Car Accident in Hoshirpur : ਮੁਕੇਰੀਆਂ ਚ ਦਰੱਖਤ ਨਾਲ ਟਕਰਾਈ 5 ਦੋਸਤਾਂ ਦੀ ਕਾਰ, ਇੱਕ ਦੀ ਮੌਤ, 4 ਜ਼ਖ਼ਮੀ

Mukeria Car Accident : ਹੁਸ਼ਿਆਰਪੁਰ ਮੁਕੇਰੀਆਂ ਦੇ ਗੁਰਦਾਸਪੁਰ ਰੋਡ 'ਤੇ ਪਿੰਡ ਫਰੀਕਾ ਨੇੜੇ, ਇੱਕ ਆਲਟੋ ਕਾਰ ਅਚਾਨਕ ਬੇਕਾਬੂ ਹੋ ਗਈ ਅਤੇ ਇੱਕ ਦਰੱਖਤ ਨਾਲ ਟਕਰਾ ਗਈ, ਜਿਸ ਕਾਰਨ ਕਾਰ ਵਿੱਚ ਸਵਾਰ ਪੰਜ ਲੋਕਾਂ ਵਿੱਚੋਂ ਇੱਕ ਦੀ ਮੌਤ ਹੋ ਗਈ ਅਤੇ ਚਾਰ ਗੰਭੀਰ ਜ਼ਖਮੀ ਹੋ ਗਏ।

By  KRISHAN KUMAR SHARMA May 27th 2025 02:02 PM

Mukeria Car Accident : ਮੁਕੇਰੀਆਂ ਨੇੜੇ ਇੱਕ ਕਾਰ ਦਰੱਖਤ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਚਾਰ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਗੁਰਦਾਸਪੁਰ ਦੇ ਤਾਰਾਗੜ੍ਹ ਤੋਂ ਮੁਕੇਰੀਆਂ ਕ੍ਰਿਕਟ ਟੂਰਨਾਮੈਂਟ ਖੇਡਣ ਲਈ ਆ ਰਹੇ ਸਨ, ਜਿਸ ਦੌਰਾਨ ਇਹ ਹਾਦਸਾ ਵਾਪਰਿਆ।

ਸਵੇਰੇ 11 ਵਜੇ ਦੇ ਕਰੀਬ, ਹੁਸ਼ਿਆਰਪੁਰ ਮੁਕੇਰੀਆਂ ਦੇ ਗੁਰਦਾਸਪੁਰ ਰੋਡ 'ਤੇ ਪਿੰਡ ਫਰੀਕਾ ਨੇੜੇ, ਇੱਕ ਆਲਟੋ ਕਾਰ ਅਚਾਨਕ ਬੇਕਾਬੂ ਹੋ ਗਈ ਅਤੇ ਇੱਕ ਦਰੱਖਤ ਨਾਲ ਟਕਰਾ ਗਈ, ਜਿਸ ਕਾਰਨ ਕਾਰ ਵਿੱਚ ਸਵਾਰ ਪੰਜ ਲੋਕਾਂ ਵਿੱਚੋਂ ਇੱਕ ਦੀ ਮੌਤ ਹੋ ਗਈ ਅਤੇ ਚਾਰ ਗੰਭੀਰ ਜ਼ਖਮੀ ਹੋ ਗਏ।

ਜਾਣਕਾਰੀ ਅਨੁਸਾਰ ਕਾਰ ਵਿੱਚ ਸਵਾਰ ਸਾਰੇ ਨੌਜਵਾਨ ਗੁਰਦਾਸਪੁਰ ਦੇ ਨੇੜੇ ਤਾਰਾਗੜ੍ਹ ਤੋਂ ਮੁਕੇਰੀਆਂ ਇੱਕ ਕ੍ਰਿਕਟ ਟੂਰਨਾਮੈਂਟ ਖੇਡਣ ਲਈ ਆ ਰਹੇ ਸਨ। ਜਦੋਂ ਇਹ ਨੌਜਵਾਨ ਮੁਕੇਰੀਆਂ ਦੇ ਪਿੰਡ ਫਰੀਕਾ ਨੇੜੇ ਪਹੁੰਚੇ ਤਾਂ ਉਨ੍ਹਾਂ ਦੀ ਕਾਰ ਇੱਕ ਦਰੱਖਤ ਨਾਲ ਟਕਰਾ ਗਈ।

ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਟੁਕੜੇ-ਟੁਕੜੇ ਹੋ ਗਏ। ਸਥਾਨਕ ਲੋਕਾਂ ਦੀ ਮਦਦ ਨਾਲ ਸਾਰੇ ਨੌਜਵਾਨਾਂ ਨੂੰ ਕਾਰ ਵਿੱਚੋਂ ਕੱਢ ਕੇ ਮੁਕੇਰੀਆਂ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਦੋ ਨੌਜਵਾਨਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਤੁਰੰਤ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਮਨਜੀਤ ਕੁਮਾਰ ਪੁੱਤਰ ਸੁਰਿੰਦਰ ਪਾਲ ਵਾਸੀ ਰਤਨਗੜ੍ਹ ਪਠਾਨਕੋਟ ਵਜੋਂ ਹੋਈ ਹੈ।

Related Post