PTC News
Search
🔍 Search

Mansa ਚ ਨੌਜਵਾਨ ਦੀ ਮੌਤ ਦੇ ਮਾਮਲੇ ’ਚ NHRC ਸਖ਼ਤ, ਪੰਜਾਬ ਸਰਕਾਰ ਤੇ DGP ਤੋਂ ਦੋ ਹਫ਼ਤਿਆਂ ’ਚ ਮੰਗੀ ਰਿਪੋਰਟ

Mansat Youth Death Case : ਮਾਨਸਾ ਵਿੱਚ ਦਲਜੀਤ ਸਿੰਘ ਦੀ ਸ਼ੱਕੀ ਹਾਲਾਤਾਂ ਵਿੱਚ ਹੋਈ ਮੌਤ ਦੇ ਮਾਮਲੇ ਵਿੱਚ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (NHRC) ਨੇ ਨੋਟਿਸ ਲਿਆ ਹੈ। ਕਮਿਸ਼ਨ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ DGP ਨੂੰ ਨੋਟਿਸ ਜਾਰੀ ਕਰਦਿਆਂ ਦੋ ਹਫ਼ਤਿਆਂ ਦੇ ਅੰਦਰ ਕਾਰਵਾਈ ਦੀ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ।

By  KRISHAN KUMAR SHARMA October 28th 2026 04:12 PM -- Updated: October 28th 2026 04:57 PM

Mansat Youth Death Case : ਮਾਨਸਾ ਵਿੱਚ ਦਲਜੀਤ ਸਿੰਘ ਦੀ ਸ਼ੱਕੀ ਹਾਲਾਤਾਂ ਵਿੱਚ ਹੋਈ ਮੌਤ ਦੇ ਮਾਮਲੇ ਵਿੱਚ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (NHRC) ਨੇ ਨੋਟਿਸ ਲਿਆ ਹੈ। ਕਮਿਸ਼ਨ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ DGP ਨੂੰ ਨੋਟਿਸ ਜਾਰੀ ਕਰਦਿਆਂ ਦੋ ਹਫ਼ਤਿਆਂ ਦੇ ਅੰਦਰ ਕਾਰਵਾਈ ਦੀ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ।

ਸ਼ਿਕਾਇਤ ਵਿੱਚ ਦੋਸ਼ ਲਾਇਆ ਗਿਆ ਹੈ ਕਿ ਦਲਜੀਤ ਸਿੰਘ ਦੀ ਮੌਤ ਦੇ ਕਾਰਨਾਂ, ਖ਼ਾਸ ਕਰਕੇ ਨਸ਼ੇ ਨਾਲ ਸੰਭਾਵਿਤ ਸਬੰਧ, ਬਾਰੇ ਸਵਾਲ ਉੱਠੇ ਹਨ। ਪਰਿਵਾਰ ਅਤੇ ਸਮਰਥਕ ਇਨਸਾਫ਼ ਦੀ ਮੰਗ ਲਈ ਰਾਮਦਿੱਤਵਾਲਾ ਚੌਕ ਵਿੱਚ ਪ੍ਰਦਰਸ਼ਨ ਕਰ ਰਹੇ ਸਨ। ਇਸ ਦੌਰਾਨ ਪੁਲਿਸ ਵੱਲੋਂ ਮ੍ਰਿਤਕ ਦੀ ਦੇਹ ਆਪਣੇ ਕਬਜ਼ੇ ਵਿੱਚ ਲੈਣ ਅਤੇ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਤਾਕਤ ਦੀ ਵਰਤੋਂ ਕਰਨ ਦੇ ਦੋਸ਼ ਵੀ ਲਾਏ ਗਏ ਹਨ।


