Operation Sindoor : ਭਾਰਤੀ ਫੌਜ ਨੇ ਪਹਿਲਗਾਮ ਹਮਲੇ ਦਾ ਲਿਆ ਬਦਲਾ , 9 ਅੱਤਵਾਦੀ ਟਿਕਾਣਿਆਂ ਤੇ ਏਅਰ ਸਟ੍ਰਾਈਕ, 90 ਤੋਂ ਵੱਧ ਅੱਤਵਾਦੀ ਢੇਰ
Operation Sindoor : ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੇ ਜਵਾਬ ਵਿੱਚ ਭਾਰਤੀ ਫੌਜ ਨੇ ਅੱਤਵਾਦ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਇੱਕ ਸਾਂਝੇ ਆਪ੍ਰੇਸ਼ਨ ਦੇ ਤਹਿਤ ਭਾਰਤ ਦੀਆਂ ਤਿੰਨਾਂ ਫੌਜਾਂ ਨੇ ਪਾਕਿਸਤਾਨ ਵਿੱਚ ਸਥਿਤ ਕੁੱਲ 9 ਅੱਤਵਾਦੀ ਠਿਕਾਣਿਆਂ 'ਤੇ ਹਵਾਈ ਹਮਲੇ ਕਰਕੇ ਕਾਰਵਾਈ ਕੀਤੀ
Operation Sindoor : ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੇ ਜਵਾਬ ਵਿੱਚ ਭਾਰਤੀ ਫੌਜ ਨੇ ਅੱਤਵਾਦ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਇੱਕ ਸਾਂਝੇ ਆਪ੍ਰੇਸ਼ਨ ਦੇ ਤਹਿਤ ਭਾਰਤ ਦੀਆਂ ਤਿੰਨਾਂ ਫੌਜਾਂ ਨੇ ਪਾਕਿਸਤਾਨ ਵਿੱਚ ਸਥਿਤ ਕੁੱਲ 9 ਅੱਤਵਾਦੀ ਠਿਕਾਣਿਆਂ 'ਤੇ ਹਵਾਈ ਹਮਲੇ ਕਰਕੇ ਕਾਰਵਾਈ ਕੀਤੀ ਹੈ। ਰਿਪੋਰਟ ਅਨੁਸਾਰ ਇਸ ਹਮਲੇ ਵਿੱਚ ਲਗਭਗ 90 ਅੱਤਵਾਦੀ ਮਾਰੇ ਗਏ ਹਨ। ਭਾਰਤ ਨੇ ਇਸ ਕਾਰਵਾਈ ਨੂੰ 'ਸਿੰਧੂਰ ਆਪਰੇਸ਼ਨ' ਕਿਹਾ ਹੈ।
ਭਾਰਤ ਸਰਕਾਰ ਨੇ ਆਪਣੇ ਬਿਆਨ ਵਿੱਚ ਕਿਹਾ ਹੈ, "ਇਸ ਕਾਰਵਾਈ ਵਿੱਚ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ ਅੱਤਵਾਦੀ ਢਾਂਚੇ ਨੂੰ ਨਿਸ਼ਾਨਾ ਬਣਾਇਆ ਗਿਆ ਹੈ, ਜਿੱਥੋਂ ਭਾਰਤ 'ਤੇ ਅੱਤਵਾਦੀ ਹਮਲਿਆਂ ਦੀ ਯੋਜਨਾ ਬਣਾਈ ਗਈ ਸੀ।" ਦੂਜੇ ਪਾਸੇ, ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਭਾਰਤ ਵੱਲੋਂ ਕੀਤੇ ਗਏ ਹਵਾਈ ਹਮਲੇ ਨੂੰ 'ਕਾਇਰਤਾਪੂਰਨ' ਦੱਸਿਆ ਹੈ।