Weather Forecast: ਪੰਜਾਬ ’ਚ ਸੁੱਕੀ ਠੰਢ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ

By  Aarti February 1st 2024 08:47 AM

Rain In Punjab: ਉੱਤਰੀ ਭਾਰਤ ਵਿੱਚ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਪਿਛਲੇ 36 ਘੰਟਿਆਂ ਤੋਂ ਪਹਾੜੀ ਖੇਤਰਾਂ ਵਿੱਚ ਬਰਫ਼ਬਾਰੀ ਅਤੇ ਮੈਦਾਨੀ ਇਲਾਕਿਆਂ ਵਿੱਚ ਮੀਂਹ ਪੈ ਰਿਹਾ ਹੈ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਮੀਂਹ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਬਾਰਿਸ਼ ਦਾ ਔਰੇਂਜ ਅਲਰਟ ਜਾਰੀ

ਇਸ ਦੇ ਨਾਲ ਹੀ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮਲੇਰਕੋਟਲਾ 'ਚ ਬਾਰਿਸ਼ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਰਹੇਗਾ।

ਮੀਂਹ ਅਤੇ ਬਰਫ਼ਬਾਰੀ ਲਈ ਔਰੇਂਜ ਅਲਰਟ

ਹਿਮਾਚਲ ਦੇ ਹੇਠਲੇ ਇਲਾਕਿਆਂ 'ਚ ਅੱਜ ਵੀ ਬਰਫਬਾਰੀ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਦੂਜਾ ਪੱਛਮੀ ਗੜਬੜੀ 3 ਫਰਵਰੀ ਤੋਂ ਸਰਗਰਮ ਹੋ ਜਾਵੇਗੀ। ਹਿਮਾਚਲ ਵਿੱਚ ਅੱਜ ਚੰਬਾ, ਕੁੱਲੂ, ਮੰਡੀ, ਸ਼ਿਮਲਾ, ਕਾਂਗੜਾ, ਲਾਹੌਲ-ਸਪੀਤੀ, ਕਿਨੌਰ ਅਤੇ ਸਿਰਮੌਰ ਵਿੱਚ ਭਾਰੀ ਮੀਂਹ ਅਤੇ ਬਰਫ਼ਬਾਰੀ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Indian Coast Guard Day: ਕਿਉਂ ਮਨਾਇਆ ਜਾਂਦੈ ਭਾਰਤੀ ਤੱਟ ਰੱਖਿਅਕ ਦਿਵਸ, ਜਾਣੋ ਇਤਿਹਾਸ ਤੇ ਮਹੱਤਤਾ

 

Related Post