Gurpatwant Singh Pannun: ਸਿੱਖਸ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਦੀ NIA ਨੇ ਜਾਇਦਾਦ ਕੀਤੀ ਜ਼ਬਤ, ਜਾਣੋ ਪੂਰਾ ਮਾਮਲਾ

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਸਿੱਖਸ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਦੇ ਖਿਲਾਫ ਵੱਡਾ ਐਕਸ਼ਨ ਲਿਆ ਹੈ।

By  Aarti September 23rd 2023 02:45 PM -- Updated: September 23rd 2023 03:00 PM

Gurpatwant Singh Pannun:  ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਸਿੱਖਸ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਦੇ ਖਿਲਾਫ ਵੱਡਾ ਐਕਸ਼ਨ ਲਿਆ ਹੈ। ਦੱਸ ਦਈਏ ਕਿ ਐਨਆਈਏ ਦੀ ਟੀਮ ਨੇ ਸਿੱਖਸ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਦੀਆਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਜਾਇਦਾਦਾਂ ਜ਼ਬਤ ਕਰ ਲਈਆਂ ਹਨ। 

ਮਿਲੀ ਜਾਣਕਾਰੀ ਮੁਤਾਬਿਕ ਐਨਆਈਏ ਨੇ ਅੰਮ੍ਰਿਤਸਰ ਦੇ ਪਿੰਡ ਖਾਨਕੋਟ ਵਿੱਚ ਪੰਨੂ ਦੀ 46 ਕਨਾਲਾਂ ਦੀ ਜਾਇਦਾਦ ਜ਼ਬਤ ਕੀਤੀ ਹੈ। ਖਾਨਕੋਟ ਪੰਨੂ ਦਾ ਜੱਦੀ ਪਿੰਡ ਹੈ। ਇਹ ਵਾਹੀਯੋਗ ਜ਼ਮੀਨ ਹੈ। ਇਸ ਤੋਂ ਇਲਾਵਾ ਪੰਨੂ ਦਾ ਘਰ ਚੰਡੀਗੜ੍ਹ ਦੇ ਸੈਕਟਰ 15 ਸੀ ਵਿੱਚ ਹੈ। ਉਨ੍ਹਾਂ ਨੂੰ ਪਹਿਲਾਂ 2020 ਵਿੱਚ ਅਟੈਚ ਕੀਤਾ ਗਿਆ ਸੀ। ਹੁਣ ਐਨਆਈਏ ਨੇ ਉਸ ਘਰ ਨੂੰ ਜ਼ਬਤ ਕਰ ਲਿਆ ਹੈ। ਕਾਨੂੰਨੀ ਤੌਰ 'ਤੇ ਪੰਨੂ ਹੁਣ ਇਨ੍ਹਾਂ ਜਾਇਦਾਦਾਂ ਦੇ ਮਾਲਕ ਨਹੀਂ ਰਿਹਾ ਹੈ। ਇਹ ਜਾਇਦਾਦ ਹੁਣ ਸਰਕਾਰ ਦੀ ਹੈ।

ਕਾਬਿਲੇਗੌਰ ਹੈ ਕਿ ਪੰਨੂ ਪਾਬੰਦੀਸ਼ੁਦਾ ਸੰਗਠਨ ਸਿੱਖ ਫਾਰ ਜਸਟਿਸ ਦਾ ਮੁਖੀ ਹੈ। ਉਹ ਕੈਨੇਡਾ ਅਤੇ ਹੋਰ ਦੇਸ਼ਾਂ ਵਿੱਚ ਭਾਰਤ ਵਿਰੋਧੀ ਗੱਲਾਂ ਕਰਦਾ ਰਹਿੰਦਾ ਹੈ। ਹਾਲ ਹੀ ਵਿੱਚ ਹੋਏ ਕੈਨੇਡਾ-ਭਾਰਤ ਵਿਵਾਦ ਵਿੱਚ ਉਸ ਨੇ ਕੈਨੇਡਾ ਵਿੱਚ ਰਹਿੰਦੇ ਹਿੰਦੂਆਂ ਨੂੰ ਧਮਕੀਆਂ ਵੀ ਦਿੱਤੀਆਂ ਸਨ।

ਰਿਪੋਰਟਰ ਮਨਿੰਦਰ ਮੋਂਗਾ ਦੇ ਸਹਿਯੋਗ ਨਾਲ 

ਇਹ ਵੀ ਪੜ੍ਹੋ: Punjabi Youth Death: ਇੰਗਲੈਂਡ ’ਚ ਭਿਆਨਕ ਸੜਕ ਹਾਦਸੇ ’ਚ ਪੰਜਾਬੀ ਨੌਜਵਾਨ ਦੀ ਹੋਈ ਮੌਤ, ਸਦਮੇ ’ਚ ਪਰਿਵਾਰ

Related Post