NIA ਦੀ ਵੱਡੀ ਕਾਰਵਾਈ; ਕੈਨੇਡਾ ਨਾਲ ਸਬੰਧਤ 43 ਗੈਂਗਸਟਰਾਂ ਦੇ ਵੇਰਵੇ ਜਾਰੀ
ਨਵੀਂ ਦਿੱਲੀ: ਭਾਰਤ ਦੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਕੈਨੇਡਾ ਨਾਲ ਸਬੰਧਾਂ ਵਾਲੇ ਦਹਿਸ਼ਤੀ-ਗੈਂਗਸਟਰ ਨੈੱਟਵਰਕ ਦੇ ਵੇਰਵੇ ਜਾਰੀ ਕੀਤੇ ਹਨ। ਐਨ.ਆਈ.ਏ ਨੇ ਲੋਕਾਂ ਨੂੰ ਉਨ੍ਹਾਂ ਦੀਆਂ ਜਾਇਦਾਦਾਂ ਅਤੇ ਸੰਪਤੀਆਂ ਦੇ ਵੇਰਵੇ ਸਾਂਝੇ ਕਰਨ ਲਈ ਕਿਹਾ ਹੈ, ਜੋ ਭਾਰਤ ਸਰਕਾਰ ਦੁਆਰਾ ਆਪਣੇ ਕਬਜ਼ੇ ਵਿੱਚ ਲਈਆਂ ਜਾ ਸਕਦੀਆਂ ਹਨ।
ਇਨ੍ਹਾਂ ਵਿੱਚੋਂ ਬਹੁਤ ਸਾਰੇ ਗੈਂਗਸਟਰ ਕੈਨੇਡਾ ਵਿੱਚ ਰਹਿੰਦੇ ਹਨ। ਏਜੰਸੀ ਨੇ ਕੈਨੇਡਾ ਸਥਿਤ ਦਹਿਸ਼ਤੀ ਗੈਂਗ ਨਾਲ ਸਬੰਧ ਰੱਖਣ ਵਾਲੇ 43 ਗੈਂਗਸਟਰਾਂ ਦੇ ਨਾਂਅ ਸਣੇ ਤਸਵੀਰਾਂ ਜਾਰੀ ਕੀਤੀਆਂ ਹਨ। ਇਹ ਗੈਂਗ ਅਕਸਰ ਵੱਖਵਾਦੀ ਸਮੂਹਾਂ ਲਈ ਕੰਟਰੈਕਟ ਕਿਲਰ ਅਤੇ ਜਬਰੀ ਵਸੂਲੀ ਕਰਨ ਵਾਲੇ ਵਜੋਂ ਕੰਮ ਕਰਦੇ ਹਨ।
ਏਜੰਸੀ ਮੁਤਾਬਕ ਇਹੀ ਨਸ਼ਿਆਂ ਦੀ ਤਸਕਰੀ ਵਿੱਚ ਵੀ ਅਕਸਰ ਸ਼ਾਮਲ ਹੁੰਦੇ ਹਨ। ਉਨ੍ਹਾਂ ਟਵੀਟ ਕਰ ਕੈਨੇਡਾ ਦੇ ਇਸ ਦਹਿਸ਼ਤੀ ਗਠਜੋੜ ਦਾ ਪਰਦਾਫਾਸ਼ ਕਰਨ ਲਈ ਪੋਸਟ ਨੂੰ ਵੱਧ ਤੋਂ ਵੱਧ ਸ਼ੇਅਰ ਕਰਨ ਲਈ ਵੀ ਆਖਿਆ ਹੈ।
43 ਗੈਂਗਸਟਰਾਂ ਦਾ ਵੇਰਵਾ
|
|

ਭਾਰਤ ਵੱਲੋਂ ਕੈਨੇਡਾ ਵਿੱਚ ਭਾਰਤੀ ਨਾਗਰਿਕਾਂ ਅਤੇ ਵਿਦਿਆਰਥੀਆਂ ਲਈ ਐਡਵਾਈਜ਼ਰੀ ਜਾਰੀ
ਭਾਰਤ ਅਤੇ ਕੈਨੇਡਾ ਵਿਚਾਲੇ ਤਣਾਅ ਵਧਦਾ ਨਜ਼ਰ ਆ ਰਿਹਾ ਹੈ। ਇਸ ਦੌਰਾਨ ਭਾਰਤ ਨੇ ਕੈਨੇਡਾ ਵਿੱਚ ਰਹਿ ਰਹੇ ਭਾਰਤੀ ਨਾਗਰਿਕਾਂ ਅਤੇ ਵਿਦਿਆਰਥੀਆਂ ਲਈ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ। ਭਾਰਤ ਨੇ ਕਿਹਾ ਹੈ ਕਿ ਕੈਨੇਡਾ ਵਿੱਚ ਮੌਜੂਦ ਸਾਰੇ ਭਾਰਤੀ ਨਾਗਰਿਕਾਂ ਅਤੇ ਯਾਤਰਾ ਬਾਰੇ ਵਿਚਾਰ ਕਰਨ ਵਾਲਿਆਂ ਨੂੰ ਬਹੁਤ ਸਾਵਧਾਨੀ ਵਰਤਣੀ ਚਾਹੀਦੀ ਹੈ।
ਭਾਰਤ ਵਿਰੋਧੀ ਏਜੰਡੇ ਦਾ ਵਿਰੋਧ ਕਰਨ ਵਾਲੇ ਨਿਸ਼ਾਨੇ 'ਤੇ
