ਨਿਤਿਨ ਗਡਕਰੀ ਨੇ ਸੁਖਬੀਰ ਸਿੰਘ ਬਾਦਲ ਨੂੰ ਸੜਕਾਂ ਦੇ ਨਵੀਨੀਕਰਨ ਦਾ ਦਿੱਤਾ ਭਰੋਸਾ

By  Pardeep Singh February 9th 2023 05:04 PM -- Updated: February 9th 2023 05:06 PM

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਸੁਖਬੀਰ ਸਿੰਘ ਬਾਦਲ ਨੂੰ ਭਰੋਸਾ ਦਿੱਤਾ ਹੈ ਕਿ ਕੇਂਦਰੀ ਰਾਜਮਾਰਗਾਂ ਦਾ ਨਵੀਨੀਕਰਨ ਕੀਤਾ ਜਾਵੇਗਾ।


ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਲਿਖਿਆ ਹੈ ਕਿ ਫਿਰੋਜ਼ਪੁਰ ਹਲਕੇ ਲਈ  ਬੋਨਾਜ਼ਾ ਕੇਂਦਰੀ ਰਾਜਮਾਰਗ ਦੇ ਨਵੀਨਕਰਨ ਕੀਤਾ ਜਾਵੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਫਿਰੋਜ਼ਪੁਰ ਬਾਈਪਾਸ ਦੇ ਨਿਰਮਾਣ ਦੇ ਨਾਲ ਨਾਲ ਫਿਰੋਜ਼ਪੁਰ- ਮੁਕਤਸਰ-ਮਲੋਟ ਵਾਲੇ ਹਾਈਵੇ ਨੂੰ ਚੌੜਾ ਕਰਨ ਦਾ ਕੰਮ ਸ਼ੁਰੂ ਕਰਨ ਦਾ ਭਰੋਸਾ ਦਿੱਤਾ ਹੈ।

ਪਾਰਟੀ ਪ੍ਰਧਾਨ ਸੁਖਬੀਰ  ਸਿੰਘ ਬਾਦਲ ਨੇ ਵਟੀਟ ਕਰਕੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਦਾ ਧੰਨਵਾਦ ਕੀਤਾ ਅਤੇ ਸੜਕਾਂ ਦੇ ਨਿਰਮਾਣ ਅਤੇ ਨਵੀਨੀਕਰਨ ਦਾ ਕੰਮ ਜਲਦ ਸ਼ੁਰੂ ਹੋਣ ਦੀ ਗੱਲ ਕਹੀ।

Related Post