Hoshiarpur Firing: ਹੁਸ਼ਿਆਰਪੁਰ ਤਹਿਸੀਲ ਕੰਪਲੈਕਸ ’ਚ ਚੱਲੀਆਂ ਗੋਲੀਆਂ, ਇੱਕ ਨੌਜਵਾਨ ਜ਼ਖਮੀ

ਹੁਸ਼ਿਆਰਪੁਰ ਤਹਿਸੀਲ ਕੰਪਲੈਕਸ ਵਿਖੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਜਿਸ ਕਾਰਨ ਇੱਕ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ।

By  Aarti March 21st 2023 02:24 PM

ਵਿੱਕੀ ਅਰੋੜਾ (ਹੁਸ਼ਿਆਰਪੁਰ, 21 ਮਾਰਚ): ਪੰਜਾਬ ’ਚ ਕਤਲ ਅਤੇ ਲੁੱਟਖੋਹ ਦੀਆਂ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਇਸੇ ਤਰ੍ਹਾਂ ਦਾ ਮਾਮਲਾ ਹੁਸ਼ਿਆਰਪੁਰ ਤਹਿਸੀਲ ਕੰਪਲੈਕਸ ਤੋਂ ਸਾਹਮਣੇ ਆਇਆ ਹੈ, ਜਿੱਥੇ ਦੁਪਹਿਰ ਸਮੇਂ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਜਿਸ ਕਾਰਨ ਇੱਕ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਇਸ ਘਟਨਾ ਦੇ ਚੱਲਦੇ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ ਹੈ। ਜਿਸਨੂੰ ਤੁਰੰਤ ਹੀ ਹਸਪਤਾਲ ਭਰਤੀ ਕਰਵਾਇਆ ਗਿਆ। ਜਿੱਥੇ ਡਾਕਟਰਾਂ ਵਲੋਂ ਉਸਦਾ ਇਲਾਜ ਕੀਤਾ ਜਾ ਰਿਹਾ ਹੈ।

ਸੂਚਨਾ ਮਿਲਦਿਆਂ ਹੀ ਪੁਲਿਸ ਵੀ ਮੌਕੇ ’ਤੇ ਪਹੁੰਚ ਗਈ ਅਤੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜ਼ਖਮੀ ਨੌਜਵਾਨ ਦੀ ਪਛਾਣ ਧੀਰਜ ਕੁਮਾਰ ਵਜੋਂ ਹੋਈ ਹੈ ਜੋ ਕਿ ਹੁਸ਼ਿਆਰਪੁਰ ਦੇ ਮੁਹੱਲਾ ਵਿਜੈ ਨਗਰ ਦਾ ਰਹਿਣ ਵਾਲਾ ਹੈ।

ਜਾਣਕਾਰੀ ਦਿੰਦਿਆਂ ਜ਼ਖਮੀ ਨੌਜਵਾਨ ਦੇ ਸਾਥੀ ਰਣਧੀਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਕਿਸੇ ਕੰਮ ਨੂੰ ਲੈ ਕੇ ਹੁਸ਼ਿਆਰਪੁਰ ਤਹਿਸੀਲ ਕੰਪਲੈਕਸ ’ਚ ਕੰਮ ਲਈ ਗਿਆ ਸੀ ਤਾਂ ਇਸ ਦੌਰਾਨ ਉੱਥੇ ਉਨ੍ਹਾਂ ਦੀ ਜਾਨ ਪਛਾਣ ਦੇ ਨੌਜਵਾਨ ਨੇ ਹੀ ਉਨ੍ਹਾਂ ’ਤੇ ਗੋਲੀਆਂ ਚਲਾ ਦਿੱਤੀਆਂ ਜਿਸ ਕਾਰਨ ਇੱਕ ਗੋਲੀ ਧੀਰਜ ਕੁਮਾਰ ਦੇ ਪੇਟ ਦੇ ਥੱਲੜੇ ਹਿੱਸੇ ’ਚ ਲੱਗੀ ਜਦਕਿ ਉਸ ਵਲੋਂ ਕਿਸੇ ਤਰ੍ਹਾਂ ਨਾਲ ਆਪਣੀ ਜਾਨ ਬਚਾਈ ਗਈ।

ਮੌਕੇ ’ਤੇ ਪਹੁੰਚੇ ਪੁਲਿਸ ਅਧਿਕਾਰੀ ਸੁਭਾਸ਼ ਭਗਤ ਦਾ ਕਹਿਣਾ ਹੈ ਕਿ ਫਿਲਹਾਲ ਅਜੇ ਤੱਕ ਘਟਨਾ ਦੇ ਕਾਰਨਾਂ ਦਾ ਕੁਝ ਵੀ ਪਤਾ ਨਹੀਂ ਲੱਗ ਸਕਿਆ ਹੈ ਅਤੇ ਉਨ੍ਹਾਂ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। 

ਇਹ ਵੀ ਪੜ੍ਹੋ: NSA On Amritpal Singh: ਕੀ ਕਰ ਰਹੇ ਨੇ 80 ਹਜ਼ਾਰ ਪੁਲਿਸ ਮੁਲਾਜ਼ਮ, ਇੰਟੈਲੀਜੈਂਸ ਫੈਲੀਅਰ ਦਾ ਮਾਮਲਾ : ਹਾਈਕੋਰਟ

Related Post