ਵਿਆਹ ਦੇ ਬੰਧਨ 'ਚ ਬੱਝਣ ਜਾ ਰਹੇ ਹਨ OYO ਦੇ ਮਾਲਕ ਰਿਤੇਸ਼ ਅਗਰਵਾਲ, PM ਮੋਦੀ ਨੂੰ ਦਿੱਤਾ ਸੱਦਾ

OYO owner Ritesh Agarwal is going to tie the knot PM Modi has been invited

By  Pardeep Singh February 20th 2023 02:56 PM

ਨਵੀਂ ਦਿੱਲੀ: ਦੇਸ਼ ਦੇ ਮਸ਼ਹੂਰ ਸਟਾਰਟਅੱਪ OYO ਦੇ ਸੰਸਥਾਪਕ ਰਿਤੇਸ਼ ਅਗਰਵਾਲ ਜਲਦ ਹੀ ਵਿਆਹ ਦੇ ਬੰਧਨ 'ਚ ਬੱਝਣ ਜਾ ਰਹੇ ਹਨ। ਅਗਰਵਾਲ ਨੇ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਪਣੇ ਵਿਆਹ ਦਾ ਸੱਦਾ ਵੀ ਦਿੱਤਾ। ਇਸ ਦੌਰਾਨ ਉਨ੍ਹਾਂ ਦੀ ਮਾਂ ਅਤੇ ਮੰਗੇਤਰ ਵੀ ਉਸ ਦੇ ਨਾਲ ਸਨ।

ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀ ਤਸਵੀਰ 

ਰਿਤੇਸ਼ ਅਗਰਵਾਲ ਨੇ ਖੁਦ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਦੀਆਂ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਪੋਸਟ ਕੀਤੀਆਂ ਹਨ, ਜਿਸ ਵਿੱਚ ਉਹ ਪ੍ਰਧਾਨ ਮੰਤਰੀ ਮੋਦੀ ਦੇ ਪੈਰ ਛੂਹ ਕੇ ਅਸ਼ੀਰਵਾਦ ਲੈਂਦੇ ਨਜ਼ਰ ਆ ਰਹੇ ਹਨ। ਇਸ ਦੌਰਾਨ ਅਗਰਵਾਲ ਨੇ ਪ੍ਰਧਾਨ ਮੰਤਰੀ ਨੂੰ ਇੱਕ ਸ਼ਾਲ ਵੀ ਭੇਟ ਕੀਤਾ।

800 ਸ਼ਹਿਰਾਂ ਵਿੱਚ ਬਿਜਨਸ 

ਦੱਸ ਦੇਈਏ ਕਿ  OYO ਦੇ ਸੰਸਥਾਪਕ  29 ਸਾਲਾ ਰਿਤੇਸ਼ ਅਗਰਵਾਲ ਦਾ ਨਾਂ ਦੇਸ਼ ਦੇ ਸਭ ਤੋਂ ਨੌਜਵਾਨ ਅਰਬਪਤੀਆਂ ਵਿੱਚ ਸ਼ਾਮਿਲ ਹੈ। ਉਨ੍ਹਾਂ ਨੇ  ਸਿਰਫ 19 ਸਾਲ ਦੀ ਉਮਰ ਵਿੱਚ 2013 ਵਿੱਚ OYO ਦੀ ਸ਼ੁਰੂਆਤ ਕੀਤੀ ਸੀ। ਵਰਤਮਾਨ ਵਿੱਚ ਉਨ੍ਹਾਂ ਦੀ ਕੰਪਨੀ OYO ਦੁਨੀਆ ਦੇ 80 ਦੇਸ਼ਾਂ ਦੇ 800 ਸ਼ਹਿਰਾਂ ਵਿੱਚ ਆਪਣੀਆਂ ਸੇਵਾਵਾਂ ਪ੍ਰਦਾਨ ਕਰਦੀ ਹੈ।


Related Post