Mansa News: ਪਿੰਡ ਵਾਲਿਆਂ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਸ਼ਿਕਾਇਤਾਂ ਕਰਨ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ : MP ਹਰਸਿਮਰਤ ਕੌਰ ਬਾਦਲ

MP Harsimrat Kaur Badal : ਪੰਜਾਬ 'ਚ ਨਸ਼ਾ ਇੱਕ ਵੱਡਾ ਮੁੱਦਾ ਬਣਿਆ ਹੋਇਆ ਹੈ। ਚੋਣਾਂ ਤੋਂ ਪਹਿਲਾਂ ਭਗਵੰਤ ਮਾਨ ਸਰਕਾਰ ਨੇ ਨਸ਼ਾ ਖ਼ਤਮ ਕਰਨ ਦੇ ਵੱਡੇ -ਵੱਡੇ ਦਾਅਵੇ ਕੀਤੇ ਸੀ ਪਰ ਕੁੱਝ ਨਹੀਂ ਹੋਇਆ। ਬਠਿੰਡਾ ਤੋਂ MP ਹਰਸਿਮਰਤ ਕੌਰ ਬਾਦਲ ਨੇ ਨਸ਼ੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਘੇਰਿਆ ਹੈ।

By  Shanker Badra November 20th 2025 02:47 PM -- Updated: November 20th 2025 03:37 PM

MP Harsimrat Kaur Badal : ਪੰਜਾਬ 'ਚ ਨਸ਼ਾ ਇੱਕ ਵੱਡਾ ਮੁੱਦਾ ਬਣਿਆ ਹੋਇਆ ਹੈ। ਚੋਣਾਂ ਤੋਂ ਪਹਿਲਾਂ ਭਗਵੰਤ ਮਾਨ ਸਰਕਾਰ ਨੇ ਨਸ਼ਾ ਖ਼ਤਮ ਕਰਨ ਦੇ ਵੱਡੇ -ਵੱਡੇ ਦਾਅਵੇ ਕੀਤੇ ਸੀ ਪਰ ਕੁੱਝ ਨਹੀਂ ਹੋਇਆ। ਬਠਿੰਡਾ ਤੋਂ MP ਹਰਸਿਮਰਤ ਕੌਰ ਬਾਦਲ ਨੇ ਨਸ਼ੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਟਵੀਟ ਕਰਦਿਆਂ ਲਿਖਿਆ ,ਬਹੁਤ ਹੀ ਦੁੱਖ ਨਾਲ ਕਹਿਣਾ ਪੈ ਰਿਹਾ ਹੈ ਕਿ ਨਸ਼ਿਆਂ ਦੀ ਰੋਕਥਾਮ ਲਈ ਵੱਡੇ-ਵੱਡੇ ਦਮਗਜੇ ਮਾਰਨ ਵਾਲੇ ਭਗਵੰਤ ਮਾਨ ਤੇ ਕੇਜਰੀਵਾਲ ਨੇ ਨਸ਼ਿਆਂ ਨੂੰ ਖਤਮ ਤਾਂ ਕੀ ਕਰਨਾ ਸੀ, ਬਲਕਿ ਪੰਜਾਬ ਨੂੰ ਨਸ਼ਿਆਂ ਦੀ ਡੂੰਘੀ ਦਲਦਲ ਦੇ ਵਿੱਚ ਧੱਕ ਦਿੱਤਾ ਹੈ। 

ਹੈਰਾਨੀ ਦੀ ਗੱਲ ਇਹ ਹੈ ਕਿ ਪਿੰਡ ਵਾਲਿਆਂ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਸ਼ਿਕਾਇਤਾਂ ਕਰਨ ਦੇ ਬਾਵਜੂਦ ਵੀ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ, ਨਾ ਸਰਕਾਰ ਵੱਲੋਂ ਨਾ ਹੀ ਪੁਲਿਸ ਵੱਲੋਂ !! ਮੇਰੇ ਹਲਕੇ ਦੇ ਅਧੀਨ ਆਉਂਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਨੰਗਲ ਕਲਾਂ ਵਿੱਚ ਨਸ਼ੇ ਦੀ ਸਮੱਸਿਆ ਬਹੁਤ ਵੱਧ ਜਾਣ ਕਾਰਨ ਪਿੰਡ ਦੇ ਸਰਪੰਚ ਰੇਸ਼ਮ ਸਿੰਘ ਅਤੇ ਪਿੰਡ ਵਾਸੀਆਂ ਨੇ ਕਈ ਵਾਰ ਪੁਲਿਸ ਨੂੰ ਬੇਨਤੀ ਕੀਤੀ ਕਿ ਨਸ਼ੇ ਦੇ ਸੌਦਾਗਰਾਂ ਵਿਰੁੱਧ ਕਾਰਵਾਈ ਕੀਤੀ ਜਾਵੇ, ਪਰ ਪੁਲਿਸ ਦੇ ਕੰਨਾਂ ‘ਤੇ ਜੂੰ ਤੱਕ ਨਹੀਂ ਸਰਕ ਰਹੀ ।

ਆਪ ਸਰਕਾਰ ਤੇ ਪੁਲਿਸ ਦੀ ਇਸ ਅਣਗਹਿਲੀ ਤੋਂ ਤੰਗ ਆ ਕੇ ਪਿੰਡ ਦੀ ਪੰਚਾਇਤ ਅਤੇ ਪਿੰਡ ਵਾਸੀਆਂ ਨੇ ਖੁਦ ਹੀ ਨਸ਼ਾ ਵੇਚਣ ਵਾਲੇ ਕੁੱਝ ਸ਼ੱਕੀ ਲੋਕਾਂ ਦੇ ਘਰਾਂ ’ਤੇ ਛਾਪੇ ਮਾਰੇ ਤੇ ਉਨ੍ਹਾਂ ਨੂੰ ਚੇਤਾਵਨੀ ਦਿੱਤੀ ਕਿ ਜੇ ਇਹ ਲੋਕ ਨਸ਼ੇ ਦਾ ਧੰਦਾ ਨਹੀਂ ਛੱਡਣਗੇ ਤਾਂ ਪਿੰਡ ਵੱਲੋਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਹਾਲਾਤ ਹਨ ਅੱਜ ਪੰਜਾਬ ਦੇ, “ਰੰਗਲਾ ਪੰਜਾਬ” ਬਣਾਉਣ ਵਾਲਿਆਂ ਨੇ ਪੰਜਾਬ ਨੂੰ ਇਸ ਹੱਦ ਤੱਕ ਗੰਦਲਾ ਕਰ ਦਿੱਤਾ ਕਿ ਲੋਕਾਂ ਨੂੰ ਕਾਨੂੰਨ ਵਿਵਸਥਾ ਆਪਣੇ ਹੱਥਾਂ ‘ਚ ਲੈਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ।

Related Post