Budget 2023: ਬਜਟ ਤੋਂ ਪਹਿਲਾਂ ਜਾਰੀ ਹੋਏ ਪੈਟਰੋਲ, ਡੀਜ਼ਲ ਤੇ ਐਲਪੀਜੀ ਦੇ ਨਵੇਂ ਰੇਟ

By  Ravinder Singh February 1st 2023 09:31 AM -- Updated: February 1st 2023 11:00 AM

New rates of petrol, diesel and LPG : ਆਮ ਬਜਟ-2023 (Union Budget 2023) ਪੇਸ਼ ਹੋਣ 'ਚ ਕੁਝ ਹੀ ਘੰਟੇ ਬਾਕੀ ਰਹਿ ਗਏ ਹਨ ਅਤੇ ਇਸ ਤੋਂ ਪਹਿਲਾਂ ਤੇਲ ਕੰਪਨੀਆਂ ਨੇ ਸੂਚੀ ਜਾਰੀ ਕਰ ਦਿੱਤੀ ਹੈ। ਜਾਰੀ ਕੀਤੀਆਂ ਗਈਆਂ ਕੀਮਤਾਂ ਅਨੁਸਾਰ ਕੌਮੀ ਪੱਧਰ 'ਤੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਪਹਿਲਾਂ ਵਾਲੀਆਂ ਹੀ ਕੀਮਤਾਂ ਬਰਕਰਾਰ ਰਹਿਣਗੀਆਂ। ਇਸ ਤੋਂ ਇਲਾਵਾ ਐਲਪੀਜੀ ਵਿਚ ਦੇ ਭਾਅ ਵਿਚ ਵੀ ਕੋਈ ਬਦਲਾਅ ਨਹੀਂ ਕੀਤਾ  ਗਿਆ।



ਤਾਜ਼ਾ ਅੰਕੜਿਆਂ ਮੁਤਾਬਕ ਕੱਚੇ ਤੇਲ ਦੀ ਕੀਮਤ ਇਕ ਵਾਰ ਫਿਰ 85 ਡਾਲਰ ਤੋਂ ਥੱਲੇ ਆ ਗਈ ਹੈ। ਬੈਂਚਮਾਰਕ ਬ੍ਰੈਂਟ ਕਰੂਡ ਦੀ ਕੀਮਤ ਲਗਭਗ $84.49 ਪ੍ਰਤੀ ਬੈਰਲ ਹੈ ਤੇ ਡਬਲਯੂਟੀਆਈ ਕਰੂਡ ਲਗਭਗ $79.22 ਪ੍ਰਤੀ ਬੈਰਲ ਹੈ। ਕਾਬਿਲੇਗੌਰ ਹੈ ਕਿ ਹਾਲ ਹੀ 'ਚ ਕੱਚੇ ਤੇਲ 'ਚ ਤੇਜ਼ੀ ਆਈ ਸੀ ਅਤੇ ਇਹ 88 ਡਾਲਰ ਦੇ ਕਰੀਬ ਪਹੁੰਚ ਗਿਆ ਸੀ। ਇਸ ਕਾਰਨ ਤੇਲ ਕੀਮਤ ਵਧਣ ਦੀ ਉਮੀਦ ਹੈ।

ਆਮ ਤੌਰ 'ਤੇ ਹਰ ਮਹੀਨੇ ਦੀ ਸ਼ੁਰੂਆਤ 'ਚ ਸਰਕਾਰ ਵੱਲੋਂ ਐੱਲ.ਪੀ.ਜੀ. ਦੀਆਂ ਕੀਮਤਾਂ 'ਚ ਬਦਲਾਅ ਕੀਤਾ ਜਾਂਦਾ ਹੈ ਪਰ ਇਸ ਵਾਰ ਐੱਲ.ਪੀ.ਜੀ. ਦੀਆਂ ਕੀਮਤਾਂ 'ਚ ਕੋਈ ਬਦਲਾਅ ਨਜ਼ਰ ਨਹੀਂ ਆਇਆ। 14.2 ਕਿਲੋਗ੍ਰਾਮ ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ ਦਿੱਲੀ 'ਚ 1053 ਰੁਪਏ, ਕੋਲਕਾਤਾ 'ਚ 1079 ਰੁਪਏ, ਮੁੰਬਈ 'ਚ 1052.50 ਰੁਪਏ ਤੇ ਚੇਨੱਈ 'ਚ 1068.50 ਰੁਪਏ ਹੈ।

ਇਹ ਵੀ ਪੜ੍ਹੋ : Union Budget 2023 Live Updates : ਲੋਕਾਂ ਦੀਆਂ ਆਸਾਂ ਦਾ ਬਜਟ ; ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਪੇਸ਼ ਕਰਨਗੇ ਬਜਟ

ਦਿੱਲੀ 'ਚ ਪੈਟਰੋਲ 96.72 ਰੁਪਏ ਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ ਹੈ।

ਕੋਲਕਾਤਾ 'ਚ ਪੈਟਰੋਲ 106.03 ਰੁਪਏ ਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ ਹੈ।

ਮੁੰਬਈ 'ਚ ਪੈਟਰੋਲ 106.31 ਰੁਪਏ ਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ ਹੈ।

Related Post