MP Amritpal Singh ਦੀ ਪਟੀਸ਼ਨ ’ਤੇ ਪੰਜਾਬ ਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ, ਸਾਂਸਦ ਵੱਲੋਂ ਖ਼ੁਦ ’ਤੇ ਲੱਗੇ NSA ਨੂੰ ਦਿੱਤੀ ਗਈ ਹੈ ਚੁਣੌਤੀ

ਪਟੀਸ਼ਨ ’ਚ ਸਾਂਸਦ ਅੰਮ੍ਰਿਤਪਾਲ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ’ਤੇ ਦੂਜੀ ਵਾਰ ਐਨਐਸਏ ਲੱਗਿਆ ਹੈ। ਇਸ ਸਬੰਧੀ ਜੋ ਵੀ ਕਾਰਨ ਦੱਸੇ ਗਏ ਹਨ ਉਹ ਪੂਰੀ ਤਰ੍ਹਾਂ ਗਲਤ ਹਨ

By  Aarti July 31st 2024 02:55 PM

MP Amritpal Singh : ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਸੋਧੀ ਹੋਈ ਪਟੀਸ਼ਨ ’ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਸੁਣਵਾਈ ਹੋਈ। ਇਸ ਦੌਰਾਨ ਹਾਈਕੋਰਟ ਨੇ ਪੰਜਾਬ ਸਮੇਤ ਕੇਂਦਰ ਸਰਕਾਰ ਨੂੰ ਨੋਟਿਸ ਕਰਕੇ ਜਵਾਬ ਮੰਗਿਆ ਹੈ। ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਨੇ ਖੁਦ ’ਤੇ ਲੱਗੇ ਨੈਸ਼ਨਲ ਸਿਕਿਉਰਿਟੀ ਐਕਟ ਨੂੰ ਹਾਈਕੋਰਟ ’ਚ ਚੁਣੌਤੀ ਦਿੱਤੀ ਹੈ ਜਿਸ ’ਤੇ ਸੁਣਵਾਈ ਹੋਈ ਹੈ। ਇਸ ਪਟੀਸ਼ਨ ’ਤੇ ਹੁਣ ਅਗਲੀ ਸੁਣਵਾਈ 28 ਅਗਸਤ ਨੂੰ ਹੋਵੇਗੀ। 

ਪਟੀਸ਼ਨ ’ਚ ਸਾਂਸਦ ਅੰਮ੍ਰਿਤਪਾਲ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ’ਤੇ ਦੂਜੀ ਵਾਰ ਐਨਐਸਏ ਲੱਗਿਆ ਹੈ। ਇਸ ਸਬੰਧੀ ਜੋ ਵੀ ਕਾਰਨ ਦੱਸੇ ਗਏ ਹਨ ਉਹ ਪੂਰੀ ਤਰ੍ਹਾਂ ਗਲਤ ਹਨ ਅਤੇ ਹੁਣ ਉਹ ਸੰਸਦ ਦੀਆਂ ਚੋਣਾਂ ਜਿੱਤ ਚੁੱਕੇ ਹਨ। ਉਸ ’ਤੇ ਲੱਗਿਆ ਐਨਐਸਏ ਰੱਦ ਕੀਤਾ ਜਾਣਾ ਚਾਹੀਦਾ ਹੈ। 

ਆਪਣੀ ਪਟੀਸ਼ਨ ’ਚ ਅੰਮ੍ਰਿਤਪਾਲ ਸਿੰਘ ਨੇ ਕੇਂਦਰ ਸਣੇ ਪੰਜਾਬ ਸਰਕਾਰ ਨੂੰ ਪੱਖ ਬਣਾਇਆ ਹੈ। ਜਿਸ ’ਤੇ ਕੇਂਦਰ ਸਰਕਾਰ ਨੇ ਕਿਹਾ ਹੈ ਕਿ ਜਦੋਂ ਪਹਿਲਾਂ ਐਨਐਸਏ ਲਗਾਇਆ ਗਿਆ ਸੀ ਉਸ ਸਮੇਂ ਅੰਮ੍ਰਿਤਪਾਲ ਸਿੰਘ ਉਸ ’ਤੇ ਕੋਈ ਚੁਣੌਤੀ ਨਹੀਂ ਦਿੱਤੀ ਸੀ।  ਦੂਜੇ ਪਾਸੇ ਜਵਾਬ ਦਾਖਿਲ ਕਰਨ ਦੇ ਲਈ ਪੰਜਾਬ ਸਰਕਾਰ ਨੇ ਤਿੰਨ ਹਫਤਿਆਂ ਦਾ ਸਮਾਂ ਮੰਗਿਆ ਹੈ। 

ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਟੀਸ਼ਨ ’ਤੇ ਸੁਣਵਾਈ ਹੋਈ ਸੀ ਤਾਂ ਪਟੀਸ਼ਨ ’ਚ ਅੰਮ੍ਰਿਤਪਾਲ ਸਿੰਘ ਦੇ ਮਾਤਾ ਪਿਤਾ ਦੀ ਉਸਰ ਸਹੀ ਨਹੀਂ ਲਿਖੀ ਗਈ ਸੀ ਅਤੇ ਪਤਾ ਵੀ ਸਹੀ ਨਹੀਂ ਸੀ। ਇਸ ’ਤੇ ਸਰਕਾਰੀ ਵਕੀਲ ਵੱਲੋਂ ਸਵਾਲ ਚੁੱਕੇ ਗਏ ਜਿਸ ਤੋਂ ਬਾਅਦ ਸੁਣਵਾਈ ਨੂੰ ਮੁਲਤਵੀ ਕਰ ਦਿੱਤੀ। 

ਫਿਲਹਾਲ ਇਸ ਸਮੇਂ ਅੰਮ੍ਰਿਤਪਾਲ ਸਿੰਘ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ ਅਤੇ ਉਨ੍ਹਾਂ ਉਪਰ ਪੰਜਾਬ ਸਰਕਾਰ ਵੱਲੋਂ ਐਨਐਸਏ ਲਗਾਇਆ ਹੈ ਜਿਸਨੂੰ ਇਕ ਸਾਲ ਦੇ ਲਈ ਹੋਰ ਵਧਾ ਦਿੱਤਾ ਗਿਆ ਹੈ। ਜੀ ਹਾਂ ਪੰਜਾਬ ਸਰਕਾਰ ਨੇ 3 ਜੂਨ ਨੂੰ ਚਿੱਠੀ ਜਾਰੀ ਕਰਕੇ ਅੰਮ੍ਰਿਤਪਾਲ ਸਿੰਘ ਸਣੇ ਉਨ੍ਹਾਂ ਦੇ 9 ਸਾਥੀਆਂ ’ਤੇ ਲੱਗੀ ਐਨਐਸਏ ’ਚ ਵਾਧਾ ਕਰ ਦਿੱਤਾ ਸੀ। ਹੁਣ ਇਸ ਦੀ ਮਿਆਦ 23 ਅਪ੍ਰੈਲ 2025 ਤੱਕ ਹੈ। 

Related Post