Crops Damaged: ਮੀਂਹ ਕਾਰਨ ਖ਼ਰਾਬ ਹੋਈ ਫਸਲ ਦਾ ਕਿਸਾਨਾਂ ਨੂੰ ਮੁਆਵਜ਼ਾ ਦੇਵੇਗੀ ਪੰਜਾਬ ਸਰਕਾਰ

ਪੰਜਾਬ ਦੇ ਕਈ ਇਲਾਕਿਆਂ 'ਚ ਪਏ ਮੀਂਹ ਕਾਰਨ ਕਿਸਾਨਾਂ ਦੀ ਫਸਲ ਖ਼ਰਾਬ ਹੋ ਗਈ ਹੈ। ਜਿਸ ਵਜ੍ਹਾ ਨਾਲ ਪੀੜਿਤ ਕਿਸਾਨਾਂ ਨੇ ਸਰਕਾਰ ਵੱਲੋਂ ਮੁਆਵਜ਼ਾ ਦੇਣ ਦੀ ਅਪੀਲ ਕੀਤੀ ਸੀ। ਉਥੇ ਹੀ ਸੀਐਮ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਕਿਸਾਨਾਂ ਦੀ ਖ਼ਰਾਬ ਹੋਈ ਫਸਲ ਦੀ ਗਿਰਦਾਵਰੀ ਕਰਵਾਉਣ ਦੇ ਆਦੇਸ਼ ਜਾਰੀ ਕੀਤੇ ਹਨ।

By  Ramandeep Kaur March 21st 2023 03:57 PM

ਚੰਡੀਗੜ੍ਹ: ਪੰਜਾਬ ਦੇ ਕਈ ਇਲਾਕਿਆਂ 'ਚ ਪਏ ਮੀਂਹ ਕਾਰਨ ਕਿਸਾਨਾਂ ਦੀ ਫਸਲ ਖ਼ਰਾਬ ਹੋ ਗਈ ਹੈ। ਜਿਸ ਵਜ੍ਹਾ ਨਾਲ ਪੀੜਿਤ ਕਿਸਾਨਾਂ ਨੇ ਸਰਕਾਰ ਵੱਲੋਂ ਮੁਆਵਜ਼ਾ ਦੇਣ ਦੀ ਅਪੀਲ ਕੀਤੀ ਸੀ। ਉਥੇ ਹੀ ਸੀਐਮ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਕਿਸਾਨਾਂ ਦੀ ਖ਼ਰਾਬ ਹੋਈ ਫਸਲ ਦੀ ਗਿਰਦਾਵਰੀ ਕਰਵਾਉਣ ਦੇ ਆਦੇਸ਼ ਜਾਰੀ ਕੀਤੇ ਹਨ। 

ਉਨ੍ਹਾਂ ਨੇ ਟਵੀਟ ਕਰ ਕਿਹਾ, ਪਿਛਲੇ 3 ਦਿਨਾਂ 'ਚ ਪੰਜਾਬ ਦੇ ਕਈ ਇਲਾਕਿਆਂ 'ਚ ਪਏ ਮੀਂਹ ਕਰਕੇ ਕਿਸਾਨਾਂ ਦੀ ਖੇਤਾਂ 'ਚ ਤਿਆਰ ਖੜ੍ਹੀ ਕਣਕ ਦੀ ਫ਼ਸਲ ਦਾ ਨੁਕਸਾਨ ਹੋਣ ਦਾ ਖਦਸ਼ਾ ਹੈ...ਜਿਸ ਕਰਕੇ ਮੈਂ ਅਫ਼ਸਰਾਂ ਨੂੰ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਨੇ...ਸਾਡੀ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ ਤੇ ਅੰਨਦਾਤੇ ਦਾ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਹੀਂ ਹੋਣ ਦਿਆਂਗੇ...।

ਦੱਸ ਦਈਏ ਕਿ ਬਰਸਾਤ ਦੇ ਕਾਰਨ ਕਿਸਾਨਾਂ ਦੀ ਖੜੀ ਕਣਕ ਦੀ ਫਸਲ ਬਰਬਾਦ ਹੋ ਗਈ ਹੈ। ਕਿਸਾਨਾਂ ਦਾ ਕਹਿਣਾ ਸੀ ਕਿ ਪਿਛਲੀ ਵਾਰ ਝੋਨੇ ਦੀ ਫ਼ਸਲ ਨੂੰ ਬਿਮਾਰੀ ਲੱਗ ਗਈ ਸੀ ਅਤੇ ਹੁਣ ਇਸ ਕਣਕ ਨੂੰ ਬਰਸਾਤ ਨਾਲ ਵੱਡਾ ਨੁਕਸਾਨ ਹੋਇਆ ਹੈ। ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਖਰਾਬ ਹੋਈ ਫਸਲ ਦਾ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ।

ਇਹ ਵੀ ਪੜ੍ਹੋ: Weather Update: ਪੰਜਾਬ ’ਚ ਮੀਂਹ ਕਾਰਨ 23 ਤੇ 24 ਮਾਰਚ ਨੂੰ ਯੈਲੋ ਅਲਰਟ ਜਾਰੀ !

Related Post