Nitin Gadkari Faints: ਕੇਂਦਰੀ ਮੰਤਰੀ ਨਿਤਿਨ ਗਡਕਰੀ ਸਟੇਜ 'ਤੇ ਹੋਏ ਬੇਹੋਸ਼, ਯਵਤਮਾਲ 'ਚ ਦੇ ਰਹੇ ਸੀ ਚੋਣ ਭਾਸ਼ਣ

ਮਹਾਰਾਸ਼ਟਰ ਦੇ ਯਵਤਮਾਲ 'ਚ ਭਾਸ਼ਣ ਦਿੰਦੇ ਹੋਏ ਕੇਂਦਰੀ ਮੰਤਰੀ ਨਿਤਿਨ ਗਡਕਰੀ ਅਚਾਨਕ ਸਟੇਜ ਤੋਂ ਡਿੱਗ ਗਏ। ਸਟੇਜ 'ਤੇ ਮੌਜੂਦ ਲੋਕਾਂ ਨੇ ਤੁਰੰਤ ਉਨ੍ਹਾਂ ਨੂੰ ਚੁੱਕਿਆ ਅਤੇ ਇਲਾਜ ਲਈ ਲੈ ਗਏ।

By  Aarti April 24th 2024 04:50 PM -- Updated: April 24th 2024 05:46 PM

Nitin Gadkari Falls Unconscious: ਮਹਾਰਾਸ਼ਟਰ ਦੇ ਯਵਤਮਾਲ 'ਚ ਭਾਸ਼ਣ ਦਿੰਦੇ ਹੋਏ ਕੇਂਦਰੀ ਮੰਤਰੀ ਨਿਤਿਨ ਗਡਕਰੀ ਅਚਾਨਕ ਸਟੇਜ ਤੋਂ ਡਿੱਗ ਗਏ। ਸਟੇਜ 'ਤੇ ਮੌਜੂਦ ਲੋਕਾਂ ਨੇ ਤੁਰੰਤ ਉਨ੍ਹਾਂ ਨੂੰ ਚੁੱਕਿਆ ਅਤੇ ਇਲਾਜ ਲਈ ਲੈ ਗਏ। ਗਡਕਰੀ ਇੱਕ ਚੋਣ ਮੀਟਿੰਗ ਨੂੰ ਸੰਬੋਧਨ ਕਰਨ ਲਈ ਯਵਤਮਾਲ ਦੇ ਪੁਸਾਦ ਪਹੁੰਚੇ ਸਨ। ਜਦੋਂ ਉਹ ਸਟੇਜ 'ਤੇ ਬੋਲ ਰਹੇ ਸੀ ਤਾਂ ਉਹ ਅਚਾਨਕ ਬੇਹੋਸ਼ ਹੋ ਗਏ,  ਜਿਸ ਤੋਂ ਬਾਅਦ ਆਲੇ-ਦੁਆਲੇ ਦੇ ਲੋਕਾਂ ਨੇ ਉਨ੍ਹਾਂ ਦੀ ਮਦਦ ਕੀਤੀ ਅਤੇ ਉਸ ਨੂੰ ਤੁਰੰਤ ਇਲਾਜ ਲਈ ਲੈ ਗਏ।

ਇਲਾਜ ਮਗਰੋਂ ਹੁਣ ਕੇਂਦਰੀ ਮੰਤਰੀ ਨਿਤਿਨ ਗਡਕਰੀ ਦੀ ਹਾਲਤ ਸਥਿਰ ਹੈ। ਉਨ੍ਹਾਂ ਨੇ ਇਸ ਸਬੰਧੀ ਖੁਦ ਸੋਸ਼ਲ ਮੀਡੀਆ ’ਤੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਗਰਮੀ ਦੇ ਕਾਰਨ ਉਨ੍ਹਾਂ ਨੂੰ ਪਰੇਸ਼ਾਨੀ ਹੋਈ। 


ਐਕਸ ’ਤੇ ਕਿਹਾ ਕਿ  ਮਹਾਰਾਸ਼ਟਰ ਦੇ ਪੁਸਾਦ ਵਿੱਚ ਰੈਲੀ ਦੌਰਾਨ ਗਰਮੀ ਕਾਰਨ ਬੇਆਰਾਮ ਮਹਿਸੂਸ ਕੀਤਾ। ਪਰ ਹੁਣ ਪੂਰੀ ਤਰ੍ਹਾਂ ਤੰਦਰੁਸਤ ਹੈ ਅਤੇ ਅਗਲੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਵਰੁਡ ਲਈ ਰਵਾਨਾ ਹੋ ਰਿਹਾ ਹਾਂ। ਤੁਹਾਡੇ ਪਿਆਰ ਅਤੇ ਸ਼ੁਭਕਾਮਨਾਵਾਂ ਲਈ ਧੰਨਵਾਦ। 

ਕੇਂਦਰੀ ਸੜਕ ਆਵਾਜਾਈ ਮੰਤਰੀ ਨਿਤਿਨ ਗਡਕਰੀ ਨਾਗਪੁਰ ਲੋਕ ਸਭਾ ਸੀਟ ਤੋਂ ਭਾਜਪਾ ਦੇ ਉਮੀਦਵਾਰ ਹਨ। ਨਾਗਪੁਰ ਸੀਟ 'ਤੇ ਪਹਿਲੇ ਪੜਾਅ 'ਚ ਵੋਟਿੰਗ ਹੋਈ ਹੈ। ਇੱਥੇ ਗਡਕਰੀ ਦਾ ਸਾਹਮਣਾ ਕਾਂਗਰਸ ਦੇ ਵਿਕਾਸ ਠਾਕਰੇ ਨਾਲ ਹੈ। ਨਿਤਿਨ ਗਡਕਰੀ ਇੱਥੋਂ ਤੀਜੀ ਵਾਰ ਚੋਣ ਲੜ ਰਹੇ ਹਨ।

ਪਹਿਲਾਂ ਵੀ ਵਿਗੜ ਚੁੱਕੀ ਹੈ ਸਿਹਤ 

ਇਹ ਪਹਿਲੀ ਵਾਰ ਨਹੀਂ ਹੈ ਜਦੋਂ ਗਡਕਰੀ ਦੀ ਸਿਹਤ ਅਚਾਨਕ ਵਿਗੜ ਗਈ ਹੈ। 2018 'ਚ ਵੀ ਮਹਾਰਾਸ਼ਟਰ ਦੇ ਅਹਿਮਦਨਗਰ 'ਚ ਇਕ ਪ੍ਰੋਗਰਾਮ ਦੌਰਾਨ ਉਹ ਸਟੇਜ 'ਤੇ ਅਚਾਨਕ ਬੇਹੋਸ਼ ਹੋ ਗਏ ਸਨ। ਇਸ ਦੌਰਾਨ ਮਹਾਰਾਸ਼ਟਰ ਦੇ ਤਤਕਾਲੀ ਰਾਜਪਾਲ ਵਿਦਿਆਸਾਗਰ ਰਾਓ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਗਵਰਨਰ ਨੇ ਖੁਦ ਉਨ੍ਹਾਂ ਨੂੰ ਸਟੇਜ 'ਤੇ ਸੰਭਾਲਿਆ।

ਫਿਰ ਦੱਸਿਆ ਗਿਆ ਕਿ ਗਡਕਰੀ ਨੂੰ ਸ਼ੂਗਰ ਦਾ ਪੱਧਰ ਘੱਟ ਹੋਣ ਕਾਰਨ ਚੱਕਰ ਆ ਰਹੇ ਸਨ। ਉਸ ਨੂੰ ਤੁਰੰਤ ਪਾਣੀ ਪਿਲਾਇਆ ਗਿਆ ਅਤੇ ਪੇਡਾ ਖੁਆਇਆ ਗਿਆ। ਇਸ ਤੋਂ ਪਹਿਲਾਂ ਵੀ ਇਕ ਰੈਲੀ ਦੌਰਾਨ ਉਨ੍ਹਾਂ ਦੀ ਸਿਹਤ ਖਰਾਬ ਹੋਣ ਦੀ ਖਬਰ ਆਈ ਸੀ। ਤੁਹਾਨੂੰ ਦੱਸ ਦੇਈਏ ਕਿ ਨਿਤਿਨ ਗਡਕਰੀ ਨੇ ਵਜ਼ਨ ਘਟਾਉਣ ਲਈ ਆਪਣਾ ਆਪਰੇਸ਼ਨ ਕਰਵਾਇਆ ਹੈ।

ਇਹ ਵੀ ਪੜ੍ਹੋ: Patanjali Misleading Ad Case: ਸੁਪਰੀਮ ਕੋਰਟ ਦੀ ਫਟਕਾਰ ਤੋਂ ਬਾਅਦ ਰਾਮਦੇਵ ਨੇ ਫਿਰ ਮੰਗੀ ਮਾਫੀ, ਕੀ ਕਿਹਾ?

Related Post