Operation Sindoor : ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਸਰਕਾਰ ਨੇ ਬੁਲਾਈ ਸਰਬ ਪਾਰਟੀ ਮੀਟਿੰਗ, ਕੇਂਦਰੀ ਮੰਤਰੀ ਕਿਰੇਨ ਰਿਜੀਜੂ ਨੇ ਦਿੱਤੀ ਜਾਣਕਾਰੀ

Operation Sindoor : ਭਾਰਤੀ ਫੌਜ ਵੱਲੋਂ 'ਆਪ੍ਰੇਸ਼ਨ ਸਿੰਦੂਰ' ਤਹਿਤ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਵਿੱਚ ਅੱਤਵਾਦੀ ਟਿਕਾਣਿਆਂ 'ਤੇ ਸਟੀਕ ਹਮਲੇ ਕਰਨ ਤੋਂ ਬਾਅਦ ਕੇਂਦਰ ਸਰਕਾਰ ਨੇ ਵੀਰਵਾਰ, 8 ਮਈ ਨੂੰ ਸਵੇਰੇ 11 ਵਜੇ ਇੱਕ ਮਹੱਤਵਪੂਰਨ ਸਰਬ-ਪਾਰਟੀ ਮੀਟਿੰਗ ਬੁਲਾਈ ਹੈ

By  Shanker Badra May 7th 2025 03:58 PM

Operation Sindoor : ਭਾਰਤੀ ਫੌਜ ਵੱਲੋਂ 'ਆਪ੍ਰੇਸ਼ਨ ਸਿੰਦੂਰ' ਤਹਿਤ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਵਿੱਚ ਅੱਤਵਾਦੀ ਟਿਕਾਣਿਆਂ 'ਤੇ ਸਟੀਕ ਹਮਲੇ ਕਰਨ ਤੋਂ ਬਾਅਦ ਕੇਂਦਰ ਸਰਕਾਰ ਨੇ ਵੀਰਵਾਰ, 8 ਮਈ ਨੂੰ ਸਵੇਰੇ 11 ਵਜੇ ਇੱਕ ਮਹੱਤਵਪੂਰਨ ਸਰਬ-ਪਾਰਟੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਸੰਸਦ ਕੰਪਲੈਕਸ ਵਿੱਚ ਸਥਿਤ ਸੰਸਦ ਲਾਇਬ੍ਰੇਰੀ ਇਮਾਰਤ ਦੇ ਕਮੇਟੀ ਰੂਮ G-074 ਵਿੱਚ ਹੋਵੇਗੀ। ਕੇਂਦਰੀ ਮੰਤਰੀ ਕਿਰੇਨ ਰਿਜੀਜੂ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੇਂਦਰੀ ਕੈਬਨਿਟ ਦੀ ਮੀਟਿੰਗ ਵਿੱਚ ਇਸ ਫੌਜੀ ਕਾਰਵਾਈ ਦੀ ਸ਼ਲਾਘਾ ਕੀਤੀ ਗਈ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਦੀ ਫੈਸਲਾਕੁੰਨ ਲੀਡਰਸ਼ਿਪ ਯੋਗਤਾ ਦੀ ਵੀ ਬਹੁਤ ਪ੍ਰਸ਼ੰਸਾ ਕੀਤੀ ਗਈ। ਸੂਤਰਾਂ ਅਨੁਸਾਰ ਇਹ ਮੀਟਿੰਗ ਵਿਰੋਧੀ ਪਾਰਟੀਆਂ ਨੂੰ ਰਾਸ਼ਟਰੀ ਸੁਰੱਖਿਆ ਨਾਲ ਸਬੰਧਤ ਭਵਿੱਖ ਦੀ ਰਣਨੀਤੀ 'ਤੇ ਚਰਚਾ ਕਰਨ ਲਈ ਜਾਣਕਾਰੀ ਦੇਣ ਦੇ ਉਦੇਸ਼ ਨਾਲ ਬੁਲਾਈ ਗਈ ਹੈ।

