Bathinda Hospital: ਬਠਿੰਡਾ ਹਸਪਤਾਲ ਦੀ ਓਪੀਡੀ ਵਿੱਚ ਬਿਮਾਰੀ ਬੱਚਿਆਂ ਦੀ ਗਿਣਤੀ ਵਧੀ

ਬਠਿੰਡਾ ਦੇ ਸਰਕਾਰੀ ਹਸਪਤਾਲ ਦੀ ਓਪੀਡੀ ਵਿੱਚ 20% ਦੇ ਕਰੀਬ ਬੱਚਿਆਂ ਦੇ ਬਿਮਾਰ ਹੋਣ ਦੀ ਗਿਣਤੀ ਬਰਸਾਤਾਂ ਦੇ ਮੌਸਮ ਵਿੱਚ ਵੱਧ ਗਈ ਹੈ।

By  Aarti July 10th 2023 09:08 PM -- Updated: July 10th 2023 10:04 PM

Bathinda Hospital: ਬੀਤੇ ਦੋ ਦਿਨਾਂ ਤੋਂ ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਕਾਰਨ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਗਿਆ, ਜਿਸ ਨਾਲ ਅਧਿਕਾਰੀਆਂ ਨੂੰ ਸਭ ਤੋਂ ਵੱਧ ਪ੍ਰਭਾਵਿਤ ਥਾਵਾਂ 'ਤੇ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਉੱਥੇ ਹੀ ਦੂਜੇ ਪਾਸੇ ਬਠਿੰਡਾ ਦੇ ਸਰਕਾਰੀ ਹਸਪਤਾਲ ‘ਚ ਮਰੀਜ਼ਾਂ ਦੀ ਗਿਣਤੀ ਵਧ ਰਹੀ ਹੈ। 

ਦੱਸ ਦਈਏ ਕਿ ਬਠਿੰਡਾ ਦੇ ਸਰਕਾਰੀ ਹਸਪਤਾਲ ਦੀ ਓਪੀਡੀ ਵਿੱਚ 20% ਦੇ ਕਰੀਬ ਬੱਚਿਆਂ ਦੇ ਬਿਮਾਰ ਹੋਣ ਦੀ ਗਿਣਤੀ ਬਰਸਾਤਾਂ ਦੇ ਮੌਸਮ ਵਿੱਚ ਵੱਧ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਮਾਸੂਮ ਬੱਚੇ ਨਿਮੋਨੀਆ, ਟਾਈਫਾਈਡ, ਪੀਲੀਆ, ਦਸਤ ਅਤੇ ਬੁਖਾਰ ਦੀ ਲਪੇਟ 'ਚ ਆ ਰਹੇ ਹਨ। ਇੱਕ ਸਮੇਂ ‘ਚ ਧੁੱਪ ਤੇ ਉਸ ਤੋਂ ਬਾਅਦ ਮੀਂਹ ਪੈਣ ਕਾਰਨ ਵੱਡੀ ਗਿਣਤੀ 'ਚ ਬੱਚੇ ਬਿਮਾਰ ਹੋਣ ਲੱਗ ਪਏ ਹਨ।

ਬਾਲ ਰੋਗਾਂ ਦੇ ਮਾਹਿਰ ਡਾਕਟਰ ਛੋਟੇ ਬੱਚਿਆਂ ਦੇ ਮਾਪਿਆਂ ਨੂੰ ਇਸ ਮੌਸਮ ਵਿੱਚ ਸਾਵਧਾਨੀਆਂ ਵਰਤਣ ਦੀ ਸਲਾਹ ਦੇ ਰਹੇ ਹਨ। ਬਾਹਰ ਦਾ ਖਾਣਾ ਬਿਲਕੁਲ ਵੀ ਨਾ ਖਾਓ। ਸਰਕਾਰੀ ਸਿਵਲ ਹਸਪਤਾਲ ਤੋਂ ਹੀ ਸਾਰੀਆਂ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ। ਜੇਕਰ ਕਿਸੇ ਬੱਚੇ ਦੀ ਹਾਲਤ ਵਿਗੜਦੀ ਹੈ ਤਾਂ ਉਸ ਦੇ ਲਈ ਸਰਕਾਰੀ ਹਸਪਤਾਲ ਚ ਪੁਖਤਾ ਪ੍ਰਬੰਧ ਹਨ। 

ਇਹ ਵੀ ਪੜ੍ਹੋ: Ludhiana: ਕਿਸੇ ਵੀ ਤਰ੍ਹਾਂ ਦੀ ਹੰਗਾਮੀ ਹਾਲਾਤ ਨਾਲ ਨਜਿੱਠਣ ਲਈ ਕੀਤੇ ਪੁਖਤਾ ਪ੍ਰਬੰਧ- ਡੀਸੀ

Related Post