Amritsar Encounter : ਅੰਮ੍ਰਿਤਸਰ ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ, ਇੱਕ ਗੈਂਗਸਟਰ ਢੇਰ, ਇੱਕ ਮੁਲਜ਼ਮ ਮੌਕੇ ਤੋਂ ਹੋਇਆ ਫ਼ਰਾਰ

Amritsar Encounter : ਅੰਮ੍ਰਿਤਸਰ ਪੁਲਿਸ ਤੇ ਦੋ ਗੈਂਗਸਟਰਾਂ ਵਿਚਾਲੇ ਦੇਰ ਰਾਤ ਮੁੱਠਭੇੜ ਹੋਣ ਦੀ ਖ਼ਬਰ ਹੈ, ਜਿਸ ਵਿੱਚ ਇੱਕ ਗੈਂਗਸਟਰ ਦੀ ਮੌਤ ਹੋ ਗਈ, ਜਦਕਿ ਇੱਕ ਮੌਕੇ ਤੋਂ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਿਆ। ਮੌਕੇ ਤੋਂ ਪੁਲਿਸ ਨੇ ਇੱਕ ਮੋਟਰਸਾਈਕਲ ਅਤੇ ਦੋ ਪਿਸਤੌਲ ਬਰਾਮਦ ਕੀਤੇ ਹਨ।

By  KRISHAN KUMAR SHARMA November 20th 2025 09:31 AM -- Updated: November 20th 2025 09:32 AM

Amritsar Encounter : ਅੰਮ੍ਰਿਤਸਰ ਪੁਲਿਸ ਤੇ ਦੋ ਗੈਂਗਸਟਰਾਂ ਵਿਚਾਲੇ ਦੇਰ ਰਾਤ ਮੁੱਠਭੇੜ ਹੋਣ ਦੀ ਖ਼ਬਰ ਹੈ, ਜਿਸ ਵਿੱਚ ਇੱਕ ਗੈਂਗਸਟਰ ਦੀ ਮੌਤ ਹੋ ਗਈ, ਜਦਕਿ ਇੱਕ ਮੌਕੇ ਤੋਂ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਿਆ। ਮੌਕੇ ਤੋਂ ਪੁਲਿਸ ਨੇ ਇੱਕ ਮੋਟਰਸਾਈਕਲ ਅਤੇ ਦੋ ਪਿਸਤੌਲ ਬਰਾਮਦ ਕੀਤੇ ਹਨ। ਪੁਲਿਸ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਲਜ਼ਮਾਂ ਨੂੰ ਫੜਨ ਲਈ ਗੁਪਤ ਸੂਚਨਾ ਦੇ ਆਧਾਰ 'ਤੇ ਨਾਕਾ ਲਾਇਆ ਗਿਆ ਸੀ, ਜਿਸ ਦੌਰਾਨ ਰੁਕਣ ਲਈ ਕਿਹਾ ਗਿਆ ਤਾਂ ਉਨ੍ਹਾਂ ਨੇ ਪੁਲਿਸ 'ਤੇ ਗੋਲੀਆਂ ਚਲਾ ਦਿੱਤੀਆਂ, ਜਿਸ 'ਤੇ ਜਵਾਬੀ ਕਾਰਵਾਈ 'ਚ ਇੱਕ ਗੈਂਗਸਟਰ ਹਰਜਿੰਦਰ ਸਿੰਘ ਉਰਫ਼ ਹੈਰੀ ਜ਼ਖ਼ਮੀ ਹੋ ਗਿਆ, ਜਿਸ ਨੂੰ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਕਰਵਾਇਆ ਗਿਆ ਦਾਖਲ, ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋਈ।

