Rajpura Railway Track ’ਤੇ ਧਮਾਕੇ ਮਗਰੋਂ ਹੁਣ ਪਟਿਆਲਾ ਦੇ ਸਕੂਲ ਨੂੰ ਮਿਲੀ ਧਮਕੀ, ਦਹਿਸ਼ਤ ’ਚ ਮਾਪੇ

ਮਿਲੀ ਜਾਣਕਾਰੀ ਮੁਤਾਬਿਕ ਪਟਿਆਲਾ ਦੇ ਸ਼ਿਵਾਲਿਕ ਪਬਲਿਕ ਸਕੂਲ ਨੂੰ ਧਮਕੀ ਭਰੀ ਈਮੇਲ ਹਾਸਿਲ ਹੋਈ ਹੈ। ਜਿਸ ’ਚ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ।

By  Aarti April 29th 2026 11:40 AM -- Updated: April 29th 2026 01:00 PM

ਬੀਤੇ ਦਿਨ ਰਾਜਪੁਰਾ ਦੇ ਰੇਲਵੇ ਟਰੈਕ ’ਤੇ ਧਮਾਕਾ ਹੋਇਆ ਜਿਸ ’ਚ ਇਸ ਵਾਰਦਾਤ ’ਚ ਸ਼ਾਮਲ ਵਿਅਕਤੀ ਦੀ ਮੌਤ ਹੋ ਗਈ। ਇਸ ਮਾਮਲੇ ਨੂੰ ਹਜੇ 24 ਘੰਟੇ ਹੋਏ ਸੀ ਕਿ ਮੁੜ ਤੋਂ ਪੰਜਾਬ ਦੇ ਸਕੂਲਾਂ ਨੂੰ ਧਮਕੀਆਂ ਮਿਲੀਆਂ ਹਨ। ਤਾਜ਼ਾ ਮਾਮਲਾ ਪਟਿਆਲਾ ਤੋਂ ਸਾਹਮਣੇ ਆਇਆ ਹੈ ਜਿੱਥੇ ਦੇ ਸਕੂਲ ਨੂੰ ਮੁੜ ਤੋਂ ਧਮਕੀ ਮਿਲੀ ਹੈ। 

ਮਿਲੀ ਜਾਣਕਾਰੀ ਮੁਤਾਬਿਕ ਪਟਿਆਲਾ ਦੇ ਸ਼ਿਵਾਲਿਕ ਪਬਲਿਕ ਸਕੂਲ ਨੂੰ ਧਮਕੀ ਭਰੀ ਈਮੇਲ ਹਾਸਿਲ ਹੋਈ ਹੈ। ਜਿਸ ’ਚ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਮਾਮਲੇ ਮਗਰੋਂ ਮਾਪਿਆਂ ਅਤੇ ਵਿਦਿਆਰਥੀਆਂ ’ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। 

ਧਮਕੀ ਮਿਲਣ ਮਗਰੋਂ ਪੁਲਿਸ ਵੱਲੋਂ ਸਕੂਲ ਨੂੰ ਖਾਲੀ ਕਰਵਾਇਆ ਗਿਆ ਹੈ। ਨਾਲ ਹੀ ਮਾਪਿਆਂ ਨੂੰ ਕਿਸੇ ਵੀ ਤਰ੍ਹਾਂ ਦੀ ਅਫਵਾਹ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਗਈ ਹੈ। ਇਸ ਤੋਂ ਇਲਾਵਾ ਬੰਬ ਨਿਰੋਧਕ ਦਸਤੇ ਵੱਲੋਂ ਸਕੂਲਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਜਾ ਰਹੀ ਹੈ। 

ਕਾਬਿਲੇਗੌਰ ਹੈ ਕਿ ਬੀਤੇ ਦਿਨ ਰਾਜਪੁਰਾ ਅਤੇ ਸ਼ੰਭੂ ਰੇਲਵੇ ਸਟੇਸ਼ਨਾਂ ਵਿਚਕਾਰ ਡੈਡੀਕੇਟਿਡ ਫਰੇਟ ਕੋਰੀਡੋਰ (DFCCI) ਰੇਲਵੇ ਲਾਈਨ 'ਤੇ ਬੀਤੀ ਦੇਰ ਰਾਤ ਇੱਕ ਸ਼ਕਤੀਸ਼ਾਲੀ ਧਮਾਕਾ ਹੋਇਆ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਧਮਾਕਾ ਇੰਨਾ ਜ਼ੋਰਦਾਰ ਸੀ ਕਿ ਇਸਦੀ ਆਵਾਜ਼ ਦੂਰ-ਦੂਰ ਤੱਕ ਸੁਣਾਈ ਦਿੱਤੀ, ਜਿਸ ਨਾਲ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਦਹਿਸ਼ਤ ਫੈਲ ਗਈ।

Related Post