Amritsar ਚ ਨਿਹੰਗ ਸਿੰਘਾਂ ਵਿਚਾਲੇ ਝਗੜਾ, ਲੰਗਰ ਲਈ ਸਬਜ਼ੀ ਲੈਣ ਜਾ ਰਹੇ ਨੌਜਵਾਨ ’ਤੇ ਹਮਲਾ, ਪੁਲਿਸ ਨੇ ਬਚਾਈ ਜਾਨ

Amritsar News : ਅੰਮ੍ਰਿਤਸਰ ਵਿੱਚ ਨਿਹੰਗ ਸਿੰਘਾਂ ਦਰਮਿਆਨ ਹੋਏ ਆਪਸੀ ਝਗੜੇ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਮਾਮਲੇ ਵਿੱਚ ਇੱਕ ਨਿਹੰਗ ਸਿੰਘ ਵੱਲੋਂ ਦੂਜੇ ਨਿਹੰਗ ਸਿੰਘ ’ਤੇ ਗੰਭੀਰ ਆਰੋਪ ਲਗਾਏ ਗਏ ਹਨ। ਆਰੋਪ ਲਗਾਉਣ ਵਾਲੇ ਨਿਹੰਗ ਸਿੰਘ ਨੇ ਕਿਹਾ ਕਿ ਦੂਜਾ ਨਿਹੰਗ ਸਿੰਘ ਸਿੱਖੀ ਦੇ ਪ੍ਰਚਾਰ ਵਿੱਚ ਰੁਕਾਵਟ ਪਾਉਂਦਾ ਹੈ ਅਤੇ ਉਹ ਭ੍ਰਿਸ਼ਟ ਗਤੀਵਿਧੀਆਂ ਵਿੱਚ ਸ਼ਾਮਲ ਹੈ ,ਜਿਸ ਬਾਰੇ ਸੰਗਤਾਂ ਨੂੰ ਪਹਿਲਾਂ ਤੋਂ ਜਾਣਕਾਰੀ ਹੈ

By  Shanker Badra January 9th 2026 03:26 PM

Amritsar News : ਅੰਮ੍ਰਿਤਸਰ ਵਿੱਚ ਨਿਹੰਗ ਸਿੰਘਾਂ ਦਰਮਿਆਨ ਹੋਏ ਆਪਸੀ ਝਗੜੇ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਮਾਮਲੇ ਵਿੱਚ ਇੱਕ ਨਿਹੰਗ ਸਿੰਘ ਵੱਲੋਂ ਦੂਜੇ ਨਿਹੰਗ ਸਿੰਘ ’ਤੇ ਗੰਭੀਰ ਆਰੋਪ ਲਗਾਏ ਗਏ ਹਨ। ਆਰੋਪ ਲਗਾਉਣ ਵਾਲੇ ਨਿਹੰਗ ਸਿੰਘ ਨੇ ਕਿਹਾ ਕਿ ਦੂਜਾ ਨਿਹੰਗ ਸਿੰਘ ਸਿੱਖੀ ਦੇ ਪ੍ਰਚਾਰ ਵਿੱਚ ਰੁਕਾਵਟ ਪਾਉਂਦਾ ਹੈ ਅਤੇ ਉਹ ਭ੍ਰਿਸ਼ਟ ਗਤੀਵਿਧੀਆਂ ਵਿੱਚ ਸ਼ਾਮਲ ਹੈ ,ਜਿਸ ਬਾਰੇ ਸੰਗਤਾਂ ਨੂੰ ਪਹਿਲਾਂ ਤੋਂ ਜਾਣਕਾਰੀ ਹੈ।

ਉਹਨਾਂ ਦਾ ਦਾਅਵਾ ਹੈ ਕਿ ਆਰੋਪੀ ਨਿਹੰਗ ਸਿੰਘ ਅਤੇ ਉਸਦੇ ਮੁੰਡੇ ਗੈਰ-ਕਾਨੂੰਨੀ ਗਤੀਵਿਧੀਆਂ ਨਾਲ ਜੁੜੇ ਹੋਏ ਹਨ ਅਤੇ ਪਹਿਲਾਂ ਵੀ ਉਨ੍ਹਾਂ ’ਤੇ ਗੰਭੀਰ ਕੇਸ ਦਰਜ ਹੋ ਚੁੱਕੇ ਹਨ। ਨਿਹੰਗ ਸਿੰਘ ਨੇ ਇਹ ਵੀ ਦੱਸਿਆ ਕਿ ਜਦੋਂ ਉਹਨਾਂ ਦਾ ਪੁੱਤਰ ਗੁਰਦੁਆਰਾ ਸਾਹਿਬ ਦੇ ਲੰਗਰ ਲਈ ਸਬਜ਼ੀ ਲੈ ਕੇ ਆ ਰਿਹਾ ਸੀ ਤਾਂ ਰਾਹ ਵਿੱਚ ਉਸਨੂੰ ਰੋਕ ਕੇ ਗਾਲਾਂ ਕੱਢੀਆਂ ਗਈਆਂ ਅਤੇ ਜਾਨੋਂ ਮਾਰਨ ਦੀ ਨੀਤ ਨਾਲ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ।

ਪੀੜਤ ਪਾਸੇ ਮੁਤਾਬਕ ਨੌਜਵਾਨ ਨੇ ਮੌਕੇ ਤੋਂ ਭੱਜ ਕੇ ਆਪਣੀ ਜਾਨ ਬਚਾਈ ਅਤੇ ਉੱਥੇ ਮੌਜੂਦ ਪੁਲਿਸ ਕਰਮਚਾਰੀਆਂ ਵੱਲੋਂ ਉਸਦੀ ਸੁਰੱਖਿਆ ਕੀਤੀ ਗਈ। ਮਾਮਲੇ ਦੇ ਤਣਾਅਪੂਰਨ ਮਾਹੌਲ ਵਿਚ ਦੋਸ਼ੀ ਨਿਹੰਗ ਸਿੰਘ ਵੱਲੋਂ ਆਪਣੇ ਡੇਰੇ ਦੀ ਛੱਤ ’ਤੇ ਚੜ੍ਹ ਕੇ ਧਮਕੀਆਂ ਦੇਣ ਦੀ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ।

ਨਿਹੰਗ ਸਿੰਘ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਭਵਿੱਖ ਵਿੱਚ ਇਸ ਤਰ੍ਹਾਂ ਦੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ।

Related Post