ਭਾਰਤ ਨੇ ਕਿਹਾ ਹੈ ਕਿ ਹਾਲ ਹੀ ਵਿੱਚ ਭਾਰਤ ਵਿਰੋਧੀ ਏਜੰਡੇ ਦਾ ਵਿਰੋਧ ਕਰਨ ਵਾਲੇ ਭਾਰਤੀ ਡਿਪਲੋਮੈਟਾਂ ਅਤੇ ਭਾਰਤੀ ਭਾਈਚਾਰੇ ਦੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਇਸ ਲਈ ਭਾਰਤੀ ਨਾਗਰਿਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਕੈਨੇਡਾ ਵਿੱਚ ਉਨ੍ਹਾਂ ਖੇਤਰਾਂ ਅਤੇ ਸੰਭਾਵਿਤ ਸਥਾਨਾਂ ਦੀ ਯਾਤਰਾ ਕਰਨ ਤੋਂ ਬਚਣ ਜਿੱਥੇ ਅਜਿਹੀਆਂ ਘਟਨਾਵਾਂ ਦੇਖੀਆਂ ਗਈਆਂ ਹਨ। ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਇਹ ਬਿਆਨ ਜਾਰੀ ਕੀਤਾ ਹੈ। ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿਕ ਕਰੋ
ਭਾਰਤ ਅਤੇ ਕੈਨੇਡਾ ਦਰਮਿਆਨ ਵਧਿਆ ਤਣਾਅ
- ਭਾਰਤ ਵੱਲੋਂ ਕੈਨੇਡਾ 'ਚ ਭਾਰਤੀ ਨਾਗਰਿਕਾਂ ਅਤੇ ਵਿਦਿਆਰਥੀਆਂ ਲਈ ਐਡਵਾਈਜ਼ਰੀ ਜਾਰੀ
- ਭਾਰਤੀ ਨਾਗਰਿਕਾਂ ਨੂੰ ਸਾਵਧਾਨੀ ਵਰਤਣ ਦੀ ਦਿੱਤੀ ਸਲਾਹ
- ਖਾਸ ਖੇਤਰਾਂ ਤੇ ਸੰਭਾਵੀ ਸਥਾਨਾਂ ਦੀ ਯਾਤਰਾ ਕਰਨ ਤੋਂ ਰੱਖਣ ਪਰਹੇਜ਼
- ਭਾਰਤੀ ਵਿਦਿਆਰਥੀਆਂ ਨੂੰ ਸਾਵਧਾਨ ਅਤੇ ਸੁਚੇਤ ਰਹਿਣ ਦੀ ਅਪੀਲ
- ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ madad.gov.in ਪੋਰਟਲ 'ਤੇ ਰਜਿਸਟਰ ਕਰਨ ਦੀ ਅਪੀਲ

10 ਨੁਕਤਿਆਂ 'ਚ ਜਾਣੋ ਭਾਰਤ ਅਤੇ ਕੈਨੇਡਾ 'ਚ ਤਲਖ਼ੀ ਦੇ ਅਸਲ ਕਾਰਨ
ਭਾਰਤ ਸਰਕਾਰ ਨੇ ਇੱਕ ਸੀਨੀਅਰ ਕੈਨੇਡੀਅਨ ਡਿਪਲੋਮੈਟ ਨੂੰ 5 ਦਿਨਾਂ ਦੇ ਅੰਦਰ ਨਵੀਂ ਦਿੱਲੀ ਛੱਡਣ ਦਾ ਹੁਕਮ ਦਿੱਤਾ ਹੈ। ਇੰਨਾ ਹੀ ਨਹੀਂ ਭਾਰਤ ਨੇ ਕੈਨੇਡਾ ਦੇ ਹਾਈ ਕਮਿਸ਼ਨਰ ਨੂੰ ਬੁਲਾ ਕੇ ਸਖ਼ਤ ਤਾੜਨਾ ਵੀ ਕੀਤੀ ਹੈ। ਇਹ ਸਾਰਾ ਮਾਮਲਾ ਉਦੋਂ ਭਖਿਆ ਜਦੋਂ ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀਆ ਜੋਲੀ ਨੇ ਭਾਰਤ 'ਤੇ ਸਿੱਖ ਆਗੂ ਹਰਦੀਪ ਸਿੰਘ ਨਿੱਝਰ 'ਤੇ ਕਤਲ ਦਾ ਇਲਜ਼ਾਮ ਲਗਾਇਆ ਹੈ। ਕੈਨੇਡਾ ਨੇ ਇਸੇ ਦੋਸ਼ 'ਚ ਇੱਕ ਭਾਰਤੀ ਡਿਪਲੋਮੈਟ ਨੂੰ ਕੱਢਣ ਦਾ ਹੁਕਮ ਦਿੱਤਾ ਅਤੇ ਹੁਣ ਭਾਰਤ ਨੇ ਇਸੇ ਜਵਾਬ ਵਿੱਚ ਕੈਨੇਡੀਅਨ ਹਾਈ ਕਮਿਸ਼ਨਰ ਕੈਮਰਨ ਮੈਕਕੇ ਨੂੰ ਵਿਦੇਸ਼ ਮੰਤਰਾਲੇ ਵਿੱਚ ਤਲਬ ਕੀਤਾ ਅਤੇ ਤਾੜਨਾ ਕੀਤੀ। ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿਕ ਕਰੋ