Sadhu Singh Dharamsot: ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਨਹੀਂ ਮਿਲੀ ਹਾਈਕੋਰਟ ਤੋਂ ਰਾਹਤ

ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਹਾਈਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ। ਦੱਸ ਦਈਏ ਕਿ ਆਮਦਨ ਤੋਂ ਜ਼ਿਆਦਾ ਜਾਇਦਾਦ ਦੇ ਮਾਮਲੇ 'ਚ ਦਰਜ ਐਫਆਈਆਰ ਵਿੱਚ ਉਨ੍ਹਾਂ ਦੀ ਜ਼ਮਾਨਤ 'ਤੇ ਸੁਣਵਾਈ 13 ਅਪ੍ਰੈਲ ਤੱਕ ਮੁਲਤਵੀ ਹੋ ਗਈ ਹੈ।

By  Ramandeep Kaur April 1st 2023 03:20 PM

Sadhu Singh Dharamsot: ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਹਾਈਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ। ਦੱਸ ਦਈਏ ਕਿ ਆਮਦਨ ਤੋਂ ਜ਼ਿਆਦਾ ਜਾਇਦਾਦ ਦੇ ਮਾਮਲੇ 'ਚ ਦਰਜ ਐਫਆਈਆਰ ਵਿੱਚ ਉਨ੍ਹਾਂ ਦੀ ਜ਼ਮਾਨਤ 'ਤੇ ਸੁਣਵਾਈ 13 ਅਪ੍ਰੈਲ ਤੱਕ ਮੁਲਤਵੀ ਹੋ ਗਈ ਹੈ। ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਜਿਨ੍ਹਾਂ ਦੇ ਖਿਲਾਫ ਪੰਜਾਬ ਵਿਜੀਲੈਂਸ ਨੇ 6 ਫਰਵਰੀ ਨੂੰ ਆਮਦਨ ਤੋਂ ਜ਼ਿਆਦਾ ਜਾਇਦਾਦ ਮਾਮਲੇ 'ਚ ਐਫਆਈਆਰ ਦਰਜ ਕੀਤੀ ਹੈ, ਉਸ ਮਾਮਲੇ 'ਚ ਧਰਮਸੋਤ ਨੂੰ ਫਿਲਹਾਲ ਹਾਈਕੋਰਟ ਤੋਂ ਵੀ ਕੋਈ ਰਾਹਤ ਨਹੀਂ ਮਿਲ ਸਕੀ।

ਇਸ ਮਾਮਲੇ 'ਚ ਆਪਣੀ ਜ਼ਮਾਨਤ ਦੀ ਮੰਗ ਨੂੰ ਲੈ ਕੇ ਉਨ੍ਹਾਂ ਨੇ ਹਾਈਕੋਰਟ 'ਚ ਜੋ ਪਟੀਸ਼ਨ ਦਾਇਰ ਕੀਤੀ ਹੈ ਉਸ 'ਤੇ ਹਾਈਕੋਰਟ ਨੇ ਉਨ੍ਹਾਂ ਨੂੰ ਫਿਲਹਾਲ ਕੋਈ ਰਾਹਤ ਦਿੱਤੇ ਬਿਨ੍ਹਾਂ ਸੁਣਵਾਈ 13 ਅਪ੍ਰੈਲ ਤੱਕ ਮੁਲਤਵੀ ਕਰ ਦਿੱਤੀ ਹੈ। ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਮੰਤਰੀ  ਸਾਧੂ ਸਿੰਘ ਧਰਮਸੋਤ ਨੂੰ ਆਮਦਨ ਤੋਂ ਜ਼ਿਆਦਾ ਜਾਇਦਾਦ  ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਹੋਇਆ ਹੈ।  

 ਜਾਂਚ 'ਚ ਸਾਹਮਣੇ ਆਇਆ ਹੈ ਕਿ ਉਨ੍ਹਾਂ ਦੀ ਆਮਦਨ ਸਰੋਤਾਂ ਤੋਂ ਕਰੀਬ 269 ਫੀਸਦੀ ਜ਼ਿਆਦਾ ਪਾਈ ਗਈ ਹੈ। ਇਸ ਮਾਮਲੇ 'ਚ ਮੋਹਾਲੀ ਦੀ ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਦੀ ਮੰਗ ਨੂੰ ਖਾਰਿਜ ਕਰ ਦਿੱਤਾ ਸੀ, ਜਿਸਤੋਂ ਬਾਅਦ ਹੁਣ ਉਨ੍ਹਾਂ ਨੇ ਹਾਈਕੋਰਟ 'ਚ ਮੰਗ ਦਾਖਲ ਕਰ ਨੇਮੀ ਜ਼ਮਾਨਤ ਦਿੱਤੇ ਜਾਣ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: Inmates fight in Goindwal Sahib jail: ਗੋਇੰਦਵਾਲ ਸਾਹਿਬ ਜੇਲ੍ਹ ’ਚ ਨਸ਼ੇ ਦੀ ਵੰਡ ਨੂੰ ਲੈ ਕੇ ਆਪਸ ’ਚ ਭਿੜੇ ਕੈਦੀ

Related Post