Tarn Taran ਜ਼ਿਮਨੀ ਚੋਣ ਲਈ ਨਾਮਜ਼ਦਗੀ ਪ੍ਰਕਿਰਿਆ ਖਤਮ ,19 ਲੋਕਾਂ ਨੇ ਦਾਖਲ ਕੀਤੀਆਂ ਨਾਮਜ਼ਦਗੀਆਂ
Tarn Taran by-election : ਤਰਨ ਤਾਰਨ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ ਖਤਮ ਹੋ ਗਈ ਹੈ। 21 ਅਕਤੂਬਰ ਨੂੰ ਸ਼ਾਮ 5 ਵਜੇ ਤੱਕ ਚੋਣ ਕਮਿਸ਼ਨ ਨੂੰ ਕੁੱਲ 19 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਸਨ। ਨਾਮਜ਼ਦਗੀਆਂ ਦੀ ਜਾਂਚ ਕੱਲ੍ਹ ਯਾਨੀ ਬੁੱਧਵਾਰ ਨੂੰ ਸ਼ੁਰੂ ਹੋਵੇਗੀ ਅਤੇ 24 ਅਕਤੂਬਰ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਮਿਤੀ ਹੈ
Tarn Taran by-election : ਤਰਨ ਤਾਰਨ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ ਖਤਮ ਹੋ ਗਈ ਹੈ। 21 ਅਕਤੂਬਰ ਨੂੰ ਸ਼ਾਮ 5 ਵਜੇ ਤੱਕ ਚੋਣ ਕਮਿਸ਼ਨ ਨੂੰ ਕੁੱਲ 19 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਸਨ। ਨਾਮਜ਼ਦਗੀਆਂ ਦੀ ਜਾਂਚ ਕੱਲ੍ਹ ਯਾਨੀ ਬੁੱਧਵਾਰ ਨੂੰ ਸ਼ੁਰੂ ਹੋਵੇਗੀ ਅਤੇ 24 ਅਕਤੂਬਰ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਮਿਤੀ ਹੈ।
ਵੋਟਿੰਗ 11 ਨਵੰਬਰ ਨੂੰ ਹੋਵੇਗੀ ਅਤੇ ਗਿਣਤੀ 14 ਨਵੰਬਰ ਨੂੰ ਹੋਵੇਗੀ। ਪੂਰੀ ਚੋਣ ਪ੍ਰਕਿਰਿਆ 16 ਨਵੰਬਰ ਤੱਕ ਪੂਰੀ ਹੋ ਜਾਵੇਗੀ। ਸਿਬਿਨ ਸੀ ਨੇ ਦੱਸਿਆ ਕਿ ਵੋਟਿੰਗ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗਾ। ਉਪ ਚੋਣ ਦੇ ਐਲਾਨ ਤੋਂ ਬਾਅਦ, ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ, ਜੋ ਕਿ ਪੂਰੀ ਚੋਣ ਪ੍ਰਕਿਰਿਆ ਪੂਰੀ ਹੋਣ ਤੱਕ ਲਾਗੂ ਰਹੇਗਾ।
ਤਰਨਤਾਰਨ ਜ਼ਿਮਨੀ ਚੋਣ ਨੂੰ ਲੈ ਕੇ ਅਖਾੜਾ ਭਖ ਗਿਆ ਹੈ। ਤਰਨਤਾਰਨ ਸੀਟ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੀ ਮੌਤ ਕਾਰਨ ਖਾਲੀ ਹੋ ਗਈ ਸੀ। ਫਿਲਹਾਲ ਵੱਖ-ਵੱਖ ਸਿਆਸੀ ਪਾਰਟੀਆਂ ਨੇ ਆਪਣੇ ਆਪਣੇ ਉਮੀਦਵਾਰਾਂ ’ਤੇ ਦਾਅ ਖੇਡਿਆ ਜਾ ਰਿਹਾ ਹੈ।
ਦੱਸ ਦਈਏ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਹਰਜੀਤ ਸਿੰਘ ਸੰਧੂ ਨੂੰ, ਆਮ ਆਦਮੀ ਪਾਰਟੀ (ਆਪ) ਨੇ ਹਰਮੀਤ ਸਿੰਘ ਸੰਧੂ ਨੂੰ, ਸ਼੍ਰੋਮਣੀ ਅਕਾਲੀ ਦਲ ਨੇ ਪ੍ਰੋ. ਸੁਖਵਿੰਦਰ ਕੌਰ ਰੰਧਾਵਾ ਤੇ ਕਾਂਗਰਸ ਕਰਨਬੀਰ ਸਿੰਘ ਬੁਰਜ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ।