ਲਖਬੀਰ ਸਿੰਘ ਲੰਡਾ ਖਿਲਾਫ NIA ਦੀ ਕਾਰਵਾਈ, ਹਥਿਆਰ ਮੁਹੱਈਆ ਕਰਾਉਣ ਵਾਲਾ ਗ੍ਰਿਫਤਾਰ
ਰਾਸ਼ਟਰੀ ਜਾਂਚ ਏਜੰਸੀ ਨੇ ਅੱਤਵਾਦੀ ਲਖਬੀਰ ਲਾਂਡਾ ਖਿਲਾਫ ਵੱਡੀ ਕਾਰਵਾਈ ਕੀਤੀ ਹੈ।
Amritpal Singh
July 19th 2024 12:06 PM --
Updated:
July 19th 2024 12:08 PM
ਰਾਸ਼ਟਰੀ ਜਾਂਚ ਏਜੰਸੀ ਨੇ ਅੱਤਵਾਦੀ ਲਖਬੀਰ ਲਾਂਡਾ ਖਿਲਾਫ ਵੱਡੀ ਕਾਰਵਾਈ ਕੀਤੀ ਹੈ। NIA ਨੇ ਅੱਤਵਾਦੀ ਲੰਡਾ ਗੈਂਗ ਨੂੰ ਹਥਿਆਰ ਮੁਹੱਈਆ ਕਰਵਾਉਣ ਅਤੇ ਪੰਜਾਬ 'ਚ ਅੱਤਵਾਦੀ ਘਟਨਾਵਾਂ ਅਤੇ ਟਾਰਗੇਟ ਕਿਲਿੰਗ 'ਚ ਸ਼ਾਮਲ ਇੱਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ।
ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਦੇ ਇਕ ਅਧਿਕਾਰੀ ਮੁਤਾਬਕ ਟੀਮ ਨੇ ਮੁਲਜ਼ਮਾਂ ਦੇ ਨੈੱਟਵਰਕ ਨੂੰ ਲੈ ਕੇ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਮੱਧ ਪ੍ਰਦੇਸ਼ 'ਚ 12 ਥਾਵਾਂ 'ਤੇ ਛਾਪੇਮਾਰੀ ਕੀਤੀ। ਫੜੇ ਗਏ ਮੁਲਜ਼ਮ ਦੀ ਪਛਾਣ ਬਲਜੀਤ ਸਿੰਘ ਉਰਫ਼ ਰਾਣਾ ਭਾਈ ਉਰਫ਼ ਬੱਲੀ ਵਾਸੀ ਬੜਵਾਨੀ, ਮੱਧ ਪ੍ਰਦੇਸ਼ ਵਜੋਂ ਹੋਈ ਹੈ। ਮੁਲਜ਼ਮ ਨੂੰ ਪੰਜਾਬ ਤੋਂ ਹੀ ਗ੍ਰਿਫ਼ਤਾਰ ਕੀਤਾ ਗਿਆ ਹੈ। ਐਨਆਈਏ ਅਨੁਸਾਰ, ਤਸਕਰੀ ਕੀਤੇ ਹਥਿਆਰਾਂ ਦੀ ਵਰਤੋਂ ਕਾਰੋਬਾਰੀਆਂ ਤੋਂ ਫਿਰੌਤੀ ਮੰਗਣ ਵਰਗੇ ਅਪਰਾਧਾਂ ਵਿੱਚ ਕੀਤੀ ਜਾਂਦੀ ਸੀ।