NHRC ਨੇ ਕਿਹਾ ਹੈ ਕਿ ਸ਼ਿਕਾਇਤ ਵਿੱਚ ਲਾਏ ਗਏ ਦੋਸ਼ ਪਹਿਲੀ ਨਜ਼ਰੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦਾ ਮਾਮਲਾ ਜਾਪਦੇ ਹਨ। ਕਮਿਸ਼ਨ ਨੇ ਮਾਮਲੇ ਵਿੱਚ ਜਾਂਚ ਅਤੇ ਪੁਲਿਸ ਦੀ ਕਾਰਵਾਈ ਬਾਰੇ ਰਿਪੋਰਟ ਮੰਗੀ ਹੈ।

ਕਮਿਸ਼ਨ ਨੇ ਇਸ ਮਾਮਲੇ ਦੀ ਜਾਣਕਾਰੀ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਵੀ ਭੇਜੀ ਹੈ।

ਪੁਲਿਸ ਨੇ ਨੌਜਵਾਨ ਦੇ ਕਤਲ ਦਾ ਕੀਤਾ ਸੀ ਦਾਅਵਾ

ਜ਼ਿਕਰਯੋਗ ਹੈ ਕਿ ਬੀਤੇ ਦਿਨ ਮਾਨਸਾ 'ਚ ਪਰਿਵਾਰ ਤੋਂ ਲਾਸ਼ ਖੋਹ ਕੇ ਭੱਜਣ ਅਤੇ ਪ੍ਰਦਰਸ਼ਨਕਾਰੀਆਂ 'ਤੇ ਐਕਸ਼ਨ ਤੋਂ ਬਾਅਦ ਮਾਨਸਾ ਦੇ ਐਸਐਸਪੀ ਵੈਭਵ ਚੌਧਰੀ ਨੇ ਦਾਅਵਾ ਕੀਤਾ ਸੀ ਕਿ ਨੌਜਵਾਨ ਦੀ ਮੌਤ ਨਸ਼ੇ ਨਾਲ ਨਹੀਂ ਹੋਈ, ਸਗੋਂ ਉਸ ਨੂੰ ਕੋਈ ਕਤਲ ਕਰਕੇ ਗੱਡੀ ਵਿੱਚ ਸੁੱਟ ਗਿਆ ਸੀ। ਉਨ੍ਹਾਂ ਕਿਹਾ ਸੀ ਕਿ ਨੌਜਵਾਨ ਦੇ ਕਤਲ ਮਾਮਲੇ ਵਿੱਚ ਤਿੰਨ ਵਿਅਕਤੀਆਂ ਨੂੰ ਡਿਟੇਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ 'ਚ ਕੁੱਲ ਚਾਰ ਵਿਅਕਤੀ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਮਾਮਲੇ ਵਿੱਚ 302 ਦਾ ਪਰਚਾ ਦਰਜ ਕੀਤਾ ਗਿਆ ਹੈ।

ਐਸਐਸਪੀ ਨੇ ਕਿਹਾ ਸੀ ਕਿ ਮਾਨਸਾ ਵਿੱਚ ਨੌਜਵਾਨ ਦੀ ਮੌਤ 'ਤੇ ਲਾਸ਼ ਨੂੰ ਲੈ ਕੇ ਇਹ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਜਿਸ ਦੇ ਚਲਦਿਆਂ ਪੁਲਿਸ ਵੱਲੋਂ ਕਾਰਵਾਈ ਕੀਤੀ ਗਈ ਹੈ ਅਤੇ ਪੁਲਿਸ ਨੇ ਲਾਸ਼ ਨੂੰ ਕਬਜ਼ੇ ਦੇ ਵਿੱਚ ਲੈ ਕੇ ਆਊਟ ਆਫ ਸਟੇਸ਼ਨ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ...Karwa Chauth Holiday : ਕਰਵਾ ਚੌਥ 'ਤੇ ਹੁਣ ਮਰਦਾਂ ਨੂੰ ਵੀ ਹੋਵੇਗੀ ਛੁੱਟੀ ! ਇਸ ਸਰਕਾਰ ਨੇ ਮੁਲਾਜ਼ਮਾਂ ਨੂੰ ਦਿੱਤਾ ਤੋਹਫ਼ਾ

Related Post