ਕੈਬਨਿਟ ਮੰਤਰੀ ਅਮਨ ਅਰੋੜਾ ਮਾਮਲੇ ਚ ਪੰਜਾਬ ਸਰਕਾਰ ਨੂੰ ਨੋਟਿਸ ਹੋਇਆ ਜਾਰੀ

By  Amritpal Singh January 15th 2024 10:46 AM

ਕੈਬਨਿਟ ਮੰਤਰੀ ਅਮਨ ਅਰੋੜਾ (aman arora AAP) ਦੀਆਂ ਮੁਸ਼ਕਲਾਂ ਵਿੱਚ ਵਾਧਾ ਹੁੰਦਾ ਵਿਖਾਈ ਦੇ ਰਿਹਾ ਹੈ। ਸੰਗਰੂਰ ਦੇ ਇੱਕ ਸ਼ਖਸ ਹਾਈਕੋਰਟ (high court) 'ਚ ਪਟੀਸ਼ਨ ਦਾਖਲ ਕਰਕੇ 26 ਜਨਵਰੀ ਗਣਤੰਤਰ ਦਿਹਾੜੇ 'ਤੇ ਮੰਤਰੀ ਵੱਲੋਂ ਝੰਡਾ ਲਹਿਰਾਉਣ 'ਤੇ ਰੋਕ ਲਗਾਉਣ ਦੀ ਮੰਗ ਕੀਤੀ। ਪਟੀਸ਼ਨ 'ਤੇ ਸੁਣਵਾਈ ਅੱਜ ਹੋਈ ਹੈ।


ਪਟੀਸ਼ਨ 'ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਕਿਹਾ, ਜੇਕਰ ਅਮਨ ਅਰੋੜਾ ਨੂੰ ਸੁਣਾਈ ਗਈ ਸਜ਼ਾ 'ਤੇ ਰੋਕ ਨਹੀਂ ਲਗਾਈ ਗਈ ਤਾਂ ਉਹ ਗਣਤੰਤਰ ਦਿਵਸ 'ਤੇ ਝੰਡਾ ਲਹਿਰਾਉਣਗੇ।

ਕਾਰਜਕਾਰੀ ਚੀਫ਼ ਜਸਟਿਸ ਦੀ ਡਿਵੀਜ਼ਨ ਬੈਂਚ ਨੇ ਇਹ ਹੁਕਮ ਇਸ ਮਾਮਲੇ ਸਬੰਧੀ ਅਨਿਲ ਕੁਮਾਰ ਵੱਲੋਂ ਦਾਇਰ ਜਨਹਿਤ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਦਿੱਤੇ।


ਅਨਿਲ ਨੇ ਆਪਣੀ ਪਟੀਸ਼ਨ 'ਚ ਕਿਹਾ ਹੈ ਕਿ ਅਮਨ ਅਰੋੜਾ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਗਈ ਹੈ, ਇਸ ਲਈ ਉਨ੍ਹਾਂ ਦੀ ਵਿਧਾਨ ਸਭਾ ਦੀ ਮੈਂਬਰਸ਼ਿਪ ਰੱਦ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਗਣਤੰਤਰ ਦਿਵਸ 'ਤੇ ਝੰਡਾ ਲਹਿਰਾਉਣ ਦੀ ਇਜਾਜ਼ਤ ਨਾ ਦਿੱਤੀ ਜਾਵੇ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 22 ਜਨਵਰੀ ਨੂੰ ਹੋਵੇਗੀ।

Related Post