ਨਗਰ ਕੀਰਤਨ ਮੌਕੇ ਸਿੱਖ ਨੌਜਵਾਨਾਂ ਨੇ ਗੱਤਕੇ ਦੇ ਵਿਖਾਏ ਜੌਹਰ

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਇਸ ਨਗਰ ਕੀਰਤਨ ਵਿਚ ਸਿੱਖ ਨੌਜਵਾਨਾਂ ਨੇ ਗੱਤਕੇ ਦੇ ਜੌਹਰ ਵਿਖਾਏ।

By  Ravinder Singh December 27th 2022 02:43 PM

ਤਲਵੰਡੀ ਸਾਬੋ : ਸ੍ਰੀ ਗੁਰੂ ਗੋਬਿੰਦ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਾਲਵੇ ਅੰਦਰ ਸਥਿਤ ਦਸਮ ਪਿਤਾ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਉਤੇ ਸਿੱਖ ਜਗਤ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਤੋਂ ਪਹਿਲਾ ਇਤਿਹਾਸਕ ਗੁਰਦੁਆਰਾ ਲਿਖਣਸਰ ਸਾਹਿਬ ਪ੍ਰਕਾਸ਼ ਪੁਰਵ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕੀਤੇ ਗਏ। ਕੜਾਕੇ ਦੀ ਠੰਢ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਸੰਗਤ ਨਗਰ ਕੀਤਰਨ ਵਿੱਚ ਪੁੱਜੀਆਂ। ਨਗਰ ਕੀਰਤਨ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਹਾਜ਼ਰੀ ਲਗਵਾਈ।



ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪ੍ਰਕਾਸ਼ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤ ਵੱਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ ਜਿਸ ਸਬੰਧੀ ਅੱਜ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਤਖ਼ਤ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ-ਛਾਇਆ ਵਿੱਚ ਸਜਾਏ ਗਏ ਨਗਰ ਕੀਰਤਨ ਦੌਰਾਨ ਤਖ਼ਤ ਸਾਹਿਬ ਦੇ ਹਜ਼ੂਰੀ ਰਾਗੀਆਂ ਵੱਲੋਂ ਕੀਰਤਨ ਕੀਤਾ ਗਿਆ।


ਨਗਰ ਕੀਰਤਨ ਅੱਗੇ ਸਿੱਖ ਨੌਜਵਾਨਾਂ ਵੱਲੋਂ ਗੱਤਕੇ ਦੇ ਜੌਹਰ ਵਿਖਾਏ ਗਏ। ਪੰਜਾਬ ਪੁਲਿਸ ਤੇ ਸਿੱਖ ਬੈਂਡ ਨੇ ਵੀ ਨਗਰ ਕੀਰਤਨ ਦੀ ਸ਼ੋਭਾ ਵਧਾਈ।

ਇਹ ਵੀ ਪੜ੍ਹੋ : ਅੰਮ੍ਰਿਤਸਰ ਪੁਲਿਸ ਨੇ ਦਬੋਚਿਆ ਦੇਹਰਾਦੂਨ ਦਾ ਫੈਕਟਰੀ ਮਾਲਕ, ਨਸ਼ੀਲੀਆਂ ਗੋਲੀਆਂ ਦੀ ਖੇਪ ਬਰਾਮਦ

ਨਗਰ ਕੀਰਤਨ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਲਗਵਾਈ। ਵੱਖ-ਵੱਖ ਥਾਵਾਂ ਉਤੇ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ। ਨਗਰ ਕੀਰਤਨ ਰਵਾਨਾ ਹੋਣ ਤੋਂ ਪਹਿਲਾਂ ਇਤਿਹਾਸਕ ਗੁਰਦੁਆਰਾ ਲਿਖਣਸਰ ਸਾਹਿਬ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕੀਤੇ ਗਏ। ਜਿਨ੍ਹਾਂ ਦੇ ਭੋਗ 29 ਦਸੰਬਰ ਨੂੰ ਪਾਉਣ ਤੋਂ ਬਾਅਦ ਧਾਰਮਿਕ ਦਿਵਾਨ ਸਜਾਏ ਜਾਣਗੇ।

Related Post