Arvind Kejriwal ਦੀਆਂ ਵਧੀਆਂ ਮੁਸ਼ਕਿਲਾਂ, ਕੇਜਰੀਵਾਲ ਨੂੰ 1 ਅਪ੍ਰੈਲ ਤੱਕ ED ਰਿਮਾਂਡ 'ਤੇ ਭੇਜਿਆ

By  Aarti March 28th 2024 04:07 PM

Arvind Kejriwal: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਈਡੀ ਰਿਮਾਂਡ 1 ਅਪ੍ਰੈਲ ਤੱਕ ਵਧਾ ਦਿੱਤਾ ਗਿਆ ਹੈ। ਈਡੀ ਨੇ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ। ਉਸ ਦਾ 6 ਦਿਨ ਦਾ ਰਿਮਾਂਡ ਅੱਜ ਖਤਮ ਹੋ ਰਿਹਾ ਸੀ। ਜਿਸਦੇ ਚੱਲਦੇ ਉਨ੍ਹਾਂ ਨੂੰ ਰਾਊਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ ਗਿਆ।

ਦਿੱਲੀ ਹਾਈ ਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਰਿਹਾਅ ਕਰਨ ਲਈ ਕੋਈ ਅੰਤਰਿਮ ਹੁਕਮ ਪਾਸ ਕਰਨ ਤੋਂ ਇਨਕਾਰ ਕਰ ਦਿੱਤਾ, ਜਿਸ ਨੂੰ ਦਿੱਲੀ ਐਕਸਾਈਜ਼ ਡਿਊਟੀ ਨੀਤੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਕਾਰਨ ਵਧਿਆ ਕੇਜਰੀਵਾਲ ਦਾ ਰਿਮਾਂਡ

ਰਿਮਾਂਡ ਦੀ ਮੰਗ ਕਰਦੇ ਹੋਏ ਈਡੀ ਨੇ ਕਿਹਾ ਕਿ ਮੋਬਾਈਲ ਫੋਨ ਤੋਂ ਡਾਟਾ ਕੱਢਿਆ ਗਿਆ ਹੈ ਅਤੇ ਇਸ ਦਾ ਵਿਸ਼ਲੇਸ਼ਣ ਕੀਤਾ ਜਾ ਰਿਹਾ ਹੈ। ਹਾਲਾਂਕਿ 21 ਮਾਰਚ ਨੂੰ ਅਰਵਿੰਦ ਕੇਜਰੀਵਾਲ ਦੇ ਅਹਾਤੇ 'ਤੇ ਤਲਾਸ਼ੀ ਦੌਰਾਨ ਜ਼ਬਤ ਕੀਤੇ ਗਏ ਹੋਰ ਚਾਰ ਡਿਜੀਟਲ ਡਿਵਾਈਸਾਂ ਦਾ ਡਾਟਾ ਅਜੇ ਤੱਕ ਨਹੀਂ ਕੱਢਿਆ ਗਿਆ ਹੈ।

ਕੇਜਰੀਵਾਲ ਨੇ ਗ੍ਰਿਫਤਾਰੀ ਦਾ ਕੀਤਾ ਵਿਰੋਧ

ਆਪਣੀ ਗ੍ਰਿਫਤਾਰੀ ਦਾ ਵਿਰੋਧ ਕਰਦੇ ਹੋਏ ਕੇਜਰੀਵਾਲ ਨੇ ਕਿਹਾ ਕਿ ਇਸ ਮਾਮਲੇ 'ਚ ਮੇਰਾ ਨਾਂ ਸਿਰਫ ਚਾਰ ਥਾਵਾਂ 'ਤੇ ਆਇਆ ਹੈ। ਚਾਰ ਬਿਆਨ ਦਿੱਤੇ ਗਏ ਸਨ ਅਤੇ ਉਨ੍ਹਾਂ ਵਿਚੋਂ ਉਹ ਬਿਆਨ ਜਿਸ ਵਿਚ ਮੈਨੂੰ ਫਸਾਇਆ ਗਿਆ ਸੀ, ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਕੀ ਮੁੱਖ ਮੰਤਰੀ ਨੂੰ ਗ੍ਰਿਫਤਾਰ ਕਰਨ ਲਈ ਇਹ 4 ਬਿਆਨ ਕਾਫੀ ਹਨ?

ਇਸ ਦੇ ਜਵਾਬ ਵਿੱਚ ਈਡੀ ਨੇ ਕਿਹਾ- ਮੁੱਖ ਮੰਤਰੀ ਕਾਨੂੰਨ ਤੋਂ ਉੱਪਰ ਨਹੀਂ ਹਨ। ਇਸ ਦੇ ਨਾਲ ਹੀ ਅਦਾਲਤ 'ਚ ਪੇਸ਼ੀ ਲਈ ਜਾਂਦੇ ਸਮੇਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ LG ਨੇ ਕਿਹਾ ਸੀ ਕਿ ਸਰਕਾਰ ਜੇਲ੍ਹ ਤੋਂ ਨਹੀਂ ਚੱਲੇਗੀ। ਇਸ ਦੇ ਜਵਾਬ 'ਚ ਕੇਜਰੀਵਾਲ ਨੇ ਕਿਹਾ ਕਿ ਇਹ ਸਿਆਸੀ ਸਾਜ਼ਿਸ਼ ਹੈ, ਜਨਤਾ ਇਸ ਦਾ ਜਵਾਬ ਦੇਵੇਗੀ।

ਇਹ ਵੀ ਪੜ੍ਹੋ: ਬਿੱਲ ਨੂੰ ਲੈ ਕੇ ਹੋਇਆ ਵਿਵਾਦ ਤਾਂ ਹੋਟਲ ਮਾਲਕ ਨੇ ਗਾਹਕਾਂ ਪਿੱਛੇ ਲਾਇਆ ਪਾਲਤੂ ਕੁਤਾ

Related Post