ਹਰਿਆਣਾ ਪੁਲਿਸ ਦੇ ਮੋਟੇ ਅਤੇ ਅਨਫਿਟ ਅਧਿਕਾਰੀ ਪੁਲਿਸ ਲਾਈਨ 'ਚ ਹੋਣਗੇ ਤਾਇਨਾਤ, ਭਾਰ ਘਟਣ 'ਤੇ ਜਾਣਗੇ ਫੀਲਡ 'ਚ

Haryana News: ਹਰਿਆਣਾ ਪੁਲਿਸ ਦੇ ਵੱਧ ਭਾਰ ਵਾਲੇ ਅਤੇ ਵੱਡੇ ਢਿੱਡ ਵਾਲੇ ਅਧਿਕਾਰੀ ਅਤੇ ਕਰਮਚਾਰੀ ਹੁਣ ਫੀਲਡ ਦੀ ਬਜਾਏ ਪੁਲਿਸ ਲਾਈਨ ਵਿੱਚ ਤਾਇਨਾਤ ਹੋਣਗੇ।

By  Amritpal Singh May 19th 2023 06:35 PM -- Updated: May 19th 2023 08:04 PM

Haryana News:ਹਰਿਆਣਾ ਪੁਲਿਸ ਦੇ ਵੱਧ ਭਾਰ ਵਾਲੇ ਅਤੇ ਵੱਡੇ ਢਿੱਡ ਵਾਲੇ ਅਧਿਕਾਰੀ ਅਤੇ ਕਰਮਚਾਰੀ ਹੁਣ ਫੀਲਡ ਦੀ ਬਜਾਏ ਪੁਲਿਸ ਲਾਈਨ ਵਿੱਚ ਤਾਇਨਾਤ ਹੋਣਗੇ। ਪੁਲਿਸ ਲਾਈਨ ਵਿੱਚ ਇਹ ਅਧਿਕਾਰੀ ਅਤੇ ਕਰਮਚਾਰੀ ਕਸਰਤ ਰਾਹੀਂ ਆਪਣਾ ਭਾਰ ਘਟਾਉਣ ਦੇ ਨਾਲ-ਨਾਲ ਆਪਣੇ ਆਪ ਨੂੰ ਫਿੱਟ ਰੱਖਣਗੇ, ਉਸ ਤੋਂ ਬਾਅਦ ਹੀ ਉਨ੍ਹਾਂ ਨੂੰ ਫੀਲਡ ਵਿੱਚ ਤਾਇਨਾਤੀ ਮਿਲੇਗੀ। ਇਸ ਸਬੰਧ ਵਿੱਚ ਰਾਜ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ ਨੂੰ ਲਿਖਤੀ ਨਿਰਦੇਸ਼ ਜਾਰੀ ਕੀਤੇ ਹਨ।

ਪੱਤਰ ਵਿੱਚ ਕਿਹਾ ਗਿਆ ਹੈ ਕਿ ਜਿਨ੍ਹਾਂ ਪੁਲੀਸ ਮੁਲਾਜ਼ਮਾਂ ਦਾ ਭਾਰ ਵਧਿਆ ਹੈ ਅਤੇ ਲਗਾਤਾਰ ਵੱਧ ਰਿਹਾ ਹੈ, ਉਨ੍ਹਾਂ ਦੀ ਪੁਲੀਸ ਲਾਈਨ ਵਿੱਚ ਬਦਲੀ ਕੀਤੀ ਜਾਵੇ। ਉਨ੍ਹਾਂ ਦੇ ਠੀਕ ਹੋਣ ਤੋਂ ਬਾਅਦ ਹੀ ਉਨ੍ਹਾਂ ਨੂੰ ਪੁਲਿਸ ਲਾਈਨ ਤੋਂ ਹਟਾ ਕੇ ਹੋਰ ਥਾਵਾਂ ’ਤੇ ਤਾਇਨਾਤ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਸੂਬੇ ਵਿੱਚ ਕੁੱਲ 65 ਹਜ਼ਾਰ ਤੋਂ ਵੱਧ ਪੁਲਿਸ ਮੁਲਾਜ਼ਮਾਂ ਵਿੱਚੋਂ ਵੱਡੀ ਗਿਣਤੀ ਮੋਟਾਪੇ ਦਾ ਸ਼ਿਕਾਰ ਹੈ। ਅਜਿਹੇ ਕਈ ਮਾਮਲੇ ਗ੍ਰਹਿ ਮੰਤਰੀ ਅਨਿਲ ਵਿੱਜ ਦੇ ਧਿਆਨ ਵਿੱਚ ਆਏ ਹਨ। ਉਨ੍ਹਾਂ ਨੂੰ ਦੇਖਦੇ ਹੋਏ ਇਹ ਹੁਕਮ ਜਾਰੀ ਕੀਤਾ ਗਿਆ ਹੈ। ਅਨਿਲ ਵਿੱਜ ਦਾ ਕਹਿਣਾ ਹੈ ਕਿ ਅਪਰਾਧਾਂ ਨੂੰ ਨੱਥ ਪਾਉਣ ਲਈ ਪੁਲਿਸ ਮੁਲਾਜ਼ਮਾਂ ਦੀ ਫਿਟਨੈਸ ਬਹੁਤ ਜ਼ਰੂਰੀ ਹੈ, ਜਿਸ ਨੂੰ ਮੁੱਖ ਰੱਖਦਿਆਂ ਇਹ ਹਦਾਇਤਾਂ ਦਿੱਤੀਆਂ ਗਈਆਂ ਹਨ ਤਾਂ ਜੋ ਸੂਬੇ ਨੂੰ ਅਪਰਾਧ ਮੁਕਤ ਬਣਾਇਆ ਜਾ ਸਕੇ।

Related Post