ਅਕਾਲੀ ਦਲ ਦੇ ਬੁਲਾਰੇ ਦੀ ਸੁਰੱਖਿਆ ਦੀ ਮੰਗ 'ਤੇ ਹਾਈ ਕੋਰਟ ਦੇ ਹੁਕਮਾਂ 'ਤੇ ਨਹੀਂ ਹੋਈ ਕੋਈ ਕਾਰਵਾਈ

ਇਨ੍ਹਾਂ ਹੁਕਮਾਂ ਦੇ ਪੰਜ ਮਹੀਨੇ ਬੀਤ ਜਾਣ 'ਤੇ ਵੀ ਵਿਨਰਜੀਤ ਸਿੰਘ ਨੇ ਆਪਣੀ ਮੰਗ 'ਤੇ ਕੋਈ ਕਾਰਵਾਈ ਨਾ ਕਰਨ 'ਤੇ ਹੁਣ ਹਾਈ ਕੋਰਟ 'ਚ ਮਾਣਹਾਨੀ ਦੀ ਪਟੀਸ਼ਨ ਦਾਇਰ ਕੀਤੀ ਹੈ | ਇਸ ਪਟੀਸ਼ਨ 'ਤੇ ਹਾਈ ਕੋਰਟ ਨੇ ਏਡੀਜੀਪੀ ਸੁਰੱਖਿਆ ਨੂੰ ਹਾਈ ਕੋਰਟ ਦੇ ਹੁਕਮਾਂ ਦੀ ਉਲੰਘਣਾ ਦਾ ਨੋਟਿਸ ਜਾਰੀ ਕੀਤਾ ਹੈ।

By  Jasmeet Singh February 7th 2023 05:08 PM

ਚੰਡੀਗੜ੍ਹ, 7 ਫਰਵਰੀ (ਰਵਿੰਦਰਮੀਤ ਸਿੰਘ): ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਵਿਨਰਜੀਤ ਸਿੰਘ ਖਡਿਆਲ ਦੀ ਪਟੀਸ਼ਨ 'ਤੇ ਹਾਈਕੋਰਟ ਨੇ ਪੰਜਾਬ ਦੇ ਏ.ਡੀ.ਜੀ.ਪੀ ਸੁਰੱਖਿਆ ਨੂੰ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਕਰਨ 'ਤੇ ਨੋਟਿਸ ਜਾਰੀ ਕਰਕੇ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ। ਵਿਨਰਜੀਤ ਸਿੰਘ ਖਡਿਆਲ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਦਿਆਂ ਕਿਹਾ ਹੈ ਕਿ ਉਸ ਨੇ ਪਿਛਲੇ ਸਾਲ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਆਪਣੇ ਆਪ ਨੂੰ ਗੈਂਗਸਟਰਾਂ ਅਤੇ ਅਪਰਾਧੀ ਅਨਸਰਾਂ ਤੋਂ ਖਤਰਾ ਦੱਸਿਆ ਸੀ। ਜਿਸ 'ਤੇ ਹਾਈ ਕੋਰਟ ਨੇ ਅਗਸਤ ਮਹੀਨੇ 'ਚ ਪੰਜਾਬ ਸਰਕਾਰ ਨੂੰ 4 ਮਹੀਨਿਆਂ 'ਚ ਸੁਰੱਖਿਆ ਨੀਤੀ ਤਹਿਤ ਉਨ੍ਹਾਂ ਦੀ ਮੰਗ 'ਤੇ ਗੌਰ ਕਰਦਿਆਂ ਸੁਰੱਖਿਆ ਦੇਣ ਦੇ ਹੁਕਮ ਦਿੱਤੇ ਸਨ। ਇਨ੍ਹਾਂ ਹੁਕਮਾਂ ਦੇ ਪੰਜ ਮਹੀਨੇ ਬੀਤ ਜਾਣ 'ਤੇ ਵੀ ਵਿਨਰਜੀਤ ਸਿੰਘ ਨੇ ਆਪਣੀ ਮੰਗ 'ਤੇ ਕੋਈ ਕਾਰਵਾਈ ਨਾ ਕਰਨ 'ਤੇ ਹੁਣ ਹਾਈ ਕੋਰਟ 'ਚ ਮਾਣਹਾਨੀ ਦੀ ਪਟੀਸ਼ਨ ਦਾਇਰ ਕੀਤੀ ਹੈ | ਇਸ ਪਟੀਸ਼ਨ 'ਤੇ ਹਾਈ ਕੋਰਟ ਨੇ ਏਡੀਜੀਪੀ ਸੁਰੱਖਿਆ ਨੂੰ ਹਾਈ ਕੋਰਟ ਦੇ ਹੁਕਮਾਂ ਦੀ ਉਲੰਘਣਾ ਦਾ ਨੋਟਿਸ ਜਾਰੀ ਕੀਤਾ ਹੈ।

Related Post