Bikram Singh Majithia ਦੀ ਪਤਨੀ ਗਨੀਵ ਕੌਰ ਵੱਲੋਂ ਹਾਈਕੋਰਟ ’ਚ ਦਾਇਰ ਪਟੀਸ਼ਨ ’ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ, ਜਾਣੋ ਮਾਮਲਾ

ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਦਰਜ ਪਟੀਸ਼ਨ ’ਚ ਵਿਧਾਇਕਾ ਗਨੀਵ ਕੌਰ ਨੇ ਬਿਕਰਮ ਸਿੰਘ ਮਜੀਠੀਆ ਦੇ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਦਰਜ ਐਫਆਈਆਰ ’ਚ ਉਨ੍ਹਾਂ ਨੂੰ ਭੇਜੇ ਗਏ ਨੋਟਿਸ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ।

By  Aarti August 18th 2025 02:16 PM

Bikram Singh Majithia News : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫਤਾਰੀ ਦਾ ਮਾਮਲੇ ’ਚ ਵੱਡੀ ਅਪਡੇਟ ਸਾਹਮਣੇ ਆਈ ਹੈ। ਦਰਅਸਲ ਬਿਕਰਮ ਸਿੰਘ ਮਜੀਠੀਆ ਦੀ ਪਤਨੀ ਅਤੇ ਵਿਧਾਇਕਾ ਗਨੀਵ ਕੌਰ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਪਟੀਸ਼ਨ ਦਾਇਰ ਕੀਤੀ ਗਈ ਹੈ। 

ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਦਰਜ ਪਟੀਸ਼ਨ ’ਚ ਵਿਧਾਇਕਾ ਗਨੀਵ ਕੌਰ ਨੇ ਬਿਕਰਮ ਸਿੰਘ ਮਜੀਠੀਆ ਦੇ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਦਰਜ ਐਫਆਈਆਰ ’ਚ ਉਨ੍ਹਾਂ ਨੂੰ ਭੇਜੇ ਗਏ ਨੋਟਿਸ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਇਹ ਨੋਟਿਸ ਗਨੀਵ ਕੌਰ ਨੂੰ 10 ਅਗਸਤ ਨੂੰ ਭੇਜਿਆ ਗਿਆ ਸੀ ਜਿਸ ’ਚ ਉਨ੍ਹਾਂ ਕੋਲੋਂ ਕੁਝ ਦਸਤਾਵੇਜ਼ ਵੀ ਮੰਗੇ ਗਏ ਹਨ। 

ਸਰਕਾਰ ਨੇ ਇਸ ਸਬੰਧੀ ਕਿਹਾ ਹੈ ਕਿ ਗਨੀਵ ਕੌਰ ਇਸ ਮਾਮਲੇ ’ਚ ਮੁਲਜ਼ਮ ਨਹੀਂ ਹੈ ਉਨ੍ਹਾਂ ਨੂੰ ਬਤੌਰ ਗਵਾਹ ਦੇ ਇਹ ਨੋਟਿਸ ਭੇਜਿਆ ਗਿਆ ਹੈ। ਖੈਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਸਰਕਾਰ ਨੂੰ ਇਸ ਸਬੰਧੀ ਨੋਟਿਸ ਜਾਰੀ ਕਰਕੇ ਜਵਾਬ ਦਾਖਿਲ ਕਰਨ ਦੇ ਲਈ ਕਿਹਾ ਗਿਆ ਹੈ। 

ਦੱਸ ਦਈਏ ਕਿ ਗਨੀਵ ਕੌਰ ਦੀ ਪਟੀਸ਼ਨ ’ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਸੁਣਵਾਈ 26 ਸਤੰਬਰ ਨੂੰ ਹੋਵੇਗੀ। ਜਿਸ ’ਚ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਨ ਦੇ ਲਈ ਕਿਹਾ ਗਿਆ ਹੈ। 

ਕਾਬਿਲੇਗੌਰ ਹੈ ਕਿ ਪੰਜਾਬ ਵਿਜੀਲੈਂਸ ਵੱਲੋਂ ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਬਿਕਰਮ ਸਿੰਘ ਮਜੀਠੀਆ ਨੂੰ ਨਾਭਾ ਦੇ ਨਵੀਂ ਜੇਲ੍ਹ ’ਚ ਬੰਦ ਕੀਤਾ ਹੋਇਆ ਹੈ। 

ਇਹ ਵੀ ਪੜ੍ਹੋ : IPS Cadre Posts In 6 Punjab : 6 ਜ਼ਿਲ੍ਹਿਆਂ 'ਚ IPS ਕੇਡਰ ਦੀ ਪੋਸਟ 'ਤੇ PPS ਅਧਿਕਾਰੀਆਂ ਦੀ ਨਿਯੁਕਤੀ ਦਾ ਮਾਮਲਾ ਪਹੁੰਚਿਆ ਹਾਈਕੋਰਟ

Related Post