ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਨਗਰ ਕੀਰਤਨ ਸਜਾਇਆ

By  Ravinder Singh February 5th 2023 01:49 PM -- Updated: February 5th 2023 01:52 PM

ਅੰਮ੍ਰਿਤਸਰ : ਅੰਮ੍ਰਿਤਸਰ ਧੰਨ-ਧੰਨ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ 341ਵੇਂ ਜਨਮ ਦਿਹਾੜੇ ਮੌਕੇ ਅੱਜ ਸੰਗਤ ਤੇ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਤੋਂ ਲੈ ਕੇ ਬਾਬਾ ਜੀ ਦੇ ਜਨਮ ਸਥਾਨ ਪੋਹਵਿੰਡ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ ਸੰਗਤ ਉਮੜੀ। ਸੰਗਤਾਂ ਲਈ ਗੁਰਦੁਆਰਾ ਸਾਹਿਬ ਸ਼ਹੀਦ ਗੰਜ ਸਾਹਿਬ ਤੋਂ ਲੈ ਕੇ ਪੋਹਵਿੰਡ ਤੱਕ ਲੰਗਰ ਛਬੀਲਾਂ ਵੀ ਲਗਾਈਆਂ ਗਈਆਂ।


ਨਗਰ ਕੀਰਤਨ ਵਿਚ ਢੋਲ ਨਗਾਰੇ ਹਾਥੀ ਤੇ ਬੈਂਡ ਵਾਜੇ ਤੇ ਗਤਕਾ ਪਾਰਟੀਆ ਵੀ ਸ਼ਾਮਲ ਸਨ। ਇਸ ਮੌਕੇ ਗੱਲਬਾਤ ਕਰਦੇ ਹੋਏ ਬਾਬਾ ਭੁਪਿੰਦਰ ਸਿੰਘ ਨੇ ਕਿਹਾ ਕਿ ਸਿੱਖ ਕੌਮ ਦੇ ਮਹਾਨ ਯੋਧੇ ਧੰਨ-ਧੰਨ ਬਾਬਾ ਦੀਪ ਸਿੰਘ ਜੀ 341ਵਾਂ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ ਜਿਸਦੇ ਚੱਲਦੇ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।

ਇਹ ਵੀ ਪੜ੍ਹੋ : ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਦਾ ਦੇਹਾਂਤ

ਦੇਸ਼ ਵਿਦੇਸ਼ ਤੋਂ ਸੰਗਤ ਨਗਰ ਕੀਰਤਨ ਵਿੱਚ ਸ਼ਾਮਲ ਹੋਣ ਲਈ ਪੁੱਜੀ ਹੈ ਤੇ ਬਾਬਾ ਜੀ ਦਾ ਅਸ਼ੀਰਵਾਦ ਲੈ ਰਹੀਆਂ ਹਨ। ਇਸ ਮੌਕੇ ਸੰਤ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲਿਆਂ ਨੇ ਵੀ ਇਸ ਸ਼ੁਭ ਦਿਹਾੜੇ ਉਤੇ ਸੰਗਤ ਨੂੰ ਵਧਾਈ ਦਿੱਤੀ।



Related Post