Drug in Punjab : ਪੰਜਾਬ ਦੇ 6 ਜ਼ਿਲ੍ਹੇ ਅਤਿ-ਸੰਵੇਦਨਸ਼ੀਲ ਐਲਾਨੇ, NCB ਨੇ ਨਸ਼ਿਆਂ ਦੀ ਲਪੇਟ ਚ ਆਏ 272 ਜ਼ਿਲ੍ਹਿਆਂ ਦੀ ਚੋਣ
Drug in Punjab : ਨਾਰਕੋਟਿਕ ਕੰਟਰੋਲ ਬਿਊਰੋ ਵੱਲੋਂ ਦੇਸ਼ 'ਚ 272 ਜ਼ਿਲ੍ਹਿਆਂ ਨੂੰ ਨਸ਼ੇ ਪੱਖੋਂ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਦੀ ਸੂਚੀ ਵਿੱਚ ਰੱਖਿਆ ਗਿਆ ਹੈ। ਇਨ੍ਹਾਂ ਵਿੱਚ ਪੰਜਾਬ ਦੇ 6 ਜ਼ਿਲ੍ਹਿਆਂ ਨੂੰ 'ਅਤਿ ਸੰਵੇਦਨਸ਼ੀਲ' ਸ਼੍ਰੇਣੀ 'ਚ ਰੱਖਿਆ ਗਿਆ ਹੈ।
Drug in Punjab : ਪੰਜਾਬ 'ਚ ਵਿਧਾਨ ਸਭਾ ਚੋਣਾਂ 2027 ਲਈ ਨਸ਼ਾ ਵੱਡਾ ਮੁੱਦਾ ਬਣਦਾ ਜਾ ਰਿਹਾ ਹੈ। ਹੁਣ, ਕੇਂਦਰ ਸਰਕਾਰ ਵੱਲੋਂ ਦੇਸ਼ ਭਰ 'ਚ ਵੱਧਦੇ ਨਸ਼ੇ ਦੇ ਨੈਟਵਰਕ ਨੂੰ ਖਤਮ ਕਰਨ ਲਈ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ, ਜਿਸ ਤਹਿਤ ਨਾਰਕੋਟਿਕ ਕੰਟਰੋਲ ਬਿਊਰੋ ਵੱਲੋਂ ਦੇਸ਼ 'ਚ 272 ਜ਼ਿਲ੍ਹਿਆਂ ਨੂੰ ਨਸ਼ੇ ਪੱਖੋਂ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਦੀ ਸੂਚੀ ਵਿੱਚ ਰੱਖਿਆ ਗਿਆ ਹੈ। ਇਨ੍ਹਾਂ ਵਿੱਚ ਪੰਜਾਬ ਦੇ 6 ਜ਼ਿਲ੍ਹਿਆਂ ਨੂੰ 'ਅਤਿ ਸੰਵੇਦਨਸ਼ੀਲ' ਸ਼੍ਰੇਣੀ 'ਚ ਰੱਖਿਆ ਗਿਆ ਹੈ।
ਨਾਰਕੋਟਿਕਸ ਕੰਟਰੋਲ ਬਿਊਰੋ (NCB) ਚੰਡੀਗੜ੍ਹ ਦੇ ਖੇਤਰੀ ਨਿਰਦੇਸ਼ਕ ਅਮਨਜੀਤ ਸਿੰਘ ਅਤੇ ਗ੍ਰਹਿ ਮੰਤਰਾਲੇ (MHA) ਦੇ ਵਧੀਕ ਡਾਇਰੈਕਟਰ ਜਨਰਲ (ਮੀਡੀਆ) ਰਾਜ ਕੁਮਾਰ ਨੇ ਜੂਨ 2026 ਵਿੱਚ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ 'ਵਿਜ਼ਨ ਦਸਤਾਵੇਜ਼' ਦਾ ਬੁੱਧਵਾਰ ਪ੍ਰੈਸ ਕਾਨਫਰੰਸ ਦੌਰਾਨ ਵੇਰਵਾ ਦਿੱਤਾ, ਜਿਸ ਉਦੇਸ਼ ਨਸ਼ਿਆਂ ਦੀ ਸਪਲਾਈ, ਮੰਗ ਅਤੇ ਨੁਕਸਾਨ ਨੂੰ ਘਟਾਉਣ 'ਤੇ ਕੇਂਦ੍ਰਿਤ ਇੱਕ ਤਾਲਮੇਲ ਵਾਲੀ ਰਣਨੀਤੀ ਰਾਹੀਂ ਪੂਰੇ ਡਰੱਗ ਨੈੱਟਵਰਕ ਨੂੰ ਖਤਮ ਕਰਨਾ ਹੈ।
ਇਹ ਵੀ ਪੜ੍ਹੋ... ਪੈਸੇ ਦਿਓ, ਸਹੂਲਤਾਂ ਲਓ ! Ludhiana Central Jail 'ਚ ਪੈਸੇ ਦੇ ਕੇ ਲਗਜ਼ਰੀ ਸਹੂਲਤਾਂ ਦੇਣ ਦੇ ਰੈਕੇਟ ਦਾ ਪਰਦਾਫਾਸ਼
ਨਸ਼ਿਆਂ 'ਤੇ 2029 ਤੱਕ ਠੱਲ੍ਹ ਪਾਉਣ ਦੀ ਯੋਜਨਾ
