Operation Blue Star anniversary : ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਮਨਾਈ ਗਈ 1984 ਘੱਲੂਘਾਰੇ ਦੇ ਪਹਿਲੇ ਸ਼ਹੀਦ ਭਾਈ ਮਹਿੰਗਾ ਸਿੰਘ ਦੀ ਬਰਸੀ, ਸਮੂਹ ਸ਼ਹੀਦਾਂ ਨੂੰ ਕੀਤਾ ਯਾਦ

Operation Blue Star anniversary : ਜੂਨ 1984 ਘੱਲੂਘਾਰੇ ਦੇ ਪਹਿਲੇ ਸ਼ਹੀਦ ਭਾਈ ਮਹਿੰਗਾ ਸਿੰਘ ਅਤੇ ਸਮੁਹ ਸ਼ਹੀਦਾਂ ਦੀ ਯਾਦ ਵਿੱਚ ਅੱਜ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਹਨ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਜਥਿਆਂ ਵਲੋਂ ਸ਼ਬਦ ਕੀਰਤਨ ਕੀਤਾ ਗਿਆ

By  Shanker Badra June 1st 2025 10:35 AM

Operation Blue Star anniversary : ਜੂਨ 1984 ਘੱਲੂਘਾਰੇ ਦੇ ਪਹਿਲੇ ਸ਼ਹੀਦ ਭਾਈ ਮਹਿੰਗਾ ਸਿੰਘ ਅਤੇ ਸਮੁਹ ਸ਼ਹੀਦਾਂ ਦੀ ਯਾਦ ਵਿੱਚ ਅੱਜ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਹਨ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਜਥਿਆਂ ਵਲੋਂ ਸ਼ਬਦ ਕੀਰਤਨ ਕੀਤਾ ਗਿਆ। ਇਸ ਮੌਕੇ ਤੇ ਵੱਖ-ਵੱਖ ਜਥੇਬੰਦੀਆਂ ਪਹੁੰਚੀਆਂ ਅਤੇ ਉਨਾਂ ਦੇ ਵੱਲੋਂ ਸ਼ਹੀਦ ਪਰਿਵਾਰਾਂ ਦੇ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕੇ 'ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਮਲਕੀਤ ਸਿੰਘ ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੈਬਰ ਭਗਵੰਤ ਸਿੰਘ ਸਿਆਲਕਾ ਅਤੇ ਹੋਰ ਵੀ ਜਥੇਬੰਦੀਆਂ ਪਹੁੰਚੀਆਂ ਸਨ। ਇਸ ਮੌਕੇ 'ਤੇ ਉਹਨਾਂ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੀ ਪਵਿੱਤਰਤਾ ਨੂੰ ਕਾਇਮ ਰੱਖਣ ਦੇ ਲਈ ਸਿੱਖਾਂ ਨੇ ਅਣਗਿਣਤ ਸ਼ਹੀਦੀਆਂ ਦਿੱਤੀਆਂ। 

ਉਹਨਾਂ ਨੇ ਕਿਹਾ ਕਿ 1984 ਦੇ ਘੱਲੂਘਾਰੇ ਨੂੰ ਕਈ ਸਾਲ ਹੋ ਗਏ ਪਰ ਜ਼ਖਮਾਂ ਦੀ ਪੀੜ ਅਜੇ ਤੱਕ ਘਟੀ ਨਹੀਂ। ਭਾਈ ਮਹਿੰਗਾ ਸਿੰਘ ਜੀ ਨੂੰ ਘੱਲੂਘਾਰੇ ਦੇ ਪਹਿਲੇ ਸ਼ਹੀਦ ਹੋਣ ਦਾ ਮਾਣ ਪ੍ਰਾਪਤ ਹੋਇਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਪਰਵਿੰਦਰਪਾਲ ਸਿੰਘ ਵਲੋਂ ਸ਼ਹੀਦ ਦੇ ਪਰਿਵਾਰਿਕ ਮੈਂਬਰਾਂ ਤੇ ਹੋਰਨਾਂ ਸ਼ਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਉਪਰੰਤ ਸਿੱਖ ਸੰਗਤਾਂ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁਖ ਪੁੱਜ ਕੇ ਸ਼ਹੀਦਾਂ ਨਮਿਤ ਅਰਦਾਸ ਕੀਤੀ ਗਈ।


 

Related Post