Moga : ਮੋਗਾ ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਗੁਆਂਢੀ ਨੇ 9 ਸਾਲਾ ਬੱਚੀ ਨਾਲ ਜ਼ਬਰ-ਜਨਾਹ ਤੋਂ ਬਾਅਦ ਕੀਤਾ ਕਤਲ, ਲਾਸ਼ ਗਾਡਰ ਤੇ ਲਟਕਾਈ

Moga Sexual Assault : ਪਰਿਵਾਰ ਦੇ ਮੁਤਾਬਕ ਦੋਸ਼ੀ ਨੇ 9 ਸਾਲਾ ਬੱਚੀ ਨਾਲ ਜਬਰ-ਜਨਾਹ ਕਰਨ ਤੋਂ ਬਾਅਦ ਉਸ ਦਾ ਗਲਾ ਘੁੱਟ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਅਤੇ ਗੁੱਸੇ ਦਾ ਮਾਹੌਲ ਬਣ ਗਿਆ।

By  KRISHAN KUMAR SHARMA May 27th 2026 11:02 AM -- Updated: May 27th 2026 11:56 AM

Moga News : ਮੋਗਾ 'ਚ ਇੱਕ ਵਿਅਕਤੀ ਵੱਲੋਂ ਹੈਵਾਨੀਅਤ ਦੀਆਂ ਹੱਦਾਂ ਪਾਰ ਕਰਦੇ ਹੋਏ 9 ਸਾਲਾ ਬੱਚੀ ਨੂੰ ਜ਼ਬਰ-ਜਨਾਹ ਪਿੱਛੋਂ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। (9 Year Old Girl Sexual Assault)

ਜਾਣਕਾਰੀ ਮੁਤਾਬਕ, ਗੁਆਂਢ ਦੇ ਘਰ ਦੇ ਨੇੜੇ ਰਹਿੰਦੇ ਇੱਕ 40 ਸਾਲ ਦੇ ਪ੍ਰਵਾਸੀ ਵਿਅਕਤੀ ਨੇ 9 ਸਾਲਾ ਮਾਸੂਮ ਬੱਚੀ ਨਾਲ ਪਹਿਲਾਂ ਜਬਰ-ਜਨਾਹ ਕੀਤਾ ਅਤੇ ਬਾਅਦ ਵਿੱਚ ਉਸ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਮੁਲਜ਼ਮ ਵੱਲੋਂ ਲਾਸ਼ ਨੂੰ ਗਾਡਰ ਨਾਲ ਲਟਕਾਉਣ ਦੀ ਵੀ ਗੱਲ ਸਾਹਮਣੇ ਆ ਰਹੀ ਹੈ।

ਘਰ ਵਿੱਚ ਇਕੱਲੀਆਂ ਸਨ ਦੋਵੇਂ ਭੈਣਾਂ

ਮ੍ਰਿਤਕ ਬੱਚੀ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਘਰ ਵਿੱਚ ਦੋਵੇਂ ਭੈਣਾਂ ਇਕੱਲੀਆਂ ਮੌਜੂਦ ਸਨ। ਇਸ ਦੌਰਾਨ ਘਰ ਦੇ ਨੇੜੇ ਰਹਿੰਦਾ ਇੱਕ ਪ੍ਰਵਾਸੀ ਘਰ ਅੰਦਰ ਦਾਖਲ ਹੋ ਗਿਆ। ਪਰਿਵਾਰ ਦੇ ਮੁਤਾਬਕ ਦੋਸ਼ੀ ਨੇ 9 ਸਾਲਾ ਬੱਚੀ ਨਾਲ ਜਬਰ-ਜਨਾਹ ਕਰਨ ਤੋਂ ਬਾਅਦ ਉਸ ਦਾ ਗਲਾ ਘੁੱਟ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਅਤੇ ਗੁੱਸੇ ਦਾ ਮਾਹੌਲ ਬਣ ਗਿਆ।

ਪੁਲਿਸ ਨੇ ਆਰੋਪੀ ਨੂੰ ਕੀਤਾ ਗ੍ਰਿਫ਼ਤਾਰ

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਮੋਗਾ ਦੇ ਮੁੱਖ ਅਫਸਰ ਵਰੁਣ ਸ਼ਰਮਾ ਆਪਣੀ ਪੁਲਿਸ ਟੀਮ ਸਮੇਤ ਮੌਕੇ 'ਤੇ ਪਹੁੰਚੇ। ਪੁਲਿਸ ਨੇ ਬੱਚੀ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।

ਥਾਣਾ ਮੁਖੀ ਨੇ ਦੱਸਿਆ ਕਿ ਘਟਨਾ ਨੂੰ ਅੰਜਾਮ ਦੇਣ ਵਾਲੇ ਆਰੋਪੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਸ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ।

Related Post