Amritpal Singh Contest Election: ਕੀ ਅੰਮ੍ਰਿਤਪਾਲ ਸਿੰਘ ਲੜਨਗੇ ਚੋਣ ? ਜੇਲ੍ਹ ’ਚ ਮੁਲਾਕਾਤ ਮਗਰੋਂ ਪਿਤਾ ਨੇ ਆਖੀ ਇਹ ਗੱਲ੍ਹ

ਵਾਰਿਸ ਪੰਜਾਬ ਦੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਅਤੇ ਉਨ੍ਹਾਂ ਚਾਚੇ ਨੇ ਮੀਡੀਆ ਨੂੰ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਦੀ ਸਖਤੀ ਕਾਰਨ ਉਹ ਅੱਜ ਅੰਮ੍ਰਿਤਪਾਲ ਸਿੰਘ ਨਾਲ ਸਹੀ ਢੰਗ ਨਾਲ ਗੱਲਬਾਤ ਨਹੀਂ ਕਰ ਸਕੇ।

By  Aarti April 25th 2024 06:04 PM -- Updated: April 25th 2024 06:19 PM

Amritpal Singh Contest Election: ਇੱਕ ਪਾਸੇ ਜਿੱਥੇ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਚ ਹਲਚਲ ਮਚੀ ਹੋਈ ਹੈ ਉੱਥੇ ਹੀ ਦੂਜੇ ਪਾਸੇ ਸਿਆਸੀ ਗਲੀਆਰੇ ’ਚ ਚਰਚਾ ਹੈ ਕਿ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਚੋਣ ਲੜ ਸਕਦੇ ਹਨ। ਇਨ੍ਹਾਂ ਖਬਰਾਂ ਦੇ ਵਿਚਾਲੇ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਿਕ ਮੈਂਬਰਾਂ ਨੇ ਉਨ੍ਹਾਂ ਦੇ ਨਾਲ ਡਿਬਰੂਗੜ੍ਹ ਜੇਲ੍ਹ ’ਚ ਮੁਲਾਕਾਤ ਕੀਤੀ। ਹਾਲਾਂਕਿ  ਇਸ ਗੱਲ ਦੀ ਪੁਸ਼ਟੀ ਨਹੀਂ ਹੋਈ ਹੈ ਕਿ ਵਾਰਿਸ਼ ਪੰਜਾਬ ਦੇ ਮੁਖੀ ਅੰਮ੍ਰਿਤ ਪਾਲ ਸਿੰਘ ਲੋਕ ਸਭਾ ਚੋਣ ਲੜਨਗੇ।

ਵਾਰਿਸ ਪੰਜਾਬ ਦੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਅਤੇ ਉਨ੍ਹਾਂ ਚਾਚੇ ਨੇ ਮੀਡੀਆ ਨੂੰ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਦੀ ਸਖਤੀ ਕਾਰਨ ਉਹ ਅੱਜ ਅੰਮ੍ਰਿਤਪਾਲ ਸਿੰਘ ਨਾਲ ਸਹੀ ਢੰਗ ਨਾਲ ਗੱਲਬਾਤ ਨਹੀਂ ਕਰ ਸਕੇ। ਉਨ੍ਹਾਂ ਕਿਹਾ ਕਿ ਉਹ ਡਿਬਰੂਗੜ੍ਹ ਕੇਂਦਰੀ ਜੇਲ੍ਹ ਪ੍ਰਸ਼ਾਸਨ ਦੇ ਨਾ-ਮਿਲਵਰਤਣ ਵਾਲੇ ਰਵੱਈਏ ਨੂੰ ਲੈ ਕੇ ਭਲਕੇ ਡਿਬਰੂਗੜ੍ਹ ਜ਼ਿਲ੍ਹਾ ਕਮਿਸ਼ਨਰ ਨੂੰ ਮਿਲਣਗੇ।

ਉਨ੍ਹਾਂ ਅੱਗੇ ਦੱਸਿਆ ਕਿ ਉਹ ਕੁਝ ਪਲਾਂ ਲਈ ਹੀ ਮਿਲ ਸਕੇ ਅਤੇ ਇਸ ਲਈ ਚੋਣ ਮਾਮਲੇ 'ਤੇ ਸਹੀ ਢੰਗ ਨਾਲ ਚਰਚਾ ਨਹੀਂ ਕਰ ਸਕੇ। ਇਸ ਲਈ ਉਨ੍ਹਾਂ ਨੇ ਐਡਵੋਕੇਟ ਰਾਜਦੇਓ ਸਿੰਘ ਖਾਲਸਾ ਵੱਲੋਂ ਸਾਂਝੀ ਕੀਤੀ ਜਾਣਕਾਰੀ ਦੀ ਪੁਸ਼ਟੀ ਨਹੀਂ ਕੀਤੀ।ਉਨ੍ਹਾਂ ਕਿਹਾ ਕਿ ਉਹ ਹਫ਼ਤੇ ਬਾਅਦ ਮੁੜ ਵਾਪਸ ਆ ਕੇ ਅੰਮ੍ਰਿਤਪਾਲ ਸਿੰਘ ਨਾਲ ਗੱਲਬਾਤ ਕਰਨਗੇ।

ਇਹ ਵੀ ਪੜ੍ਹੋ: ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ ਦੇ ਗੇਟ ਹੋਏ ਬੰਦ, ਮੁਲਾਜ਼ਮਾਂ ਵੱਲੋਂ ਪ੍ਰੋ. ਅਰਵਿੰਦ ਦੇ ਕਾਰਜਕਾਲ ਨੂੰ ਵਧਾਉਣ ਦੀ ਕੀਤੀ ਜਾ ਰਹੀ ਮੰਗ

Related Post