9 ਅੱਤਵਾਦੀ ਟਿਕਾਣਿਆਂ 'ਤੇ ਮਿਜ਼ਾਈਲ ਹਮਲੇ

ਮੰਗਲਵਾਰ ਅਤੇ ਬੁੱਧਵਾਰ ਦੀ ਵਿਚਕਾਰਲੀ ਰਾਤ ਨੂੰ ਭਾਰਤੀ ਹਥਿਆਰਬੰਦ ਬਲਾਂ ਨੇ 'ਆਪ੍ਰੇਸ਼ਨ ਸਿੰਦੂਰ' ਦੇ ਤਹਿਤ ਪਾਕਿਸਤਾਨ ਅਤੇ ਪੀਓਕੇ ਵਿੱਚ ਸਥਿਤ ਕੁੱਲ ਨੌਂ ਅੱਤਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ। ਇਸ ਕਾਰਵਾਈ ਵਿੱਚ ਕਈ ਮਹੱਤਵਪੂਰਨ ਅੱਤਵਾਦੀ ਠਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਗਿਆ, ਜਿਸ ਵਿੱਚ ਬਹਾਵਲਪੁਰ ਵੀ ਸ਼ਾਮਲ ਹੈ, ਜਿਸਨੂੰ ਜੈਸ਼-ਏ-ਮੁਹੰਮਦ ਦਾ ਗੜ੍ਹ ਮੰਨਿਆ ਜਾਂਦਾ ਹੈ।

ਸਵੇਰੇ 1:44 ਵਜੇ ਇੱਕ ਅਧਿਕਾਰਤ ਬਿਆਨ ਵਿੱਚ ਭਾਰਤੀ ਫੌਜ ਨੇ ਕਿਹਾ, "ਕੁਝ ਸਮਾਂ ਪਹਿਲਾਂ ਭਾਰਤੀ ਹਥਿਆਰਬੰਦ ਬਲਾਂ ਨੇ ਪਾਕਿਸਤਾਨ ਅਤੇ ਮਕਬੂਜ਼ਾ ਜੰਮੂ ਅਤੇ ਕਸ਼ਮੀਰ ਵਿੱਚ ਅੱਤਵਾਦੀ ਢਾਂਚੇ ਨੂੰ ਨਿਸ਼ਾਨਾ ਬਣਾਉਂਦੇ ਹੋਏ ਆਪ੍ਰੇਸ਼ਨ ਸਿੰਦੂਰ ਸ਼ੁਰੂ ਕੀਤਾ ਸੀ, ਜਿੱਥੋਂ ਭਾਰਤ ਵਿਰੁੱਧ ਅੱਤਵਾਦੀ ਹਮਲਿਆਂ ਦੀ ਯੋਜਨਾ ਬਣਾਈ ਜਾ ਰਹੀ ਸੀ।"

8 ਮਈ ਨੂੰ ਹੋਵੇਗੀ ਸਰਬ ਪਾਰਟੀ ਮੀਟਿੰਗ

ਆਪ੍ਰੇਸ਼ਨ ਦੀ ਸਫਲਤਾ ਤੋਂ ਬਾਅਦ ਸਰਕਾਰ ਨੇ 8 ਮਈ ਨੂੰ ਇੱਕ ਸਰਬ-ਪਾਰਟੀ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰੇਨ ਰਿਜੀਜੂ ਸਮੇਤ ਕਈ ਸੀਨੀਅਰ ਮੰਤਰੀ ਸਰਕਾਰ ਦੀ ਨੁਮਾਇੰਦਗੀ ਕਰਨਗੇ। ਇਸ ਮੀਟਿੰਗ ਦਾ ਉਦੇਸ਼ ਵਿਰੋਧੀ ਪਾਰਟੀਆਂ ਨੂੰ ਕਾਰਵਾਈ ਦੇ ਵੇਰਵਿਆਂ ਤੋਂ ਜਾਣੂ ਕਰਵਾਉਣਾ ਅਤੇ ਰਾਸ਼ਟਰੀ ਸੁਰੱਖਿਆ ਸੰਬੰਧੀ ਭਵਿੱਖ ਦੀ ਨੀਤੀ 'ਤੇ ਚਰਚਾ ਕਰਨਾ ਹੈ।

Related Post