ਸਵੇਰੇ ਕੰਮ ਤੇ ਜਾਂਦੇ ਸਮੇਂ ਹਮਲਾਵਰਾਂ ਨੇ ਕੈਬ ਡਰਾਈਵਰ ਨੂੰ ਘੇਰ ਕੀਤੀ ਗੋਲੀਬਾਰੀ

By  Jasmeet Singh November 16th 2023 01:47 PM
ਸਵੇਰੇ ਕੰਮ ਤੇ ਜਾਂਦੇ ਸਮੇਂ ਹਮਲਾਵਰਾਂ ਨੇ ਕੈਬ ਡਰਾਈਵਰ ਨੂੰ ਘੇਰ ਕੀਤੀ ਗੋਲੀਬਾਰੀ

ਅੰਮ੍ਰਿਤਸਰ: ਰਣਜੀਤ ਐਵੀਨਿਊ ਦੇ ਡੀ ਬਲਾਕ 'ਚ ਵੀਰਵਾਰ ਸਵੇਰੇ ਕੁਝ ਲੋਕਾਂ ਨੇ ਇੱਕ ਕੈਬ ਡਰਾਈਵਰ 'ਤੇ ਗੋਲੀਬਾਰੀ ਕਰ ਦਿੱਤੀ। ਇਸ ਘਟਨਾ ਵਿੱਚ ਕੈਬ ਡਰਾਈਵਰ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਦਾ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਜ਼ਖਮੀ ਦੀ ਪਛਾਣ ਨੀਰਜ ਕੁਮਾਰ ਵਜੋਂ ਹੋਈ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਮੌਕੇ ਤੋਂ ਗੋਲੀਆਂ ਦੇ ਕੁਝ ਖੋਲ ਵੀ ਬਰਾਮਦ ਕੀਤੇ ਹਨ। ਦੱਸਿਆ ਜਾ ਰਿਹਾ ਹੈ ਕਿ ਡੇਢ ਸਾਲ ਪਹਿਲਾਂ ਵੀ ਕਿਸੇ ਨੇ ਉਸ 'ਤੇ ਗੋਲੀਆਂ ਚਲਾਈਆਂ ਸਨ। ਇਸ ਤੋਂ ਇਲਾਵਾ ਕਰੀਬ 9 ਮਹੀਨੇ ਪਹਿਲਾਂ ਉਸ ਦੀ ਕਿਸੇ ਨਾਲ ਲੜਾਈ ਦੀ ਵੀ ਜਾਣਕਾਰੀ ਸਾਹਮਣੇ ਆਈ ਹੈ ਅਤੇ ਉਹ ਜੇਲ੍ਹ ਵੀ ਜਾ ਚੁੱਕਿਆ ਹੈ। ਪੁਲਿਸ ਸਾਰੇ ਪਹਿਲੂਆਂ ਦੀ ਜਾਂਚ ਵਿੱਚ ਜੁਟੀ ਗਈ ਹੈ ਅਤੇ ਹਮਲਾਵਰਾਂ ਦੀ ਵੀ ਭਾਲ ਕਰ ਰਹੀ ਹੈ।

ਹਾਸਿਲ ਜਾਣਕਾਰੀ ਮੁਤਾਬਕ ਵੀਰਵਾਰ ਸਵੇਰੇ ਕਰੀਬ 8 ਵਜੇ ਕੈਬ ਚਾਲਕ ਨੀਰਜ ਕੁਮਾਰ ਕਿਸੇ ਕੰਮ ਲਈ ਜਾ ਰਿਹਾ ਸੀ। ਫਿਰ ਰਣਜੀਤ ਐਵੀਨਿਊ 'ਤੇ ਬੇਅੰਤ ਪਾਰਕ ਨੇੜੇ ਕੁਝ ਲੋਕਾਂ ਨੇ ਉਸ ਨੂੰ ਘੇਰ ਲਿਆ ਅਤੇ ਉਸ 'ਤੇ 3 ਤੋਂ 4 ਰਾਊਂਡ ਗੋਲੀਆਂ ਚਲਾ ਦਿੱਤੀਆਂ। ਜਿਨ੍ਹਾਂ ਵਿਚੋਂ ਕੁਝ ਸਿੱਧੇ ਜਾ ਕੇ ਨੀਰਜ ਦੇ ਵੱਜੀਆਂ ਅਤੇ ਹੁਣ ਉਹ ਹਸਪਤਾਲ 'ਚ ਜ਼ੇਰੇ ਇਲਾਜ ਹੈ।

ਦੱਸਿਆ ਜਾ ਰਿਹਾ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਅੰਮ੍ਰਿਤਸਰ ਪੁਲਿਸ ਦੇ ਉੱਚ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਕਿ ਹਮਲਾਵਰਾਂ ਨੂੰ ਜਲਦੀ ਹੀ ਫੜ ਕੇ ਉਨ੍ਹਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। 

ਇਹ ਵੀ ਪੜ੍ਹੋ: ਪਾਕਿ ਸਰਕਾਰ ਦਾ ਫੈਸਲਾ ; ਇਨ੍ਹਾਂ ਸ਼ਰਧਾਲੂਆਂ ਨੂੰ ਹੁਣ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਦੇਣੀ ਪਵੇਗੀ ਵਾਧੂ ਰਕਮ

Related Post