Canada ਤੋਂ ਵਾਪਸ ਆਏ ਇੱਕ ਨੌਜਵਾਨ ਨੂੰ ਹਥਿਆਰਾਂ ਸਮੇਤ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਪਾਕਿਸਤਾਨੀ ਤਸਕਰਾਂ ਨਾਲ ਸੀ ਸੰਪਰਕ ’ਚ

ਪੁਲਿਸ ਨੂੰ ਸ਼ੱਕ ਹੈ ਕਿ ਮੁਲਜ਼ਮ ਪੰਜਾਬ ਵਿੱਚ ਇੱਕ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਹਿੱਸਾ ਹੈ, ਜੋ ਸਰਹੱਦ ਪਾਰ ਤੋਂ ਅਪਰਾਧੀਆਂ ਨੂੰ ਹਥਿਆਰਾਂ ਦੀ ਤਸਕਰੀ ਕਰਦਾ ਹੈ।

By  Aarti October 14th 2025 02:57 PM

Amritsar News : ਅੰਮ੍ਰਿਤਸਰ ਜ਼ਿਲ੍ਹਾ ਦਿਹਾਤੀ ਪੁਲਿਸ ਨੇ ਇੱਕ ਅੰਤਰਰਾਸ਼ਟਰੀ ਹਥਿਆਰ ਤਸਕਰੀ ਨੈੱਟਵਰਕ ਨਾਲ ਜੁੜੇ ਇੱਕ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਵੱਡੀ ਮਾਤਰਾ ਵਿੱਚ ਹਥਿਆਰ ਬਰਾਮਦ ਕੀਤੇ ਹਨ।

ਦੱਸ ਦਈਏ ਕਿ ਮੁਲਜ਼ਮ ਦੀ ਪਛਾਣ ਅਮਰਬੀਰ ਸਿੰਘ ਉਰਫ਼ ਅਮਰ ਵਜੋਂ ਹੋਈ ਹੈ, ਜੋ ਕਿ ਡੇਹਰੀਵਾਲ ਦਾ ਰਹਿਣ ਵਾਲਾ ਹੈ। ਦੋਸ਼ੀ ਦੇ ਕਬਜ਼ੇ ਵਿੱਚੋਂ ਛੇ ਪਿਸਤੌਲ, 11 ਮੈਗਜ਼ੀਨ, 91 .30 ਬੋਰ ਕਾਰਤੂਸ ਅਤੇ 20 9mm ਕਾਰਤੂਸ ਬਰਾਮਦ ਕੀਤੇ ਗਏ ਹਨ।

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਮੁਲਜ਼ਮ ਹਾਲ ਹੀ ਵਿੱਚ ਕੈਨੇਡਾ ਤੋਂ ਵਾਪਸ ਆਇਆ ਸੀ ਅਤੇ ਪਾਕਿਸਤਾਨ ਸਥਿਤ ਤਸਕਰਾਂ ਦੇ ਸੰਪਰਕ ਵਿੱਚ ਸੀ। ਪੁਲਿਸ ਨੂੰ ਸ਼ੱਕ ਹੈ ਕਿ ਮੁਲਜ਼ਮ ਪੰਜਾਬ ਵਿੱਚ ਇੱਕ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਹਿੱਸਾ ਹੈ, ਜੋ ਸਰਹੱਦ ਪਾਰ ਤੋਂ ਅਪਰਾਧੀਆਂ ਨੂੰ ਹਥਿਆਰਾਂ ਦੀ ਤਸਕਰੀ ਕਰਦਾ ਹੈ। 

ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਕਾਰਵਾਈ ਸਰਹੱਦ ਪਾਰ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਵੱਲ ਇੱਕ ਵੱਡਾ ਕਦਮ ਹੈ।

ਐਸਐਸਪੀ ਦਿਹਾਤੀ ਮਨਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਸੂਬੇ ਵਿੱਚ ਸੰਗਠਿਤ ਅਪਰਾਧ ਅਤੇ ਸਰਹੱਦ ਪਾਰ ਤਸਕਰੀ ਨੂੰ ਖਤਮ ਕਰਨ ਦੀ ਮੁਹਿੰਮ ਜਾਰੀ ਰਹੇਗੀ।

ਇਹ ਵੀ ਪੜ੍ਹੋ : Khan Saab ਦੇ ਪਿਤਾ ਦੀ ਅੰਤਿਮ ਵਿਦਾਈ, ਜੱਦੀ ਪਿੰਡ 'ਚ ਮੁਸਲਿਮ ਰੀਤੀ-ਰਿਵਾਜਾਂ ਨਾਲ ਕੀਤਾ ਗਿਆ ਸਪੁਰਦ-ਏ-ਖ਼ਾਕ

Related Post