ਆਮਦਨ ਤੋਂ ਵੱਧ ਜਾਇਦਾਦ ਮਾਮਲਾ: ਭਰਤ ਇੰਦਰ ਚਾਹਲ ਦੀ ਜ਼ਮਾਨਤ ਪਟੀਸ਼ਨ 'ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਮੀਡੀਆ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਦਰਜ ਕੀਤਾ ਗਿਆ ਸੀ।

By  Shameela Khan October 3rd 2023 11:48 AM -- Updated: October 3rd 2023 12:00 PM

Chandigarh : ਪੰਜਾਬ ਵਿਜੀਲੈਂਸ ਨੇ ਪਿਛਲੇ ਸਾਲ ਭਰਤ ਇੰਦਰ ਸਿੰਘ ਚਾਹਲ ਖਿਲਾਫ ਜਾਂਚ ਸ਼ੁਰੂ ਕੀਤੀ ਸੀ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਦੀ ਜਾਂਚ ਵੀ ਕੀਤੀ ਜਾ ਚੁੱਕੀ ਹੈ। ਜਿਸ ਤੋਂ ਬਾਅਦ ਵਿਜੀਲੈਂਸ ਨੇ ਪਿਛਲੇ ਮਹੀਨੇਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਮੀਡੀਆ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਦਰਜ ਕੀਤਾ ਗਿਆ ਸੀ। 

ਇਸੇ ਮਾਮਲੇ 'ਚ ਅਗਾਊਂ ਜ਼ਮਾਨਤ ਦੀ ਮੰਗ ਨੂੰ ਲੈ ਕੇ ਦਾਇਰ ਪਟੀਸ਼ਨ 'ਚ ਭਰਤ ਇੰਦਰ ਚਾਹਲ ਨੇ ਕਿਹਾ, "ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਸਿਆਸੀ ਰੰਜਸ਼ ਕਾਰਨ ਪਿਛਲੀ ਸਰਕਾਰ ਦੇ ਆਗੂਆਂ ਅਤੇ ਨਜ਼ਦੀਕੀਆਂ 'ਤੇ ਕਾਰਵਾਈ ਕਰ ਰਹੀ ਹੈ ਅਤੇ ਇਸ ਤਰ੍ਹਾਂ ਉਨ੍ਹਾਂ ਨੂੰ ਵੀ ਫਸਾਉਣ ਦੀ ਕੋਸ਼ਿਸ਼ ਕਰ ਰਹੀ ਹੈ।"

ਚਾਹਲ ਨੇ ਦੱਸਿਆ ਹੈ ਕਿ ਉਸ ਨੇ ਆਪਣੇ ਸਾਰੇ ਬੈਂਕ ਖਾਤਿਆਂ, ਜਾਇਦਾਦਾਂ ਅਤੇ ਆਮਦਨ ਦਾ ਪੂਰਾ ਵੇਰਵਾ ਦਿੱਤਾ ਹੈ। ਇਸ ਦੇ ਬਾਵਜੂਦ ਉਸ ਨੂੰ ਰੰਜਿਸ਼ ਕਾਰਨ ਫਸਾਇਆ ਜਾ ਰਿਹਾ ਹੈ। ਉਸ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਅਗਾਉਂ ਜਮਾਨਤ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: ਭਰਤ ਇੰਦਰ ਸਿੰਘ ਚਾਹਲ ਦੇ ਘਰ ਵਿਜੀਲੈਂਸ ਟੀਮ ਨੇ ਮਾਰਿਆ ਛਾਪਾ, ਕਿਸੇ ਨੇ ਨਹੀਂ ਖੋਲ੍ਹਿਆਂ ਦਰਵਾਜ਼ਾ, ਵਾਪਿਸ ਪਰਤੀ ਟੀਮ



Related Post