ਉਨ੍ਹਾਂ ਦੱਸਿਆ ਕਿ ਹੈਰੀ ਦਾ ਦੂਜਾ ਸਾਥੀ ਮੌਕੇ ਤੋਂ ਫਰਾਰ ਹੋ ਗਿਆ, ਜਿਸਦਾ ਨਾਮ ਸਨੀ ਵਾਸੀ ਅਟਾਰੀ ਦਾ ਰਹਿਣ ਵਾਲਾ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਹਰਜਿੰਦਰ ਸਿੰਘ ਦੇ ਖਿਲਾਫ ਪੰਜ ਦੇ ਕਰੀਬ ਮਾਮਲੇ ਵੱਖ-ਵੱਖ ਥਾਣਿਆਂ ਦੇ ਵਿੱਚ ਤੇ ਇੱਕ ਪਠਾਨਕੋਟ ਦੇ ਵਿੱਚ ਵੀ ਦਰਜ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੇ ਦੇ ਬਾਹਰ ਬੈਠੇ ਗੈਂਗਸਟਰਾਂ ਤੇ ਆਈਐਸਆਈ ਨਾਲ ਸੰਬੰਧ ਸਨ। 

ਪੁਲਿਸ ਕਮਿਸ਼ਨਰ ਅਨੁਸਾਰ, ਅੰਮ੍ਰਿਤਸਰ ਪੁਲਿਸ ਵੱਲੋਂ ਹਾਲ ਹੀ ਵਿੱਚ ਗ੍ਰਿਫ਼ਤਾਰ ਕੀਤੇ ਗਏ ਖਤਰਨਾਕ ਮੁਲਜ਼ਮ ਬਾਰੇ ਵੱਡਾ ਖੁਲਾਸਾ ਸਾਹਮਣੇ ਆਇਆ ਹੈ। ਪੁਲਿਸ ਦੇ ਅਨੁਸਾਰ, ਇਹ ਮੁਲਜ਼ਮ ਜਦੋਂ ਵੀ ਜੇਲ੍ਹ ਤੋਂ ਬਾਹਰ ਆਉਂਦਾ, ਤਾਂ ਸਿੱਧੇ ਪੁਰਾਣੇ ਗੈਂਗ ਮੈਂਬਰਾਂ ਅਤੇ ਕ੍ਰਿਮਿਨਲ ਕਾਂਟੈਕਟਸ ਨਾਲ ਸੰਪਰਕ ਕਰਦਾ ਸੀ। ਜਾਂਚ ਦੌਰਾਨ ਇਸਦੀ ਪਿਛਲੀ ਸਾਰੀਆਂ ਲੋਕੇਸ਼ਨ ਡਿਟੇਲਾਂ, ਕਾਲ ਰਿਕਾਰਡ ਅਤੇ ਮੀਟਿੰਗ ਪੁਆਇੰਟਸ ਦੀ ਵਿਸਤ੍ਰਿਤ ਤਸਦੀਕ ਕੀਤੀ ਜਾ ਰਹੀ ਹੈ।

ਪੁਲਿਸ ਅਧਿਕਾਰੀਆਂ ਦੇ ਮੁਤਾਬਕ ਅੱਜਕੱਲ੍ਹ ਦੇ “ਫਾਸਟ ਮੂਵਿੰਗ ਕਰਾਇਮ ਮੋਡ” ਵਿਚ ਤਕਨਾਲੋਜੀ ਦਾ ਬੇਹੱਦ ਦੁਰੁਪਯੋਗ ਹੋ ਰਿਹਾ ਹੈ। ਜਿਵੇਂ ਪਾਕਿਸਤਾਨ ਤੋਂ ਡਰੋਨ ਰਾਹੀਂ ਨਸ਼ਾ ਅਤੇ ਹਥਿਆਰ ਸਰਹੱਦ ਪਾਰ ਕਰਵਾਏ ਜਾਂਦੇ ਹਨ, ਓਸੇ ਤਰ੍ਹਾਂ ਇਹ ਮੁਲਜ਼ਮ ਵੀ ਆਪਣੇ ਐਸਟੈਬਲਿਸ਼ ਨੈੱਟਵਰਕ ਰਾਹੀਂ ਦੇਸ਼-ਵਿਰੋਧੀ ਗਤੀਵਿਧੀਆਂ ਚਲਾ ਰਿਹਾ ਸੀ। ਪੁਲਿਸ ਨੇ ਖੁਲਾਸਾ ਕੀਤਾ ਕਿ ਵਰਚੁਅਲ ਨੰਬਰਾਂ, ਫੇਕ ਪ੍ਰੋਫ਼ਾਈਲਾਂ ਤੇ ਸੋਸ਼ਲ ਮੀਡੀਆ ਪਲੇਟਫ਼ਾਰਮਾਂ ਦਾ ਇਸਤੇਮਾਲ ਕਰਕੇ ਇਹ ਲੋਕ ਲੁਕ ਕੇ ਪਲਾਨਿੰਗ ਤੇ ਐਗਜ਼ਿਕਿਊਸ਼ਨ ਕਰ ਰਹੇ ਹਨ।

