New Year 2023: ਰਾਸ਼ਟਰਪਤੀ, ਪੀਐੱਮ ਮੋਦੀ ਸਣੇ ਕਈ ਦਿੱਗਜ਼ ਆਗੂਆਂ ਨੇ ਦਿੱਤੀਆਂ ਵਧਾਈਆਂ

By  Aarti January 1st 2023 12:58 PM

Leaders Congratulated on the New Year: ਦੇਸ਼ ਵਿੱਚ ਨਵੇਂ ਸਾਲ ਦਾ ਸ਼ਾਨਦਾਰ ਢੰਗ ਨਾਲ ਸਵਾਗਤ ਕੀਤਾ ਗਿਆ। ਇਸ ਦੌਰਾਨ ਸਾਰੇ ਸਿਆਸੀ ਆਗੂਆਂ ਨੇ ਨਵੇਂ ਸਾਲ ਦੀ ਵਧਾਈ ਦਿੱਤੀ ਹੈ।


ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਟਵੀਟ ਕਰ ਦੇਸ਼ਵਾਸੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਤੁਹਾਨੂੰ ਸਾਰਿਆਂ ਨੂੰ ਨਵੇਂ ਸਾਲ ਦੀਆਂ ਵਧਾਈਆਂ। ਵਿਦੇਸ਼ਾਂ ਚ ਰਹਿਣ ਵਾਲੇ ਸਾਰੇ ਸਾਥੀ ਨਾਗਰਿਕਾਂ ਅਤੇ ਭਾਰਤੀਆਂ ਨੂੰ ਵਧਾਈਆਂ ਅਤੇ ਸ਼ੁਭਕਾਮਨਾਵਾਂ। ਸਾਲ 2023 ਸਾਡੇ ਜੀਵਨ ਚ ਨਵੀਂ ਪ੍ਰੇਰਣਾ, ਟੀਚਾ ਅਤੇ ਉਪਲੱਬਧੀਆਂ ਲੈ ਕੇ ਆਵੇ। 


ਨਵੇਂ ਸਾਲ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਰੇ ਦੇਸ਼ਵਾਸੀਆਂ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਟਵੀਟ ਕੀਤਾ ਅਤੇ ਲਿਖਿਆ ਕਿ 2023 ਸ਼ਾਨਦਾਰ ਰਹੇ! ਇਹ ਉਮੀਦ, ਖੁਸ਼ੀ ਅਤੇ ਬਹੁਤ ਸਾਰੀਆਂ ਸਫਲਤਾਵਾਂ ਨਾਲ ਭਰਿਆ ਹੋਵੇ. ਸਭ ਨੂੰ ਤੰਦਰੁਸਤੀ ਬਖਸ਼ੇ।


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸੂਬੇ ਦੇ ਲੋਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਟਵੀਟ ਕਰਦੇ ਹੋਏ ਕਿਹਾ ਕਿ ਸਾਰਿਆਂ ਨੂੰ ਨਵੇਂ ਸਾਲ ਦੀਆਂ ਲੱਖ-ਲੱਖ ਵਧਾਈਆਂ। ਗੁਰਦੁਆਰਾ ਸਿੰਘ ਸ਼ਹੀਦਾਂ, ਸੋਹਾਣਾ ਵਿਖੇ ਨਵੇਂ ਸਾਲ ਮੌਕੇ ਪਰਿਵਾਰ ਸਣੇ ਨਤਮਸਤਕ ਹੋਣ ਦਾ ਸੁਭਾਗਾ ਸਮਾਂ ਮਿਲਿਆ। ਗੁਰੂ ਚਰਨਾਂ ‘ਚ ਮੱਥਾ ਟੇਕਿਆ। ਪੰਜਾਬ ਤੇ ਪੰਜਾਬੀਆਂ ਦੀ ਚੜ੍ਹਦੀਕਲਾ ਲਈ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ। ਨਵਾਂ ਸਾਲ ਸਾਰਿਆਂ ਲਈ ਖ਼ੁਸ਼ੀਆਂ-ਖੇੜੇ ਦੀ ਸੌਗ਼ਾਤ ਲੈ ਕੇ ਆਵੇ। 


ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਪੰਜਾਬ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ। ਨਾਲ ਹੀ ਉਨ੍ਹਾਂ ਨੇ ਨਵੇਂ ਸਾਲ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਵੀ ਟੇਕਿਆ। ਉਨ੍ਹਾਂ ਨੇ ਟਵੀਟ ਕਰਦੇ ਹੋਏ ਕਿਹਾ ਕਿ ਵਾਹਿਗੁਰੂ ਜੀ ਦੇ ਚਰਨਾਂ 'ਚ ਅਰਦਾਸ ਬੇਨਤੀ ਕਰਕੇ ਆਏ ਹਾਂ ਕਿ ਨਵੇਂ ਸਾਲ 'ਚ ਪੰਜਾਬ ਅੰਦਰ ਅਮਨ, ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣੀ ਰਹੇ। ਸੂਬਾ ਸਰਕਾਰ ਨੂੰ ਵੀ ਸਾਂਝੇ ਤੌਰ 'ਤੇ ਅਪੀਲ ਹੈ ਕਿ ਪਿਛਲੇ ਸਾਲ ਵਾਲੀਆਂ ਗਲਤੀਆਂ ਨਾ ਦੁਹਰਾਉਣ ਅਤੇ ਕਾਨੂੰਨ ਵਿਵਸਥਾ ਵੱਲ ਧਿਆਨ ਦੇਣ।


ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਨਵੇਂ ਸਾਲ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਉਹ ਨਵੇਂ ਸਾਲ ਮੌਕੇ ਵਾਹਿਗੁਰੂ ਜੀ ਦੇ ਚਰਨਾਂ 'ਚ ਅਰਦਾਸ ਬੇਨਤੀ ਕਰਕੇ ਆਏ ਹਨ। ਨਾਲ ਹੀ ਉਨ੍ਹਾਂ ਨੇ ਇਹ ਅਰਦਾਸ ਕੀਤੀ ਹੈ ਕਿ ਨਵੇਂ ਸਾਲ 'ਚ ਸਾਡੇ ਪੰਥ, ਪੰਜਾਬ ਅਤੇ ਪੰਜਾਬੀਆਂ ਉੱਤੇ ਰਹਿਮਤਾਂ ਭਰਿਆ ਹੱਥ ਬਣਾਈ ਰੱਖਣ।

ਇਹ ਵੀ ਪੜ੍ਹੋ: ਨਵੇਂ ਸਾਲ ਦਾ ਹੋਇਆ ਆਗਾਜ਼, ਸੰਗਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋ ਰਹੀ ਹੈ ਨਤਮਸਤਕ

Related Post