Mohalla Clinics in Punjab: ਆਜ਼ਾਦੀ ਦਿਹਾੜੇ ਦੀ 76ਵੀਂ ਵਰ੍ਹੇਗੰਢ 'ਤੇ ਸੂਬੇ ਦੇ ਲੋਕਾਂ ਨੂੰ ਮਿਲੇ 76 ਨਵੇਂ ਮੁਹੱਲਾ ਕਲੀਨਿਕ

ਪੰਜਾਬ ਦੀ ਭਗਵੰਤ ਮਾਨ ਸਰਕਾਰ ਆਜ਼ਾਦੀ ਦਿਹਾੜੇ ਦੀ 76ਵੀਂ ਵਰ੍ਹੇਗੰਢ 'ਤੇ ਸੂਬੇ ਦੇ ਲੋਕਾਂ ਨੂੰ ਨਵੇਂ ਮੁਹੱਲਾ ਕਲੀਨਿਕ ਸਮਰਪਿਤ ਕੀਤੇ ਹਨ।

By  Aarti August 14th 2023 01:05 PM -- Updated: August 14th 2023 01:24 PM

Mohalla Clinics in Punjab: ਪੰਜਾਬ ਦੀ ਭਗਵੰਤ ਮਾਨ ਸਰਕਾਰ ਆਜ਼ਾਦੀ ਦਿਹਾੜੇ ਦੀ 76ਵੀਂ ਵਰ੍ਹੇਗੰਢ 'ਤੇ ਸੂਬੇ ਦੇ ਲੋਕਾਂ ਨੂੰ ਨਵੇਂ ਮੁਹੱਲਾ ਕਲੀਨਿਕ ਸਮਰਪਿਤ ਕੀਤੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਜ਼ਾਦੀ ਦਿਵਸ ਦੀ ਪੂਰਵ ਸੰਧਿਆ ਯਾਨੀ 14 ਅਗਸਤ ਨੂੰ ਮੁਹੱਲਾ ਕਲੀਨਿਕਾਂ ਦਾ ਉਦਘਾਟਨ ਕੀਤਾ। 


ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਇਸ ਸਮੇਂ ਸੂਬੇ ਵਿੱਚ ਕੁੱਲ 583 ਮੁਹੱਲਾ ਕਲੀਨਿਕ ਚੱਲ ਰਹੇ ਹਨ। 76 ਮੁਹੱਲਾ ਕਲੀਨਿਕਾਂ ਦੇ ਉਦਘਾਟਨ ਤੋਂ ਬਾਅਦ ਪੰਜਾਬ ਵਿੱਚ ਮੁਹੱਲਾ ਕਲੀਨਿਕਾਂ ਦੀ ਕੁੱਲ ਗਿਣਤੀ 659 ਹੋ ਗਈ, ਤਾਂ ਜੋ ਆਮ ਲੋਕ ਬਿਹਤਰ ਇਲਾਜ ਕਰਵਾ ਸਕਣਗੇ।



ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਪਿਛਲੇ ਸਾਲ ਆਜ਼ਾਦੀ ਦੇ 75 ਸਾਲ ਪੂਰੇ ਹੋਣ ਮੌਕੇ ਪੰਜਾਬ ’ਚ 75  ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਗਏ ਜਿਸਦਾ ਅੰਕੜਾ 583 ’ਤੇ ਪਹੁੰਚ ਗਿਆ ਸੀ, ਜਿਸ ਤੋਂ ਹੁਣ ਤੱਕ ਲਗਭਗ 45 ਲੱਖ ਲੋਕ ਫਾਇਦਾ ਲੈ ਚੁੱਕੇ ਹਨ। ਹੁਣ ਆਜ਼ਾਦੀ ਦੇ 76 ਸਾਲ ਪੂਰੇ ਹੋਣ ’ਤੇ 76 ਹੋਰ ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ ਜਿਸ ਨਾਲ ਇਸਦੀ ਗਿਣਤੀ 659 ਹੋ ਗਈ ਹੈ।



ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਦਾਅਵਾ ਕੀਤਾ ਹੈ ਕਿ ਇਹ ਮੁਹੱਲਾ ਕਲੀਨਿਕ ਉਨ੍ਹਾਂ ਲੋਕਾਂ ਦੇ ਲਈ ਵਰਦਾਨ ਸਾਬਿਤ ਹੋ ਰਹੇ ਹਨ ਜੋ ਕਿ ਮਹਿੰਗਾ ਇਲਾਜ ਹੋਣ ਕਰਕੇ ਸਿਹਤ ਸਹੂਲਤਾਂ ਤੋਂ ਵਾਂਝੇ ਸੀ।  

ਇਹ ਵੀ ਪੜ੍ਹੋ: Jalandhar Engineer in Borewell: 80 ਫੁੱਟ ਡੂੰਘੇ ਬੋਰਵੈੱਲ ’ਚ ਇੰਜੀਨੀਅਰ ਨੂੰ ਬਚਾਉਣ ਦੀ ਜੱਦੋਜਹਿਦ ਜਾਰੀ, ਜਾਣੋ ਹੁਣ ਤੱਕ ਦੀ ਅਪਡੇਟ

Related Post