ਜਾਂਚ 'ਚ ਇਹ ਵੀ ਸਾਹਮਣੇ ਆਇਆ ਹੈ ਕਿ ਮੁਲਜ਼ਮ ਹਰਜਿੰਦਰ ਸਿੰਘ ਉਰਫ ਹੈਰੀ, ਜੋ ਕਿ ਜੱਜ ਨਗਰ ਮੋਹਕਮਪੁਰੇ ਦਾ ਰਹਿਣ ਵਾਲਾ ਹੈ। ਉਹ ਵੱਖ-ਵੱਖ ਮਾਮਲਿਆਂ ਵਿੱਚ ਜੇਲ੍ਹ ਗਿਆ ਸੀ, ਜਿਨ੍ਹਾਂ ਵਿੱਚ ਕੁਝ ਪਠਾਨਕੋਟ ਦੇ, ਜਦਕਿ ਕੁਝ ਅੰਮ੍ਰਿਤਸਰ ਕਮਿਸ਼ਨਰੇਟ ਦੇ ਕੇਸ ਹਨ। ਫਿਲ਼ਹਾਲ ਪੁਲਿਸ ਨੇ ਪੰਜ ਗੰਭੀਰ ਮੁਕੱਦਮਿਆਂ ਦੀ ਫਾਈਲ ਖੋਲ੍ਹ ਕੇ ਇਸਦੇ ਪੁਰਾਣੇ ਰਿਕਾਰਡ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸਦੀ ਆਈਡੀ ਦੇ ਸਕੈਨ ਤੋਂ ਬਾਅਦ ਕਈ ਨਵੇਂ ਤੱਥ ਮਿਲੇ ਹਨ, ਜੋ ਜਾਂਚ ਨੂੰ ਤੇਜ਼ੀ ਨਾਲ ਅੱਗੇ ਵਧਾ ਰਹੇ ਹਨ। ਉਹਨਾਂ ਦੱਸਿਆ ਕਿ ਇਸ ਦਾ ਇੱਕ ਸਾਥੀ ਜੋ ਕਿ ਇਸ ਦੇ ਮੋਟਰਸਾਈਕਲ ਦੇ ਪਿੱਛੇ ਬੈਠਿਆ ਸੀ, ਜਿਸ ਦਾ ਨਾਂ ਸੰਨੀ ਜੋ ਕਿ ਅਟਾਰੀ ਦਾ ਰਹਿਣ ਵਾਲਾ ਹੈ ਉਹ ਭੱਜਣ ਵਿੱਚ ਕਾਮਯਾਬ ਹੋ ਗਿਆ, ਉਸ ਨੂੰ ਫੜਨ ਲਈ ਵੀ ਸਾਡੀਆਂ ਟੀਮਾਂ ਲੱਗੀਆਂ ਹੋਈਆਂ ਹਨ।

Related Post