MP ਅੰਮ੍ਰਿਤਪਾਲ ਸਿੰਘ ਦੇ ਖਿਲਾਫ ਕੇਸ ਲੜਨ ਵਾਲੇ ਵਕੀਲ ਦੀ ਸੁਰੱਖਿਆ ਵਾਪਸ ਲੈਣ ਦਾ ਮਾਮਲਾ, ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

ਇਸ ਸੂਚੀ ਦੇ ਜਾਰੀ ਹੋਣ ਤੋਂ ਬਾਅਦ, ਐਡਵੋਕੇਟ ਸਿਮਰਨਜੀਤ ਸਿੰਘ ਨੂੰ ਪਿਛਲੇ ਸਾਲ ਪੰਜਾਬ ਪੁਲਿਸ ਦੀ ਸੁਰੱਖਿਆ ਦਿੱਤੀ ਗਈ ਸੀ। ਹਾਲਾਂਕਿ, ਹੁਣ ਬਿਨਾਂ ਕਿਸੇ ਖਤਰੇ ਦੇ ਮੁਲਾਂਕਣ ਦੇ ਉਸਦੀ ਸੁਰੱਖਿਆ ਵਾਪਸ ਲੈ ਲਈ ਗਈ ਹੈ

By  Aarti June 4th 2026 01:06 PM

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਖਿਲਾਫ ਕੇਸ ਲੜਨ ਵਾਲੇ ਵਕੀਲ ਦੀ ਸੁਰੱਖਿਆ ਵਾਪਸ ਲੈਣ ਦਾ ਮਾਮਲੇ ’ਚ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਦੱਸ ਦਈਏ ਕਿ ਵਕੀਲ ਸਿਮਰਨਜੀਤ ਸਿੰਘ ਦੀ ਪਟੀਸ਼ਨ ’ਤੇ ਇਹ ਕਾਰਵਾਈ ਕੀਤੀ ਗਈ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ 10 ਜੂਨ ਤੋਂ ਪਹਿਲਾਂ ਜਵਾਬ ਦਾਖਲ ਕਰਨ ਦਾ ਹੁਕਮ ਜਾਰੀ ਕੀਤਾ ਹੈ। 

ਦੱਸ ਦਈਏ ਕਿ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਅਤੇ ਕੁਝ ਵੱਖਵਾਦੀਆਂ ਨੇ 10 ਲੋਕਾਂ ਦੀ ਲਿਸਟ ਜਾਰੀ ਕੀਤੀ ਸੀ। ਇਸ ਲਿਸਟ ’ਚ ਐਡਵੋਕੇਟ ਸਿਮਰਨਜੀਤ ਸਿੰਘ ਦਾ ਨਾਂਅ ਵੀ ਸ਼ਾਮਲ ਹੈ। ਇਸ ਲਿਸਟ ਦੇ ਸਾਹਮਣੇ ਆਉਣ ਤੋਂ ਬਾਅਦ ਪਿਛਲੇ ਸਾਲ ਐਡਵੋਕੇਟ ਸਿਮਰਨਜੀਤ ਸਿੰਘ ਨੂੰ ਸੁਰੱਖਿਆ ਮਿਲੀ ਸੀ। 

ਹਾਲਾਂਕਿ, ਹੁਣ ਬਿਨਾਂ ਕਿਸੇ ਖਤਰੇ ਦੇ ਮੁਲਾਂਕਣ ਦੇ ਉਸਦੀ ਸੁਰੱਖਿਆ ਵਾਪਸ ਲੈ ਲਈ ਗਈ ਹੈ, ਜਦਕਿ ਵਕੀਲ ਦਾ ਕਹਿਣਾ ਹੈ ਕਿ ਉਸ ਨੂੰ ਅਤੇ ਉਸਦੇ ਪਰਿਵਾਰ ਨੂੰ ਅਜੇ ਵੀ ਖਤਰਾ ਹੈ। ਇਸ ਲਈ, ਐਡਵੋਕੇਟ ਸਿਮਰਨਜੀਤ ਸਿੰਘ ਨੇ ਹੁਣ ਆਪਣੀ ਵਾਪਸ ਲਈ ਗਈ ਸੁਰੱਖਿਆ ਨੂੰ ਬਹਾਲ ਕਰਨ ਲਈ ਹਾਈ ਕੋਰਟ ਦਾ ਰੁਖ ਕੀਤਾ ਹੈ। 

ਐਡਵੋਕੇਟ ਸਿਮਰਨਜੀਤ ਸਿੰਘ ਇਸ ਸਮੇਂ ਗੁਰਪ੍ਰੀਤ ਸਿੰਘ ਹਰੀਨੌ ਕਤਲ ਕੇਸ ਵਿੱਚ ਅੰਮ੍ਰਿਤਪਾਲ ਸਿੰਘ ਦੇ ਖਿਲਾਫ ਕੇਸ ਲੜ ਰਹੇ ਹਨ। ਉੱਥੇ ਹੀ ਅੰਮ੍ਰਿਤਪਾਲ ਸਿੰਘ ਦੇ ਸੰਸਦ ਚੋਣਾਂ ਨੂੰ ਚੁਣੌਤੀ ਦਿੰਦੇ ਹੋਏ ਵਿਕਰਮਜੀਤ ਸਿੰਘ ਦੋਆਬੀ ਨੇ ਹਾਈਕੋਰਟ ’ਚ ਜੋ ਪਟੀਸ਼ਨ ਦਾਇਰ ਕੀਤੀ ਹੈ ਉਸ ’ਚ ਵੀ ਉਹ ਅੰਮ੍ਰਿਤਪਾਲ ਸਿੰਘ ਦੇ ਖਿਲਾਫ ਅਤੇ ਦੋਆਬੀ ਵੱਲੋਂ ਪੇਸ਼ ਹੋ ਰਹੇ ਹਨ। 

ਇਹ ਵੀ ਪੜ੍ਹੋ  : ਕੈਨੇਡਾ 'ਚ ਪੇਪਰ ਆਰਟਿਸਟ ਗੁਰਪ੍ਰੀਤ ਸਿੰਘ ਨੇ ਤਿਆਰ ਕੀਤਾ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵਿਸ਼ੇਸ਼ ਮਾਡਲ, ਜੂਨ 1984 ਦੇ ਦਰਦ ਨੂੰ ਕੀਤਾ ਜੀਵੰਤ

Related Post