Earthquake Hits New Zealand: ਨਿਊਜ਼ੀਲੈਂਡ ਦੇ ਕਰਮਾਡੇਕ ਟਾਪੂ 'ਚ ਆਇਆ ਭੂਚਾਲ, ਰਿਕਟਰ ਪੈਮਾਨੇ 'ਤੇ ਮਾਪੀ ਗਈ 7.1 ਤੀਬਰਤਾ

ਨਿਊਜ਼ੀਲੈਂਡ ਦੇ ਉੱਤਰ 'ਚ ਸਥਿਤ ਕਰਮਾਡੇਕ ਟਾਪੂ 'ਚ ਵੀਰਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਮੀਡੀਆ ਰਿਪੋਰਟਾਂ ਮੁਤਾਬਕ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 7.1 ਮਾਪੀ ਗਈ ਹੈ।

By  Aarti March 16th 2023 09:39 AM

Earthquake Hits New Zealand: ਨਿਊਜ਼ੀਲੈਂਡ ਦੇ ਉੱਤਰ 'ਚ ਸਥਿਤ ਕਰਮਾਡੇਕ ਟਾਪੂ 'ਚ ਵੀਰਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਮੀਡੀਆ ਰਿਪੋਰਟਾਂ ਮੁਤਾਬਕ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 7.1 ਮਾਪੀ ਗਈ ਹੈ। ਮੀਡੀਆ ਰਿਪੋਰ ਭੂਚਾਲ ਦਾ ਕੇਂਦਰ ਜ਼ਮੀਨ ਤੋਂ 10 ਕਿਲੋਮੀਟਰ ਅੰਦਰ ਸੀ। ਵਿਗਿਆਨੀਆਂ ਨੇ ਹੁਣ ਸੁਨਾਮੀ ਦੀ ਚੇਤਾਵਨੀ ਵੀ ਦਿੱਤੀ ਹੈ।


ਅਮਰੀਕੀ ਭੂ-ਵਿਗਿਆਨ ਸਰਵੇਖਣ (USGS) ਮੁਤਾਬਕ ਭੂਚਾਲ ਦਾ ਕੇਂਦਰ ਜ਼ਮੀਨ ਤੋਂ 10 ਕਿਲੋਮੀਟਰ ਅੰਦਰ ਸੀ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਭੂਚਾਲ ਤੋਂ ਬਾਅਦ ਅਮਰੀਕੀ ਭੂ-ਵਿਗਿਆਨ ਸਰਵੇਖਣ ਨੇ ਨਿਊਜ਼ੀਲੈਂਡ ਵਿੱਚ ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ ਸੀ। ਹਾਲਾਂਕਿ ਨਿਊਜ਼ੀਲੈਂਡ ਦੀ ਨੈਸ਼ਨਲ ਐਮਰਜੈਂਸੀ ਮੈਨੇਜਮੈਂਟ ਏਜੰਸੀ ਦਾ ਕਹਿਣਾ ਹੈ ਕਿ ਸੁਨਾਮੀ ਦਾ ਕੋਈ ਖ਼ਤਰਾ ਨਹੀਂ ਹੈ।

ਫਿਲਹਾਲ ਭੂਚਾਲ ਕਾਰਨ ਹੋਏ ਨੁਕਸਾਨ ਦਾ ਅਜੇ ਵੀ ਮੁਲਾਂਕਣ ਕੀਤਾ ਜਾ ਰਿਹਾ ਹੈ। ਚਾਈਨਾ ਅਰਥਕੁਏਕ ਨੈੱਟਵਰਕ ਸੈਂਟਰ (ਸੀ.ਈ.ਐਨ.ਸੀ.) ਦੇ ਅਨੁਸਾਰ, ਭੂਚਾਲ ਚੀਨੀ ਸਮੇਂ ਅਨੁਸਾਰ ਸਵੇਰੇ 8.56 ਵਜੇ ਨਿਊਜ਼ੀਲੈਂਡ ਵਿੱਚ ਆਇਆ।

ਇਹ ਵੀ ਪੜ੍ਹੋ: Punjab Weather Update: ਆਉਣ ਵਾਲੇ ਦਿਨਾਂ ’ਚ ਪੰਜਾਬ ਸਣੇ ਕਈ ਸੂਬਿਆਂ 'ਚ ਪਵੇਗਾ ਮੀਂਹ !

Related Post