ਅਮਨਜੀਤ ਨੇ ਅੱਗੇ ਕਿਹਾ ਕਿ ਗ੍ਰਹਿ ਮੰਤਰਾਲੇ ਨੇ ਮਾਰਚ 2029 ਤੱਕ 100 ਵੱਡੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਡਰੱਗ ਨੈੱਟਵਰਕਾਂ ਨੂੰ ਖਤਮ ਕਰਨ, 100 ਭਗੌੜਿਆਂ ਨੂੰ ਵਾਪਸ ਭੇਜਣ ਅਤੇ ਨਸ਼ਾ ਛੁਡਾਊ ਕੇਂਦਰਾਂ ਦੀ ਗਿਣਤੀ 334 ਤੋਂ ਵਧਾ ਕੇ 1,751 ਕਰਨ ਦਾ ਟੀਚਾ ਰੱਖਿਆ ਹੈ। ਉਨ੍ਹਾਂ ਅੱਗੇ ਕਿਹਾ, "ਸਰਹੱਦ ਪਾਰ ਤਸਕਰੀ ਦਾ ਮੁਕਾਬਲਾ ਕਰਨ ਲਈ, ਸਾਰੀਆਂ ਸਰਹੱਦੀ ਸੁਰੱਖਿਆ ਏਜੰਸੀਆਂ ਮਾਰਚ 2027 ਤੱਕ ਉੱਨਤ ਨਿਗਰਾਨੀ ਅਤੇ ਡਰੋਨ ਵਿਰੋਧੀ ਪ੍ਰਣਾਲੀਆਂ ਨਾਲ ਲੈਸ ਹੋਣਗੀਆਂ।"
BJP ਦੀਆਂ ਰੈਲੀਆਂ ਤੋਂ ਪਹਿਲਾਂ ਹੋਈ ਕਾਰਵਾਈ
ਕੇਂਦਰ ਦਾ ਇਹ ਖੁਲਾਸਾ ਭਾਰਤੀ ਜਨਤਾ ਪਾਰਟੀ ਦੀ ਨਸ਼ਾ ਵਿਰੋਧੀ ਯਾਤਰਾਵਾਂ ਦੀ ਸ਼ੁਰੂਆਤ ਤੋਂ ਸਿਰਫ਼ ਦੋ ਦਿਨ ਪਹਿਲਾਂ ਹੋਇਆ ਹੈ, ਜੋ 18 ਸਤੰਬਰ ਨੂੰ ਪਠਾਨਕੋਟ ਤੋਂ ਸ਼ੁਰੂ ਹੋਣਗੀਆਂ। ਭਾਜਪਾ ਨੇ ਅਗਲੇ ਸਾਲ ਦੇ ਸ਼ੁਰੂ ਵਿੱਚ ਹੋਣ ਵਾਲੀਆਂ ਰਾਜ ਵਿਧਾਨ ਸਭਾ ਚੋਣਾਂ ਲਈ ਨਸ਼ਿਆਂ ਦੇ ਵਪਾਰ ਨੂੰ ਆਪਣਾ ਮੁੱਖ ਮੁੱਦਾ ਬਣਾਇਆ ਹੈ। ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਮਾਰਚ ਨੂੰ ਹਰੀ ਝੰਡੀ ਦਿਖਾਉਣਗੇ, ਜਦੋਂ ਕਿ ਅਮਿਤ ਸ਼ਾਹ 30 ਸਤੰਬਰ ਨੂੰ ਜਲੰਧਰ ਵਿੱਚ ਇਸ ਦੇ ਸਮਾਪਨ ਨੂੰ ਸੰਬੋਧਨ ਕਰਨਗੇ।
'ਆਪ' ਨੇ ਭਾਜਪਾ 'ਤੇ ਲਾਇਆ ਨਿਸ਼ਾਨਾ
ਇਸ ਕਦਮ ਤੋਂ ਬਾਅਦ ਸੱਤਾਧਾਰੀ ਆਮ ਆਦਮੀ ਪਾਰਟੀ (AAP) ਵੱਲੋਂ ਤਿੱਖਾ ਸਿਆਸੀ ਵਿਰੋਧ ਸਾਹਮਣੇ ਆਇਆ ਹੈ। ਪਾਰਟੀ ਨੇ ਇਨ੍ਹਾਂ ਯਾਤਰਾਵਾਂ ਨੂੰ “ਚੋਣਾਂ ਦੇ ਮੱਦੇਨਜ਼ਰ ਕੀਤਾ ਗਿਆ ਦਿਖਾਵਾ” ਕਰਾਰ ਦਿੱਤਾ। ਸੂਬਾ ਸਰਕਾਰ ਨੇ ਜਵਾਬ ਦਿੰਦਿਆਂ ਕਿਹਾ ਕਿ ਸਥਾਨਕ ਏਜੰਸੀਆਂ ਵੱਲੋਂ ਤਾਲਮੇਲ ਨਾਲ ਕੀਤੀ ਜਾ ਰਹੀ ਨਿਗਰਾਨੀ ਕਾਰਨ ਸਰਹੱਦ ਪਾਰੋਂ ਆਉਣ ਵਾਲੀ ਹੈਰੋਇਨ ਦੀ ਆਮਦ ਵਿੱਚ ਪਹਿਲਾਂ ਹੀ ਕਾਫ਼ੀ ਕਮੀ ਆਈ ਹੈ।
ਇਹ ਵੀ ਪੜ੍ਹੋ...
Asian Champions Trophy : ਪਾਕਿਸਤਾਨ ਵੱਲੋਂ ਭਾਰਤ ’ਚ ਹਾਕੀ ਖੇਡਣ ਤੋਂ ਨਾਂਹ, ਹਾਕੀ ਫ਼ੈਡਰੇਸ਼ਨ ਨੇ ਵੀ ਕਹੀ ਦੋ ਟੁੱਕ