ਨਵੇਂ ਸਾਲ ਦਾ ਹੋਇਆ ਆਗਾਜ਼, ਸੰਗਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋ ਰਹੀ ਹੈ ਨਤਮਸਤਕ

ਨਵੇਂ ਵਰ੍ਹੇ ਦੀ ਆਮਦ ਨੂੰ ਲੈ ਕੇ ਦੇਸ਼ ਵਿਦੇਸ਼ਾਂ ਤੋਂ ਵੱਡੀ ਗਿਣਤੀ ਵਿਚ ਸੰਗਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਹਨ।

By  Aarti January 1st 2023 08:40 AM

ਮੰਨਿਦਰ ਮੋਂਗਾ (ਅੰਮ੍ਰਿਤਸਰ, 1 ਜਨਵਰੀ): ਨਵੇਂ ਵਰ੍ਹੇ ਦੀ ਆਮਦ ਨੂੰ ਲੈ ਕੇ ਦੇਸ਼ ਵਿਦੇਸ਼ਾਂ ਤੋਂ ਵੱਡੀ ਗਿਣਤੀ ਵਿਚ ਸੰਗਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਹਨ। ਦੱਸ ਦਈਏ ਕਿ ਸੰਗਤ ਬੀਤੀ ਰਾਤ ਤੋਂ ਹੀ ਦਰਬਾਰ ਸਾਹਿਬ ਪਹੁੰਚਣੀਆਂ ਸ਼ੁਰੂ ਹੋ ਗਈਆਂ ਸੀ। 

ਦੱਸ ਦਈਏ ਕਿ ਹੱਡ ਚੀਰਵੀਂ ਠੰਡ ਅਤੇ ਸੰਘਣੀ ਧੁੰਦ ਦੇ ਬਾਵਜੂਦ ਸੰਗਤਾਂ ’ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਸੰਗਤਾਂ ਨੇ ਸ੍ਰੀ ਦਰਬਾਰ ਸਾਹਿਬ ਦੇ ਪਾਵਨ ਪਵਿੱਤਰ ਸਰੋਵਰ ਚ ਇਸਨਾਨ ਕਰਕੇ  4 ਤੋਂ 7 ਘੰਟੇ ਤੱਕ ਕਤਾਰਾਂ ’ਚ ਇੰਤਜਾਰ ਕਰਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਨਵੇਂ ਵਰ੍ਹੇ ਲਈ ਗੁਰੂ ਘਰ ਦਾ ਅਸ਼ੀਰਵਾਦ ਲੈ  ਰਹੀਆਂ ਹਨ। ਭਾਰੀ ਠੰਡ ਅਤੇ ਲੰਬੇ ਇੰਤਜਾਰ ਦੇ ਬਾਵਜੂਦ ਸੰਗਤਾਂ ਦੇ ਉਤਸ਼ਾਹ ਚ ਕੋਈ ਕਮੀ ਨਹੀਂ ਦੇਖਣ ਨੂੰ ਮਿਲੀ।

ਸੰਗਤਾਂ ਆਪਣੇ ਆਪ ਨੂੰ ਭਾਗਾਂ ਵਾਲਾ ਸਮਝ ਰਹੀਆਂ ਹਨ ਕਿ ਉਨ੍ਹਾਂ ਨੂੰ ਇਸ ਮਹੱਤਵਪੂਰਨ ਦਿਹਾੜੇ ਗੁਰੂ ਰਾਮਦਾਸ ਦੇ ਦਰ ਤੋਂ ਅਸ਼ੀਰਵਾਦ ਲੈਣ ਦਾ ਮੌਕਾ ਮਿਲਿਆ ਹੈ।  ਸੰਗਤਾਂ ਦੀ ਆਮਦ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵਲੋਂ ਵੀ ਰਿਹਾਇਸ਼, ਲੰਗਰ, ਮੈਡੀਕਲ ਸਹਾਇਤਾ ਅਤੇ ਪਾਰਕਿੰਗ ਦੇ ਸੁਚੱਜੇ ਪ੍ਰਬੰਧ ਕੀਤੇ ਗਏ ਹਨ ਅਤੇ ਪੁਲਿਸ ਵਲੋਂ ਵੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। 

ਦੱਸ ਦਈਏ ਕਿ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। 

ਇਹ ਵੀ ਪੜ੍ਹੋ: ਮੁਹਾਲੀ 'ਚ ਉਸਾਰੀ ਅਧੀਨ ਇਮਾਰਤ ਦੀ ਛੱਤ ਡਿੱਗੀ, ਬਚਾਅ ਕਾਰਜ ਜਾਰੀ

Related Post