Weather Update: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ 'Orange Alert' ਕੀਤਾ ਗਿਆ ਜਾਰੀ

ਮੌਸਮ ਵਿਭਾਗ ਨੇ ਸੋਮਵਾਰ ਨੂੰ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਹੈ। ਇਹ ਸਾਰੇ ਮਾਲਵਾ ਖੇਤਰ ਦੇ ਜ਼ਿਲ੍ਹੇ ਹਨ। ਜਿੱਥੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ।

By  Jasmeet Singh April 3rd 2023 09:11 AM

ਚੰਡੀਗੜ੍ਹ: ਮੌਸਮ ਵਿਭਾਗ ਨੇ ਸੋਮਵਾਰ ਨੂੰ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਹੈ। ਇਹ ਸਾਰੇ ਮਾਲਵਾ ਖੇਤਰ ਦੇ ਜ਼ਿਲ੍ਹੇ ਹਨ। ਜਿੱਥੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। 

ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਕਿਹਾ ਕਿ ਮੀਂਹ ਅਤੇ ਗੜੇਮਾਰੀ ਵੀ ਹੋਵੇਗੀ। ਬਾਕੀ ਰਾਜ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਦੀ ਭਵਿੱਖਬਾਣੀ ਨੇ ਕਿਸਾਨਾਂ ਦੀ ਚਿੰਤਾ ਨੂੰ ਹੋਰ ਵਧਾ ਦਿੱਤਾ ਹੈ। ਮੌਸਮ ਦੀ ਖਰਾਬੀ ਕਾਰਨ ਕਣਕ ਦੀ ਫਸਲ ਨੂੰ ਪਹਿਲਾਂ ਹੀ ਕਾਫੀ ਨੁਕਸਾਨ ਹੋਇਆ ਹੈ।

ਆਰੇਂਜ ਅਲਰਟ ਅਧੀਨ ਜ਼ਿਲ੍ਹਿਆਂ ਵਿੱਚ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਮਲੇਰਕੋਟਲਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਸ਼ਾਮਲ ਹਨ। 4 ਅਪ੍ਰੈਲ ਨੂੰ ਕੁਝ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ 5 ਅਪ੍ਰੈਲ ਤੋਂ ਮੌਸਮ ਸਾਫ ਹੋ ਜਾਵੇਗਾ।

ਐਤਵਾਰ ਸਵੇਰੇ ਹੁਸ਼ਿਆਰਪੁਰ 'ਚ ਸਭ ਤੋਂ ਵੱਧ 14.5 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਰੋਪੜ ਵਿੱਚ 6.5 ਮਿਲੀਮੀਟਰ, ਪਟਿਆਲਾ ਵਿੱਚ 3.1, ਚੰਡੀਗੜ੍ਹ ਵਿੱਚ 6.2, ਅੰਮ੍ਰਿਤਸਰ ਵਿੱਚ 2.8 ਅਤੇ ਲੁਧਿਆਣਾ ਵਿੱਚ 7.8 ਮਿਲੀਮੀਟਰ, ਜਲੰਧਰ ਵਿੱਚ 7.5 ਮਿਲੀਮੀਟਰ ਮੀਂਹ ਪਿਆ। ਪੰਜਾਬ ਵਿੱਚ ਗੁਰਦਾਸਪੁਰ ਸਭ ਤੋਂ ਠੰਢਾ ਰਿਹਾ। ਇੱਥੇ ਘੱਟੋ-ਘੱਟ ਤਾਪਮਾਨ 11.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Related Post