ। ਦਰਅਸਲ ਉਨ੍ਹਾਂ ਨੂੰ ਇਸ ਗੱਲ ਦਾ ਲਾਭ ਮਿਲ ਰਿਹਾ ਕਿ ਉਨ੍ਹਾਂ ਨੇ ਪੂਰੇ ਸਾਲ ਆਪਣੀ ਸਜ਼ਾ ਦੌਰਾਨ ਕੋਈ ਛੁੱਟੀ ਨਹੀਂ ਲਈ।